ਨਵੀਂ ਦਿੱਲੀ (ਇੰਟ.)- ਕੋਰੋਨਾ ਵਾਇਰਸ (Corona Virus) ਦੇ ਚੱਲਦੇ ਜਾਨ ਗਵਾਉਣ ਵਾਲੇ ਕੁਲ 101 ਪੱਤਰਕਾਰਾਂ (101 Reporting) ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ 5.05 ਕਰੋੜ ਰੁਪਏ (5.05 crore) ਦੀ ਮਨਜ਼ੂਰੀ ਦਿੱਤੀ ਗਈ ਹੈ। ਕੇਂਦਰ ਸਰਕਾਰ (Central Government) ਨੇ ਰਾਜ ਸਭਾ (Rajya Sabha) ਨੂੰ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸਵਾਲ ਦੇ ਲਿਖਤੀ ਜਵਾਬ ਵਿਚ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ (Union Information and Broadcasting Minister Anurag Thakur) ਨੇ ਉੱਚ ਸਦਨ ਨੂੰ ਦੱਸਿਆ ਕਿ ਸਰਕਾਰ ਨੇ ਕੋਵਿਡ ਵਾਇਰਸ (Covid Virus) ਦੀ ਵਜ੍ਹਾ ਨਾਲ ਮਾਰੇ ਗਏ ਪੱਤਰਕਾਰਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਇਕ ਖਾਸ ਮੁਹਿੰਮ ਚਲਾਈ ਹੈ।
ਮੰਤਰੀ ਨੇ ਕਿਹਾ ਕਿ ਪ੍ਰੈੱਸ ਸੂਚਨਾ ਬਿਊਰੋ ਵਲੋਂ ਮਿਲੀ ਐਪਲੀਕੇਸ਼ਨ ਅਤੇ ਜੋ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਵਲੋਂ ਪ੍ਰਸ਼ਾਸਿਤ ਪੱਤਰਕਾਰ ਕਲਿਆਣ ਯੋਜਨਾ ਦੇ ਤਹਿਤ ਤੈਅ ਮਾਪਦੰਡਾਂ ਨੂੰ ਪੂਰਾ ਕਰਦੀ ਹੈ। ਉਸ ਦੇ ਆਧਾਰ 'ਤੇ ਕੋਵਿਡ ਇਨਫੈਕਸ਼ਨ ਨਾਲ ਮਰਨ ਵਾਲੇ ਪੱਤਰਕਾਰਾਂ ਦੇ 101 ਪਰਿਵਾਰਾਂ ਵਿਚ ਹਰੇਕ ਨੂੰ 5 ਲੱਖ ਰਾਸ਼ੀ ਯਾਨੀ ਵਿੱਤੀ ਸਹਾਇਤਾ ਲਈ 2020 ਅਤੇ 2021 ਦੌਰਾਨ 5.05 ਕਰੋੜ ਦੀ ਰਾਸ਼ੀ ਮਨਜ਼ੂਰ ਕੀਤੀ ਗਈ।
ਉਥੇ ਹੀ ਕਿਸਾਨਾਂ ਦੇ ਕਰਜ਼ ਮੁਆਫੀ ਨਾਲ ਜੁੜੇ ਪ੍ਰਸਤਾਵ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਕਿਸਾਨਾਂ ਦੇ ਕਰਜ਼ ਮੁਆਫੀ ਨਾਲ ਜੁੜਿਆ ਕੋਈ ਵੀ ਪ੍ਰਸਤਾਵ ਨਾ ਤਾਂ ਉਨ੍ਹਾਂ ਕੋਲ ਆਇਆ ਹੈ ਅਤੇ ਨਾ ਹੀ ਵਿਚਾਰਅਧੀਨ ਹੈ। ਕੇਂਦਰ ਸਰਕਾਰ ਵਲੋਂ ਲੋਕ ਸਭਾ ਵਿਚ ਇਕ ਲਿਖਤੀ ਸਵਾਲ ਦੇ ਜਵਾਬ ਦੇ ਤੌਰ 'ਤੇ ਇਹ ਜਾਣਕਾਰੀ ਦਿੱਤੀ ਗਈ। ਸਰਕਾਰ ਵਲੋਂ ਇਹ ਵੀ ਦੱਸਿਆ ਗਿਆ ਹੈ ਕਿ ਉਸ ਨੇ ਕਿਸਾਨਾਂ ਦੀ ਸਹਾਇਤਾ ਲਈ ਕਿਹੜੀਆਂ-ਕਿਹੜੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर