LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

DSGMC ਚੋਣਾਂ ਦੇ ਸ਼ੁਰੂਆਤੀ ਰੁਝਾਨਾਂ 'ਚ ਸ਼੍ਰੋਮਣੀ ਅਕਾਲੀ ਦਲ ਅੱਗੇ, ਬਣਾਈ ਲੀਡ

25 sg

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 46 ਵਾਰਡਾਂ ਲਈ 22 ਅਗਸਤ ਨੂੰ ਹੋਈਆਂ ਚੋਣਾਂ ਦੇ ਨਤੀਜੇ ਅੱਜ ਦੁਪਹਿਰ ਤੱਕ ਸਾਫ਼ ਹੋ ਜਾਣਗੇ, ਇਸ ਦੇ ਲਈ ਅੱਜ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਦਿੱਲੀ ਕਮੇਟੀ ਚੋਣ ਨਤੀਜਿਆਂ ਦੇ ਸ਼ੁਰੂਆਤੀ ਰੁਝਾਣ ਆਉਣੇ ਸ਼ੁਰੂ ਹੋ ਗਏ ਹਨ।

ਪੜੋ ਹੋਰ ਖਬਰਾਂ: ਪਰਨੀਤ ਕੌਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਨਵਜੋਤ ਸਿੱਧੂ 'ਤੇ ਚੁੱਕੇ ਵੱਡੇ ਸਵਾਲ

ਮਿਲੀ ਜਾਣਕਾਰੀ ਅਨੁਸਾਰ ਵਾਰਡ ਨੰਬਰ- 35 ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਿਤੇਂਦਰ ਸਿੰਘ ਸਾਹਨੀ 183 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਵਾਰਡ ਨੰਬਰ -36 ਕੁਲਦੀਪ ਸਿੰਘ ਸਾਹਨੀ 134 ਅੱਗੇ ਚੱਲ ਰਹੇ ਹਨ। ਵਾਰਡ ਨੰਬਰ- 33 ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਰਮਨਦੀਪ ਸਿੰਘ ਥਾਪਰ 335 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।

ਪੜੋ ਹੋਰ ਖਬਰਾਂ: 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ: ਹਰੀਸ਼ ਰਾਵਤ

ਜਿਸ ਵਿਚ ਵਾਰਡ ਨੰਬਰ - 1 ਰੋਹਿਨੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਵਜੀਤ ਸਿੰਘ ਵਿਰਕ ਅੱਗੇ ਹਨ। ਹਰੀ ਨਗਰ ਤੋਂ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਤੇਜਿੰਦਰ ਸਿੰਘ ਗੋਪਾ ਅੱਗੇ ਹਨ। ਵਾਰਡ ਨੰਬਰ - 8 ਸਕੂਰ ਬਸਤੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਰਮੀਤ ਸਿੰਘ ਸਮਾਰਟੀ ਚੱਢਾ ਅੱਗੇ ਹਨ। ਕਨਾਟ ਪਲੇਸ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਅਮਰਜੀਤ ਸਿੰਘ ਅੱਗੇ ਚੱਲ ਰਹੇ ਹਨ।

ਮਿਲੀ ਜਾਣਕਾਰੀ ਅਨੁਸਾਰ ਵਾਰਡ ਨੰਬਰ- 35 ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਿਤੇਂਦਰ ਸਿੰਘ ਸਾਹਨੀ 183 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਵਾਰਡ ਨੰਬਰ -36 ਕੁਲਦੀਪ ਸਿੰਘ ਸਾਹਨੀ 134 ਅੱਗੇ ਚੱਲ ਰਹੇ ਹਨ। ਹੁਣ ਤੱਕ ਆਏ ਰੁਝਾਣਾ ਮੁਤਾਬਕ ਸ਼੍ਰੋਮਣੀ ਅਕਾਲੀ ਦਲ (ਬ) -15 ,ਸ਼੍ਰੋਮਣੀ ਅਕਾਲੀ ਦਲ (ਦਿੱਲੀ) -4 , ਜਾਗੋ- 2 ਅਤੇ ਹੋਰ - 1 ਵਾਰਡ 'ਤੇ ਅੱਗੇ ਚੱਲ ਰਹੇ ਹਨ।

ਪੜੋ ਹੋਰ ਖਬਰਾਂ: ਹਰੀਸ਼ ਰਾਵਤ ਨਾਲ ਬੰਦ ਕਮਰੇ ਵਿਚ ਬਾਗੀ ਧੜੇ ਦੀ ਮੀਟਿੰਗ ਜਾਰੀ

ਦਰਅਸਲ 'ਚ ਐਤਵਾਰ ਨੂੰ 46 ਵਾਰਡਾਂ ਲਈ ਵੋਟਿੰਗ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ ਸੀ। ਦਿੱਲੀ ਦੇ 3.42 ਲੱਖ ਵੋਟਰ ਅੱਜ 312 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਇਨ੍ਹਾਂ ਵਿੱਚੋਂ 180 ਉਮੀਦਵਾਰ ਰਜਿਸਟਰਡ ਪਾਰਟੀਆਂ ਵੱਲੋਂ ਜਦੋਂਕਿ 132 ਆਜ਼ਾਦ ਉਮੀਦਵਾਰ ਵਜੋਂ ਕਿਸਮਤ ਅਜ਼ਮਾ ਰਹੇ ਹਨ। ਜਿਨ੍ਹਾਂ 'ਚ ਔਰਤ ਵੋਟਰ 1 ਲੱਖ 71 ਹਜ਼ਾਰ 370 ਅਤੇ ਪੁਰਸ਼ ਵੋਟਰ 1 ਲੱਖ 70 ਹਜ਼ਾਰ 695 ਹਨ।

In The Market