LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੋਰੋਨਾ ਸੰਕਟ: ਦਿੱਲੀ 'ਚ ਸਾਰੇ ਨਿੱਜੀ ਦਫ਼ਤਰ ਬੰਦ ਕਰਨ ਦੇ ਹੁਕਮ, ਸਖ਼ਤ ਪਾਬੰਦੀਆਂ ਲਾਗੂ

11j delhi

ਨਵੀਂ ਦਿੱਲੀ- ਦਿੱਲੀ 'ਚ ਕੋਰੋਨਾ ਦੇ ਵਧਦੇ ਸੰਕਟ ਨੂੰ ਦੇਖਦੇ ਹੋਏ ਸਖਤੀ ਵਧਾ ਦਿੱਤੀ ਗਈ ਹੈ। ਹੁਣ ਦਿੱਲੀ ਦੇ ਸਾਰੇ ਨਿੱਜੀ ਦਫਤਰਾਂ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਹੁਕਮ ਆਇਆ ਹੈ। ਸਾਰੇ ਕਰਮਚਾਰੀ ਘਰ ਤੋਂ ਕੰਮ ਕਰਨਗੇ (WFH)। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA) ਨੇ ਇਹ ਹੁਕਮ ਦਿੱਤਾ ਹੈ। ਇਸ ਵੇਲੇ ਨਿੱਜੀ ਦਫ਼ਤਰ 50 ਫ਼ੀਸਦੀ ਸਮਰੱਥਾ ਨਾਲ ਚੱਲ ਰਹੇ ਸਨ ਅਤੇ 50 ਫ਼ੀਸਦੀ ਸਟਾਫ਼ ਦਫ਼ਤਰ ਵਿੱਚ ਜਾਂਦਾ ਸੀ।

Also Read: ਬਰਨਾਲਾ DC ਕੁਮਾਰ ਸੌਰਭ ਰਾਜ ਹੋਏ ਕੋਰੋਨਾ ਪਾਜ਼ੇਟਿਵ, ਲੋਕਾਂ ਨੂੰ ਕੀਤੀ ਇਹ ਅਪੀਲ

ਡੀਡੀਐੱਮਏ ਨੇ ਹੋਰ ਸਖ਼ਤ ਪਾਬੰਦੀਆਂ ਵੀ ਲਗਾਈਆਂ ਹਨ। ਹੁਕਮਾਂ ਤਹਿਤ ਦਿੱਲੀ ਦੇ ਸਾਰੇ ਰੈਸਟੋਰੈਂਟ ਅਤੇ ਬਾਰ ਵੀ ਬੰਦ ਕਰ ਦਿੱਤੇ ਗਏ ਹਨ। ਹੁਣ ਰੈਸਟੋਰੈਂਟ ਤੋਂ ਖਾਣ-ਪੀਣ ਦੀਆਂ ਵਸਤੂਆਂ ਦੀ ਹੋਮ ਡਿਲੀਵਰੀ ਅਤੇ ਟੇਕਵੇਅ ਦੀ ਸਹੂਲਤ ਹੋਵੇਗੀ। ਹੁਣ ਤੱਕ ਰੈਸਟੋਰੈਂਟ ਅਤੇ ਬਾਰ ਵੀ 50 ਫੀਸਦੀ ਸਮਰੱਥਾ ਨਾਲ ਖੁੱਲ੍ਹੇ ਸਨ। ਦਫ਼ਤਰਾਂ ਦੀ ਗੱਲ ਕਰੀਏ ਤਾਂ ਇਸ ਨਿਯਮ ਤੋਂ ਛੋਟ ਪ੍ਰਾਪਤ ਸ਼੍ਰੇਣੀ/ਜ਼ਰੂਰੀ ਸੇਵਾਵਾਂ ਦੇ ਸਿਰਫ਼ ਨਿੱਜੀ ਦਫ਼ਤਰਾਂ ਨੂੰ ਹੀ ਛੋਟ ਦਿੱਤੀ ਜਾਵੇਗੀ।

Also Read: ਸੋਸ਼ਲ ਮੀਡੀਆ ਸਮੱਗਰੀ ਨੂੰ ਲੈ ਕੇ ਸਰਕਾਰ ਚੌਕਸ, 73 ਟਵਿੱਟਰ ਹੈਂਡਲ, 4 ਯੂਟਿਊਬ ਚੈਨਲ ਬਲੌਕ

ਤੁਹਾਨੂੰ ਦੱਸ ਦੇਈਏ ਕਿ ਦੇਸ਼ ਦੇ ਨਾਲ-ਨਾਲ ਰਾਜਧਾਨੀ ਦਿੱਲੀ ਵਿੱਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1,68,063 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 277 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ। ਇਹ ਅੰਕੜਾ ਬੇਸ਼ੱਕ ਸੋਮਵਾਰ ਤੋਂ ਘੱਟ ਹੈ, ਪਰ ਸਥਿਤੀ ਅਜੇ ਵੀ ਚਿੰਤਾਜਨਕ ਹੈ।

In The Market