LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Delhi School Reopen: ਕੀ ਦਿੱਲੀ 'ਚ ਖੁੱਲਣ ਜਾ ਰਹੇ ਹਨ ਸਕੂਲ? ਸਰਕਾਰ ਜਲਦ ਲਵੇਗੀ ਫੈਸਲਾ

scholll

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਤੋਂ ਬਾਅਦ ਹੁਣ ਤੀਜੀ ਲਹਿਰ ਦਾ ਆਗਜ ਹੋ ਰਿਹਾ ਹੈ। ਇਸ ਵਿਚਕਾਰ ਕੁਝ ਸੂਬਿਆਂ ਵਿਚ ਸਕੂਲ ਖੋਲ੍ਹ ਦਿੱਤੇ ਗਏ ਹਨ ਪਰ ਕੁਝ ਸੂਬਿਆਂ ਵਿਚ ਅਜੇ ਤੱਕ ਕੋਰੋਨਾ ਕਰਕੇ ਸਕੂਲ ਬੰਦ ਹਨ।  ਹੁਣ ਦਿੱਲੀ ਵਿੱਚ ਸਕੂਲ (Delhi School) ਅਤੇ ਕਾਲਜ ਮੁੜ ਖੋਲ੍ਹਣ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਇਸ ਮੁੱਦੇ 'ਤੇ ਉਪ ਰਾਜਪਾਲ ਅਨਿਲ ਬੈਜਲ ਦੀ ਪ੍ਰਧਾਨਗੀ ਹੇਠ ਬੀਤੇ ਦਿਨੀ  ਦਿੱਲੀ ਆਫਤ ਪ੍ਰਬੰਧਨ ਅਥਾਰਟੀ (DDMA) ਦੀ ਇੱਕ ਅਹਿਮ ਮੀਟਿੰਗ ਹੋਈ। 

ਪੜੋ ਹੋਰ ਖਬਰਾਂਸ੍ਰੀ ਕਰਤਾਰਪੁਰ ਸਾਹਿਬ ਦੇ ਨਾਲ ਸ੍ਰੀ ਨਨਕਾਣਾ ਸਾਹਿਬ ਦਾ ਲਾਂਘਾ ਵੀ ਖੋਲ੍ਹਿਆ ਜਾਵੇ - ਬੀਬੀ ਜਗੀਰ ਕੌਰ

ਮੀਟਿੰਗ ਦੌਰਾਨ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਕਿਹਾ ਕਿ ਲੰਮੇ ਸਮੇਂ ਤੋਂ ਸਕੂਲ ਬੰਦ ਹੋਣ ਕਾਰਨ ਪੜ੍ਹਾਈ ਦਾ ਨੁਕਸਾਨ ਹੋਇਆ ਹੈ ਅਤੇ ਬਹੁਤੇ ਮਾਪੇ ਸਕੂਲ ਦੁਬਾਰਾ ਖੋਲ੍ਹਣ ਦੇ ਹੱਕ ਵਿੱਚ ਹਨ। ਉਨ੍ਹਾਂ ਨੇ ਕਿਹਾ ਕਿ ਦਿੱਲੀ ਸਰਕਾਰ ਦੀ ਮਾਪੇ-ਅਧਿਆਪਕ ਮੀਟਿੰਗ ਵਿੱਚ ਸ਼ਾਮਲ ਹੋਏ ਅੱਠ ਲੱਖ ਮਾਪਿਆਂ ਵਿੱਚੋਂ 90 ਫੀਸਦੀ ਨੇ ਸਕੂਲ ਮੁੜ ਖੋਲ੍ਹਣ ਦਾ ਸਮਰਥਨ ਕੀਤਾ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਕੋਵਿਡ ਦੀ ਸਥਿਤੀ ਇਸ ਤਰ੍ਹਾਂ ਕੰਟਰੋਲ ਵਿੱਚ ਰਹਿੰਦੀ ਹੈ, ਤਾਂ ਅਗਲੇ ਮਹੀਨੇ 1 ਸਤੰਬਰ ਤੋਂ ਬੱਚੇ ਸਕੂਲ ਜਾ ਸਕਣਗੇ।

ਪੜੋ ਹੋਰ ਖਬਰਾਂਮੁਫਤ ਨਹੀਂ 2 ਰੁਪਏ ਖਰੀਦ ਕੇ ਪੰਜਾਬ ਵਾਸੀਆਂ ਨੂੰ 3 ਰੁਪਏ ਯੁਨਿਟ ਦਿਆਂਗੇ ਬਿਜਲੀ: ਸਿੱਧੂ

ਦੱਸਣਯੋਗ ਹੈ ਕਿ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ, ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ, ਏਮਜ਼ ਦੇ ਡਾਇਰੈਕਟਰ ਡਾ: ਰਣਦੀਪ ਗੁਲੇਰੀਆ, ਨੀਤੀ ਆਯੋਗ ਦੇ ਮੈਂਬਰ ਵਿਨੋਦ ਕੁਮਾਰ ਪਾਲ, ਰਾਸ਼ਟਰੀ ਰੋਗ ਨਿਯੰਤਰਣ ਕੇਂਦਰ ਦੇ ਡਾਇਰੈਕਟਰ ਡਾ., ਆਈਸੀਐਮਆਰ ਦੇ ਡਾਇਰੈਕਟਰ ਜਨਰਲ ਡਾ. ਬਲਰਾਮ ਭਾਰਗਵ ਅਤੇ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਦੇ ਮੈਂਬਰ ਕ੍ਰਿਸ਼ਨਾ ਵਤਸ ਵੀ ਮੌਜੂਦ ਰਹੇ।

In The Market