LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦਿੱਲੀ ਸਰਕਾਰ ਦੀ ਕੋਰੋਨਾ 'ਤੇ ਸਖਤਾਈ, ਮਾਸਕ ਨਾ ਪਾਉਣ 'ਤੇ ਲੱਗੇਗਾ 500 ਰੁਪਏ ਦਾ ਜ਼ੁਰਮਾਨਾ

22a mask

ਨਵੀਂ ਦਿੱਲੀ- ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਇੱਕ ਵਾਰ ਫਿਰ ਮਾਸਕ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਮਾਸਕ ਨਾ ਪਹਿਨਣ 'ਤੇ ਹੁਣ ਦਿੱਲੀ 'ਚ 500 ਰੁਪਏ ਦਾ ਜ਼ੁਰਮਾਨਾ ਭਰਨਾ ਪਵੇਗਾ। ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਦਿੱਲੀ 'ਚ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ ਵਾਲਿਆਂ ਨੂੰ 500 ਰੁਪਏ ਦਾ ਜੁਰਮਾਨਾ ਭਰਨਾ ਹੋਵੇਗਾ। ਹਾਲਾਂਕਿ ਇਸ ਹੁਕਮ 'ਚ ਸਰਕਾਰ ਨੇ ਪ੍ਰਾਈਵੇਟ ਕਾਰ 'ਚ ਸਫਰ ਕਰਨ ਵਾਲੇ ਲੋਕਾਂ ਨੂੰ ਰਾਹਤ ਦਿੱਤੀ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਆਪਣੀ ਨਿੱਜੀ ਕਾਰ 'ਚ ਇਕੱਲੇ ਸਫਰ ਕਰਨ ਵਾਲੇ ਵਿਅਕਤੀ 'ਤੇ ਕੋਈ ਜੁਰਮਾਨਾ ਨਹੀਂ ਲਗਾਇਆ ਜਾਵੇਗਾ।

Also Read: Tik Tok ਪਾਕਿ ਯੂਜ਼ਰਸ 'ਤੇ ਸਖਤਾਈ, ਹਟਾਏ 6.5 ਮਿਲੀਅਨ ਤੋਂ ਵੱਧ ਪਾਕਿਸਤਾਨੀ ਵੀਡੀਓਜ਼

ਪਿਛਲੇ ਦਿਨੀਂ ਡੀਡੀਏ ਦੀ ਹੋਈ ਸੀ ਮੀਟਿੰਗ
ਇਸ ਤੋਂ ਪਹਿਲਾਂ ਡੀਡੀਏ ਨੇ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਮਾਸਕ ਨਾ ਪਾਉਣ ਵਾਲਿਆਂ ਨੂੰ 500 ਰੁਪਏ ਜੁਰਮਾਨਾ ਲਾਉਣ ਦੀ ਗੱਲ ਵੀ ਕਹੀ ਗਈ। ਮੀਟਿੰਗ ਵਿੱਚ ਕਿਹਾ ਗਿਆ ਕਿ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਨਵੀਂ ਐੱਸਓਪੀ ਯਾਨੀ ਮੈਨੂਅਲ ਜਾਰੀ ਕੀਤਾ ਜਾਵੇਗਾ। ਦਿੱਲੀ 'ਚ ਪਿਛਲੇ ਕੁਝ ਦਿਨਾਂ 'ਚ ਜਿਸ ਤਰ੍ਹਾਂ ਨਾਲ ਮਾਮਲੇ ਲਗਾਤਾਰ ਵਧ ਰਹੇ ਹਨ, ਉਸ ਨੂੰ ਦੇਖਦੇ ਹੋਏ ਹੁਣ ਸ਼ਹਿਰ 'ਚ ਕੋਵਿਡ-19 ਦੀ ਟੈਸਟਿੰਗ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।

ਕੇਂਦਰ ਨੇ ਦਿੱਲੀ ਨੂੰ ਕੀਤਾ ਅਲਰਟ
ਰਾਜਧਾਨੀ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਦਿੱਲੀ ਸਰਕਾਰ ਨੂੰ ਅਲਰਟ ਕੀਤਾ ਹੈ। ਕੇਂਦਰ ਨੇ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ, ਮਹਾਰਾਸ਼ਟਰ ਅਤੇ ਮਿਜ਼ੋਰਮ ਨੂੰ ਸੁਝਾਅ ਦਿੱਤਾ ਹੈ ਕਿ ਉਹ ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਸਖ਼ਤ ਚੌਕਸੀ ਰੱਖੇ ਅਤੇ ਚਿੰਤਾ ਵਾਲੇ ਖੇਤਰਾਂ ਵਿੱਚ ਲੋੜ ਪੈਣ 'ਤੇ ਪਹਿਲਾਂ ਹੀ ਕਦਮ ਚੁੱਕੇ ਜਾਣ।

Also Read: ਕੈਫ ਨੇ ਪਤਨੀ ਪੂਜਾ ਨਾਲ ਸ਼ੇਅਰ ਕੀਤੀ ਤਸਵੀਰ, 11 ਸਾਲ ਪਹਿਲਾਂ ਜਲਦਬਾਜ਼ੀ 'ਚ ਹੋਇਆ ਵਿਆਹ

ਇੱਕ ਪੱਤਰ ਵਿੱਚ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਦਿੱਲੀ ਅਤੇ ਚਾਰ ਰਾਜਾਂ ਨੂੰ 'ਟੈਸਟ, ਖੋਜ, ਇਲਾਜ, ਟੀਕਾਕਰਨ ਅਤੇ ਕੋਵਿਡ ਦੇ ਢੁਕਵੇਂ ਵਿਵਹਾਰ ਦੀ ਪਾਲਣਾ' ਦੀ ਪੰਜ-ਪੜਾਵੀ ਰਣਨੀਤੀ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ। ਇਸ ਦੇ ਨਾਲ ਹੀ ਪੱਤਰ 'ਚ ਭੀੜ ਵਾਲੀਆਂ ਥਾਵਾਂ 'ਤੇ ਮਾਸਕ ਪਹਿਨਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।

In The Market