LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

IMD ਦਾ ਅਲਰਟ, ਦਿੱਲੀ 'ਚ ਪਏਗੀ ਮੌਸਮ ਦੀ ਦੋਹਰੀ ਮਾਰ

3m rain

ਨਵੀਂ ਦਿੱਲੀ- ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਇੱਕ ਵਾਰ ਫਿਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਵੀਰਵਾਰ ਨੂੰ ਦਿੱਲੀ 'ਚ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਦਿੱਲੀ ਨਾਲ ਲੱਗਦੇ ਐੱਨਸੀਆਰ ਦੇ ਇਲਾਕਿਆਂ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਮੌਸਮ ਵਿੱਚ ਬਦਲਾਅ ਆਇਆ ਹੈ।

Also Read: ਰੂਸ ਦੇ ਯੂਕਰੇਨ 'ਤੇ ਹਮਲੇ ਜਾਰੀ, ਖੇਰਸਨ 'ਤੇ ਕੀਤਾ ਕਬਜ਼ਾ

ਪਿਛਲੇ ਦਿਨੀਂ ਦਿੱਲੀ 'ਚ ਭਾਰੀ ਬਾਰਿਸ਼ ਹੋਈ ਸੀ, ਜਿਸ ਤੋਂ ਬਾਅਦ ਮੌਸਮ ਥੋੜ੍ਹਾ ਠੰਡਾ ਹੋ ਗਿਆ ਸੀ। ਦਿੱਲੀ ਵਾਸੀਆਂ 'ਤੇ ਅੱਜ ਮੌਸਮ ਦੀ ਦੋਹਰੀ ਮਾਰ ਪੈਣ ਵਾਲੀ ਹੈ। ਦਰਅਸਲ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।

ਮੌਸਮ ਵਿਭਾਗ ਦੇ ਤਾਜ਼ਾ ਅਪਡੇਟ ਮੁਤਾਬਕ ਬਾਰਿਸ਼ ਦੇ ਨਾਲ-ਨਾਲ ਦਿੱਲੀ 'ਚ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਨ੍ਹਾਂ ਦੀ ਰਫ਼ਤਾਰ 30-40 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਉੱਤਰੀ ਦਿੱਲੀ, ਉੱਤਰ-ਪੂਰਬੀ ਦਿੱਲੀ, ਉੱਤਰ-ਪੱਛਮੀ ਦਿੱਲੀ, ਦੱਖਣ-ਪੱਛਮੀ ਦਿੱਲੀ, ਐਨਸੀਆਰ ਆਦਿ ਖੇਤਰਾਂ ਵਿੱਚ ਮੀਂਹ ਪਵੇਗਾ। ਇਸ ਤੋਂ ਇਲਾਵਾ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

Also Read: ਰੂਸੀ ਫੌਜ ਨੂੰ ਯੂਕਰੇਨ 'ਚੋਂ ਕੱਢਣ ਲਈ UNGA 'ਚ ਪਾਸ ਹੋਇਆ ਮਤਾ, ਭਾਰਤ ਨੇ ਨਹੀਂ ਲਿਆ ਹਿੱਸਾ

ਆਈਐੱਮਡੀ ਦੇ ਅਨੁਸਾਰ ਹਰਿਆਣਾ ਦੇ ਗੋਹਨਾ, ਸੋਨੀਪਤ, ਰੋਹਤਕ, ਖਰਖੋਦਾ, ਭਿਵਾਨੀ, ਯੂਪੀ ਦੇ ਬਾਗਪਤ, ਬਰੌਤ ਆਦਿ ਵਿੱਚ ਬਾਰਿਸ਼ ਹੋਵੇਗੀ। ਇਸ ਤੋਂ ਇਲਾਵਾ ਰੇਵਾੜੀ, ਮਹਿੰਦਰਗੜ੍ਹ ਆਦਿ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਅੱਜ ਰਾਜਸਥਾਨ ਦੇ ਮੌਸਮ 'ਚ ਬਦਲਾਅ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਰਾਜਸਥਾਨ ਦੇ ਕੋਟਪੁਤਲੀ, ਪਿਲਾਨੀ ਆਦਿ ਇਲਾਕਿਆਂ 'ਚ ਅਗਲੇ ਕੁਝ ਘੰਟਿਆਂ 'ਚ ਬਾਰਿਸ਼ ਹੋ ਸਕਦੀ ਹੈ।

In The Market