LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਕਿੱਥੇ ਪਹੁੰਚੀ ਹੈ ਮਾਨਸੂਨ 

15j barish

ਨਵੀਂ ਦਿੱਲੀ- ਦਿੱਲੀ-NCR ਸਮੇਤ ਉੱਤਰੀ ਭਾਰਤ ਦੇ ਲੋਕ ਮੌਨਸੂਨ ਦੇ ਆਉਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਮੌਸਮ ਵਿਭਾਗ ਨੇ ਮਾਨਸੂਨ ਦੀ ਆਮਦ ਨੂੰ ਲੈ ਕੇ ਤਾਜ਼ਾ ਅਪਡੇਟ ਜਾਰੀ ਕੀਤਾ ਹੈ। ਰਾਜਧਾਨੀ ਦਿੱਲੀ ਵਿੱਚ ਅੱਜ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਨੇਰੀ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ, ਬੁੱਧਵਾਰ ਤੋਂ 20 ਜੂਨ ਤੱਕ ਹਰ ਰੋਜ਼ ਘੱਟ-ਘੱਟ ਬਾਰਿਸ਼ ਹੋਵੇਗੀ। ਸਾਰੇ ਦਿਨਾਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਗਰਮੀ ਤੋਂ ਕਾਫੀ ਰਾਹਤ ਮਿਲੇਗੀ ਅਤੇ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 35 ਅਤੇ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

Also Read: ਪੰਜਾਬੀਆਂ ਨੂੰ ਮਾਨ ਸਰਕਾਰ ਦੀ ਵੱਡੀ ਸੌਗਾਤ: ਪੰਜਾਬ ਤੋਂ ਦਿੱਲੀ ਹਵਾਈ ਅੱਡੇ ਲਈ ਸਰਕਾਰੀ ਬੱਸ ਸੇਵਾ ਸ਼ੁਰੂ

ਇਨ੍ਹਾਂ ਸੂਬਿਆਂ ਵਿੱਚ ਅੱਜ ਭਾਰੀ ਬਾਰਿਸ਼ ਦੀ ਚੇਤਾਵਨੀ
ਸਕਾਈਮੇਟ ਮੌਸਮ ਦੇ ਅਨੁਸਾਰ ਅੱਜ ਉੱਤਰ-ਪੂਰਬੀ ਭਾਰਤ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਵਿਦਰਭ, ਗੰਗਾ ਪੱਛਮੀ ਬੰਗਾਲ, ਤੇਲੰਗਾਨਾ, ਮਰਾਠਵਾੜਾ, ਤਾਮਿਲਨਾਡੂ ਅਤੇ ਕੇਰਲ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੜੀਸਾ, ਝਾਰਖੰਡ, ਬਿਹਾਰ, ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼, ਕਰਨਾਟਕ, ਆਂਧਰਾ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਲਕਸ਼ਦੀਪ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੱਧ ਮਹਾਰਾਸ਼ਟਰ, ਕੋਂਕਣ ਅਤੇ ਗੋਆ, ਪੱਛਮੀ ਹਿਮਾਲਿਆ ਅਤੇ ਪੱਛਮੀ ਮੱਧ ਪ੍ਰਦੇਸ਼ ਅਤੇ ਗੁਜਰਾਤ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਪੂਰਬੀ ਰਾਜਸਥਾਨ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਧੂੜ ਭਰੀ ਹਨੇਰੀ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਅਗਲੇ 3 ਦਿਨਾਂ 'ਚ ਇਨ੍ਹਾਂ ਸੂਬਿਆਂ 'ਚ ਮਾਨਸੂਨ ਦੀ ਐਂਟਰੀ
ਮੌਸਮ ਵਿਭਾਗ ਅਨੁਸਾਰ ਮਾਨਸੂਨ 2-3 ਦਿਨਾਂ ਬਾਅਦ ਉੱਤਰ-ਪੱਛਮੀ ਬੰਗਾਲ ਦੀ ਖਾੜੀ, ਉੜੀਸਾ ਦੇ ਕੁਝ ਹਿੱਸਿਆਂ, ਪੱਛਮੀ ਬੰਗਾਲ, ਝਾਰਖੰਡ, ਪੂਰੇ ਉਪ-ਹਿਮਾਲੀਅਨ ਖੇਤਰ, ਪੱਛਮੀ ਬੰਗਾਲ ਅਤੇ ਬਿਹਾਰ ਦੇ ਕੁਝ ਹੋਰ ਹਿੱਸਿਆਂ ਵਿੱਚ ਦਾਖਲ ਹੋਵੇਗਾ। ਦੂਜੇ ਪਾਸੇ ਜੇਕਰ ਦਿੱਲੀ, ਹਰਿਆਣਾ, ਪੰਜਾਬ, ਪੱਛਮੀ ਯੂਪੀ ਦੀ ਗੱਲ ਕਰੀਏ ਤਾਂ ਇੱਥੇ 25 ਜੂਨ ਤੱਕ ਮਾਨਸੂਨ ਪਹੁੰਚ ਸਕਦਾ ਹੈ। ਹਾਲਾਂਕਿ ਪੱਛਮੀ ਗੜਬੜੀ ਕਾਰਨ 16-17 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। 25 ਜੂਨ ਤੋਂ ਪਹਿਲਾਂ ਇਸੇ ਤਰ੍ਹਾਂ ਅਚਾਨਕ ਮੀਂਹ ਪੈ ਸਕਦੇ ਹਨ।

Also Read: ਕੈਨੇਡਾ ਦਾ ਵੱਡਾ ਫੈਸਲਾ, ਇਨ੍ਹਾਂ ਲੋਕਾਂ ਨੂੰ ਦਿੱਤੀ ਲਾਜ਼ਮੀ ਵੈਕਸੀਨ ਦੀ ਲੋੜ ਤੋਂ ਛੋਟ

ਹਿਮਾਚਲ 'ਚ ਅੱਜ ਮੌਸਮ 'ਚ ਬਦਲਾਅ ਦੀ ਸੰਭਾਵਨਾ
ਹਿਮਾਚਲ ਪ੍ਰਦੇਸ਼ 'ਚ ਬੁੱਧਵਾਰ ਤੋਂ ਮੌਸਮ 'ਚ ਬਦਲਾਅ ਦੀ ਸੰਭਾਵਨਾ ਹੈ। ਸਰਗਰਮ ਪੱਛਮੀ ਗੜਬੜ ਕਾਰਨ ਮੌਸਮ ਬਦਲ ਜਾਵੇਗਾ। 16 ਜੂਨ ਨੂੰ ਸੂਬੇ 'ਚ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਨੇ ਅਲਰਟ ਵੀ ਜਾਰੀ ਕੀਤਾ ਹੈ। ਇਨ੍ਹੀਂ ਦਿਨੀਂ ਸੂਬੇ ਦੇ ਲੋਕ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਹਨ। ਮੰਗਲਵਾਰ ਨੂੰ ਊਨਾ ਸੂਬੇ ਦਾ ਸਭ ਤੋਂ ਗਰਮ ਸਥਾਨ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਰਾਹਤ ਦੀ ਉਮੀਦ
ਗਰਮੀ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਨੂੰ ਬੁੱਧਵਾਰ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਤੀਹ ਤੋਂ ਚਾਲੀ ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਅਤੇ ਗਰਜ ਦੇ ਨਾਲ-ਨਾਲ ਮੀਂਹ ਵੀ ਪੈ ਸਕਦਾ ਹੈ।

In The Market