LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਹਿੰਗਾਈ ਦਾ Double Attack: ਗੈਸ ਸਿਲੰਡਰ ਤੇ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ

22m cylenders

ਨਵੀਂ ਦਿੱਲੀ : ਜਿਸ ਗੱਲ ਦੀ ਕਾਫੀ ਸਮੇਂ ਤੋਂ ਭਵਿੱਖਬਾਣੀ ਕੀਤੀ ਜਾ ਰਹੀ ਸੀ, ਉਹ ਅੱਜ ਹੋ ਗਿਆ ਹੈ। ਅੱਜ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ। ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਹ ਵਾਧਾ ਰੂਸ-ਯੂਕਰੇਨ ਯੁੱਧ ਕਾਰਨ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਵਿਸ਼ਵ ਪੱਧਰ 'ਤੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਕਾਰਨ ਹੋਇਆ ਹੈ। ਪੈਟਰੋਲ ਅਤੇ ਡੀਜ਼ਲ ਵਿੱਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਨਵੀਆਂ ਕੀਮਤਾਂ ਅੱਜ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ। ਹੁਣ ਤੋਂ ਕੀਮਤਾਂ ਵਿੱਚ ਰੋਜ਼ਾਨਾ ਵਾਧਾ ਹੋਣ ਦੀ ਵੀ ਸੰਭਾਵਨਾ ਹੈ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 137 ਦਿਨਾਂ ਬਾਅਦ ਵਾਧਾ ਹੋਇਆ ਹੈ ਅਤੇ ਇਸ ਤੋਂ ਪਹਿਲਾਂ 4 ਨਵੰਬਰ ਨੂੰ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ।

ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 96.21 ਰੁਪਏ ਹੋ ਗਈ ਹੈ। ਜਦੋਂ ਕਿ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਤੋਂ ਹੁਣ 87.47 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਭਾਰਤੀ ਪੈਟਰੋਲੀਅਮ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਦੇ ਤਾਜ਼ਾ ਅਪਡੇਟ ਦੇ ਅਨੁਸਾਰ, ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਵਿੱਚ 22 ਮਾਰਚ, 2022 ਨੂੰ ਪੈਟਰੋਲ ਦੀ ਕੀਮਤ 109.98 ਰੁਪਏ ਪ੍ਰਤੀ ਲੀਟਰ ਤੋਂ ਵੱਧ ਕੇ 110.82 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਦਕਿ ਡੀਜ਼ਲ ਦੀ ਕੀਮਤ 95 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ, ਜੋ ਕਿ 4 ਮਹੀਨਿਆਂ ਤੋਂ 94.14 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।

ਘਰੇਲੂ ਰਸੋਈ ਗੈਸ ਸਿਲੰਡਰ (LPG) ਦੀਆਂ ਕੀਮਤਾਂ ਕਰੀਬ ਪੰਜ ਮਹੀਨਿਆਂ ਬਾਅਦ ਵਧਾਈਆਂ ਗਈਆਂ ਹਨ। ਸਰਕਾਰੀ ਤੇਲ ਕੰਪਨੀਆਂ (Oil Company) ਨੇ ਮੰਗਲਵਾਰ ਨੂੰ ਐਲਪੀਜੀ ਸਿਲੰਡਰ ਦੇ ਨਵੇਂ ਰੇਟ (LPG cylinder) ਜਾਰੀ ਕੀਤੇ ਹਨ, ਜਿਸ ਵਿੱਚ 50 ਰੁਪਏ ਦਾ ਵਾਧਾ (LPG price hike rs50) ਹੋਇਆ ਹੈ।

ਤੇਲ ਕੰਪਨੀਆਂ ਨੇ ਨਾ ਸਿਰਫ਼ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ, ਸਗੋਂ 5 ਕਿਲੋ ਅਤੇ 10 ਕਿਲੋ ਦੇ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਹੈ। ਹੁਣ 5 ਕਿਲੋ ਦਾ ਐਲਪੀਜੀ ਸਿਲੰਡਰ 349 ਰੁਪਏ ਵਿੱਚ ਅਤੇ 10 ਕਿਲੋ ਦਾ 669 ਰੁਪਏ ਵਿੱਚ ਮਿਲੇਗਾ। ਇੰਨਾ ਹੀ ਨਹੀਂ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵੀ 2,003.50 ਰੁਪਏ ਤੱਕ ਪਹੁੰਚ ਗਈ ਹੈ।

In The Market