LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Mann Ki Baat 'ਚ PM ਮੋਦੀ ਬੋਲੇ-ਤਿਉਹਾਰਾਂ ਦੌਰਾਨ ਇਹ ਨਾ ਭੁੱਲੋ ਕਿ ਕੋਰੋਨਾ ਅਜੇ ਨਹੀਂ ਗਿਆ

pmo india

ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Pm Narendra Modi) ਅੱਜ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਦੇਸ਼ ਨੂੰ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ (Tokyo Olympics) ਓਲੰਪਿਕ ਖੇਡਾਂ ਵਿੱਚ ਜਾਣ ਵਾਲੇ ਭਾਰਤੀ ਖਿਡਾਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਪੀਐਮ ਮੋਦੀ ਨੇ ਕਿਹਾ ਕਿ ਖਿਡਾਰੀਆਂ ਨੇ ਚੁਣੌਤੀਆਂ ਨੂੰ ਪਾਰ ਕੀਤਾ ਹੈ। ਇਹ ਪ੍ਰੋਗਰਾਮ ਦਾ 79 ਵਾਂ ਐਡੀਸ਼ਨ ਹੈ। 

 

Read this : ਖੇਤੀ ਕਾਨੂੰਨਾਂ ਦੇ ਵਿਰੋਧ 'ਚ ਬੈਠੇ ਬਾਬਾ ਲਾਭ ਸਿੰਘ ਨੂੰ ਮਿਲੇ ਪੁਹੁੰਚੇ ਸੁਖਬੀਰ ਬਾਦਲ

ਉਨ੍ਹਾਂ ਨੇ ਕਿਹਾ ਕਿ  ਦੇਸ਼ ਭਗਤੀ ਦੀ ਭਾਵਨਾ ਸਾਨੂੰ ਜੋੜਦੀ ਹੈ, ਖਿਡਾਰੀਆਂ ਦਾ ਹੌਸਲਾ ਵਧਾਉਣ ਜ਼ਰੂਰੀ ਹੈ। ਪ੍ਰੋਗਰਾਮ ਆਲ ਇੰਡੀਆ ਰੇਡੀਓ, ਦੂਰਦਰਸ਼ਨ ਦੇ ਨੈੱਟਵਰਕ ਅਤੇ ਮੋਬਾਈਲ ਐਪ 'ਤੇ ਪ੍ਰਸਾਰਿਤ ਕੀਤਾ ਜਾ ਰਿਹਾ ਹੈ। ਇਸਦੇ ਨਾਲ, ਇਹ ਜਾਣਕਾਰੀ ਅਤੇ ਪ੍ਰਸਾਰਣ ਮੰਤਰਾਲੇ ਦੇ ਯੂਟਿਊਬ ਚੈਨਲਾਂ ਤੇ ਵੀ ਵੇਖਿਆ ਜਾ ਸਕਦਾ ਹੈ। 

ਇਸ ਪ੍ਰੋਗਰਾਮ ਜਰੀਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਾਰਗਿਲ ਦੇ ਵੀਰਾਂ ਨੂੰ ਨਮਸਕਾਰ ਕੀਤਾ ਜਾਵੇ, ਜਵਾਨਾਂ ਦੀ ਬਹਾਦਰੀ ਦੀਆਂ ਕਹਾਣੀਆਂ ਪੜ੍ਹੀਆਂ ਜਾਣ। ਅੰਮ੍ਰਿਤ ਮਹਾਂਉਤਸਵ 'ਚ ਹਿੱਸਾ ਲਿਆ ਜਾਵੇ, ਸੁਤੰਤਰਤਾ ਸੈਨਾਨੀਆਂ ਨੂੰ ਯਾਦ ਕੀਤਾ ਜਾਵੇ। 

 

 

ਮਨ ਕੀ ਬਾਤ ਪ੍ਰੋਗਰਾਮ ਦੌਰਾਨ ਕਿਹਾ ਕਿ 15 ਅਗਸਤ ਨੂੰ ਵੱਧ ਤੋਂ ਵੱਧ ਲੋਕ ਰਾਸ਼ਟਰਗਾਨ ਗਾਉਣ। ਦੇਸ਼ ਦੇ ਵਿਕਾਸ ਲਈ ਇੱਕਜੁੱਟ ਹੋਵੋ, ਬੁਣਕਰਾਂ ਦਾ ਸਮਰਥਨ ਕਰੋ। ਉਨ੍ਹਾਂ ਨੇ ਅੱਗੇ ਕਿਹਾ ਕਿ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਨੌਜਵਾਨਾਂ ਦੇ ਮਨ ਨੂੰ ਜਾਣਨ ਦਾ  ਮੌਕਾ ਮਿਲਦਾ ਹੈ।ਪੀਐਮ ਮੋਦੀ ਨੇ ਕਿਹਾ ਕਿ ਤਿਉਹਾਰਾਂ ਦੌਰਾਨ, ਇਹ ਨਾ ਭੁੱਲੋ ਕਿ ਕੋਰੋਨਾ ਸਾਡੇ ਵਿੱਚੋਂ ਨਹੀਂ ਗਿਆ ਹੈ।  ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਕਰੋ। 

Read this : Tokyo Olympics ਵਿਚ P. V. ਸਿੰਧੂ ਦਾ ਸ਼ਾਨਦਾਰ ਪ੍ਰਦਰਸ਼ਨ, ਜਿੱਤਿਆ ਪਹਿਲਾ ਮੈਚ

 

In The Market