LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜਾਣੋ ਕੌਣ ਹਨ IPS ਦਿਨਕਰ ਗੁਪਤਾ? NIA ਦਾ ਮੁਖੀ ਕੀਤਾ ਗਿਆ ਨਿਯੁਕਤ

24june dgp

ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਪੰਜਾਬ ਦੇ ਸਾਬਕਾ DGP ਦਿਨਕਰ ਗੁਪਤਾ ਨੂੰ ਰਾਸ਼ਟਰੀ ਜਾਂਚ ਏਜੰਸੀ (NIA) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਅਮਲਾ ਮੰਤਰਾਲਾ ਵੱਲੋਂ ਜਾਰੀ ਇੱਕ ਹੁਕਮ ਵਿੱਚ ਦਿੱਤੀ ਗਈ ਹੈ। ਪੰਜਾਬ ਕੇਡਰ ਦੇ 1987 ਬੈਚ ਦੇ ਆਈਪੀਐੱਸ ਅਧਿਕਾਰੀ ਦਿਨਕਰ ਗੁਪਤਾ 31 ਮਾਰਚ 2024 ਤੱਕ ਇਸ ਅਹੁਦੇ 'ਤੇ ਰਹਿਣਗੇ।

Also Read: Netflix ਨੇ ਕੱਢੇ 300 ਕਰਮਚਾਰੀ! ਲਗਾਤਾਰ ਡਿੱਗ ਰਹੀ Subscribers ਦੀ ਗਿਣਤੀ

ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਦਿਨਕਰ ਗੁਪਤਾ ਦੀ ਸੇਵਾਮੁਕਤੀ ਦੀ ਮਿਤੀ 31 ਮਾਰਚ 2024 ਤੱਕ NIA ਦੇ ਡਾਇਰੈਕਟਰ ਜਨਰਲ ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਉਣ ਤੋਂ ਬਾਅਦ ਉਹ ਪੰਜਾਬ ਛੱਡ ਕੇ ਕੇਂਦਰ ਚਲੇ ਗਏ ਸਨ।

ਜਾਣੋ ਕੌਣ ਹਨ ਦਿਨਕਰ ਗੁਪਤਾ?
ਇਸ ਸਮੇਂ ਦਿਨਕਰ ਗੁਪਤਾ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਹਨ। ਦਿਨਕਰ ਗੁਪਤਾ ਨੂੰ ਸਾਲ 1999 ਵਿੱਚ ਲੰਡਨ ਸਕੂਲ ਆਫ਼ ਇਕਨਾਮਿਕਸ ਵਿਖੇ ਬ੍ਰਿਟਿਸ਼ ਕੌਂਸਲ ਦੁਆਰਾ ਬ੍ਰਿਟਿਸ਼ ਚੇਵੇਨਿੰਗ ਗੁਰੂਕੁਲ ਸਕਾਲਰਸ਼ਿਪ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹ ਪੰਜਾਬ ਦੇ ਲੁਧਿਆਣਾ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਐਸ.ਐਸ.ਪੀ ਦੇ ਅਹੁਦੇ 'ਤੇ ਕਰੀਬ ਸੱਤ ਸਾਲ ਅਜਿਹੇ ਸਮੇਂ ਵਿਚ ਰਹੇ ਜਦੋਂ ਅੱਤਵਾਦ ਇਕ ਵੱਡੀ ਸਮੱਸਿਆ ਵਜੋਂ ਉਭਰ ਰਿਹਾ ਸੀ।

ਇਸ ਤੋਂ ਪਹਿਲਾਂ ਦਿਨਕਰ ਗੁਪਤਾ ਨੇ ਜੂਨ 2004 ਤੋਂ ਜੁਲਾਈ 2012 ਤੱਕ ਅੱਠ ਸਾਲ ਕੇਂਦਰੀ ਡੈਪੂਟੇਸ਼ਨ 'ਤੇ ਕੰਮ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵੀ.ਵੀ.ਆਈ.ਪੀਜ਼ ਦੀ ਸੁਰੱਖਿਆ ਦੀ ਦੇਖ-ਰੇਖ ਕਰਨ ਵਾਲੇ ਇੰਟੈਲੀਜੈਂਸ ਬਿਊਰੋ ਦੇ ਮੁਖੀ ਦਾ ਸੰਵੇਦਨਸ਼ੀਲ ਚਾਰਜ ਸੰਭਾਲਿਆ। ਦਿਨਕਰ ਗੁਪਤਾ ਨੂੰ ਸਾਲ 1992 ਅਤੇ 1994 ਵਿੱਚ ਦੋ ਪੁਲਿਸ ਬਹਾਦਰੀ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਰਾਸ਼ਟਰਪਤੀ ਵੱਲੋਂ ਪੁਲਿਸ ਮੈਡਲ ਫਾਰ ਮੈਰੀਟੋਰੀਅਸ ਸਰਵਿਸਿਜ਼ ਅਤੇ ਨੈਸ਼ਨਲ ਪੁਲਿਸ ਮੈਡਲ ਫਾਰ ਡਿਸਟਿੰਗੂਇਸ਼ਡ ਸਰਵਿਸ (2010) ਨਾਲ ਵੀ ਸਨਮਾਨਿਤ ਕੀਤਾ ਗਿਆ ਹੈ।

Also Read: ਪੰਜਾਬ ਦਾ ਬਜਟ ਇਜਲਾਸ 2022, ਮੂਸੇਵਾਲਾ ਸਣੇ 11 ਸ਼ਖਸੀਅਤਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਦਿਨਕਰ ਗੁਪਤਾ ਨੇ ਪੰਜਾਬ ਵਿੱਚ ਡੀਜੀਪੀ ਵਜੋਂ ਕੰਮ ਕਰਦੇ ਹੋਏ ਆਪਣੀ ਪਤਨੀ ਵਿਨੀ ਮਹਾਜਨ ਦੇ ਅਧੀਨ ਵੀ ਕੰਮ ਕੀਤਾ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਵਿੰਨੀ ਮਹਾਜਨ ਨੂੰ ਸੂਬੇ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਸੀ। ਇਸ ਤੋਂ ਪਹਿਲਾਂ ਵੀ ਦਿਨਕਰ ਗੁਪਤਾ ਕੇਂਦਰੀ ਨਿਯੁਕਤੀ ਦੌਰਾਨ ਆਈ.ਬੀ. ਵਿਚ ਰਹਿ ਚੁੱਕੇ ਹਨ। ਇਸ ਕਾਰਨ ਜਦੋਂ ਉਹ ਕੇਂਦਰੀ ਡੈਪੂਟੇਸ਼ਨ ਤੋਂ ਵਾਪਸ ਪਰਤੇ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਖੁਫੀਆ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ।

ਦਿਨਕਰ ਗੁਪਤਾ ਨੇ ਪੰਜਾਬ ਸਟੇਟ ਇੰਟੈਲੀਜੈਂਸ ਵਿੰਗ, ਸਟੇਟ ਐਂਟੀ ਟੈਰੋਰਿਸਟ ਸਕੁਐਡ ਅਤੇ ਆਰਗੇਨਾਈਜ਼ਡ ਕ੍ਰਾਈਮ ਯੂਨਿਟ ਦੀ ਸਿੱਧੀ ਨਿਗਰਾਨੀ ਵੀ ਕੀਤੀ ਹੈ। ਪੰਜਾਬ ਵਿਚ ਅੱਤਵਾਦ ਦੇ ਦੌਰ ਵਿਚ ਦਿਨਕਰ ਗੁਪਤਾ ਨੇ ਸ਼ਲਾਘਾਯੋਗ ਕੰਮ ਕੀਤਾ।

In The Market