LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦਿੱਲੀ ਦੇ ਗੁਰੂਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਕਿਸਾਨ ਆਗੂ

0010

ਨਵੀਂ ਦਿੱਲੀ- ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ (Gurdwara Sri Bangla Sahib of Delhi) ਵਿਖੇ ਨਤਮਸਤਕ ਹੋਣ ਲਈ ਕਿਸਾਨ ਆਗੂ (Farmer leaders) ਅਤੇ ਵੱਡੀ ਗਿਣਤੀ ਵਿਚ ਕਿਸਾਨ ਪੁੱਜ ਰਹੇ ਹਨ। ਤਿੰਨ ਖੇਤੀ ਕਾਨੂੰਨਾਂ (Three agricultural laws) ਦੀ ਵਾਪਸੀ ਅਤੇ ਹੋਰ ਕਿਸਾਨਾਂ ਦੀਆਂ ਮੰਗਾਂ ਸਰਕਾਰ ਵਲੋਂ ਮੰਨੇ ਜਾਣ ਤੋਂ ਬਾਅਦ ਕਿਸਾਨਾਂ ਵਲੋਂ ਗੁਰੂ ਦਾ ਸ਼ੁਕਰਾਨਾ ਅਦਾ ਕਰਨ ਲਈ ਗੁਰੂ ਘਰ ਵਿਚ ਮੱਥੇ ਟੇਕੇ ਗਏ। 

Also Read: ਹੈਲੀਕਾਪਟਰ ਹਾਦਸੇ 'ਚ ਬਚੇ ਕੈਪਟਨ ਵਰੁਣ ਸਿੰਘ ਦੀ ਚਿੱਠੀ ਹੋਈ ਵਾਇਰਲ, ਜਾਣੋ ਕੀ ਸੀ ਲਿਖਿਆ?

ਇੱਕ ਸਾਲ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਘਰ ਵਾਪਸੀ ਦਾ ਐਲਾਨ ਹੋ ਗਿਆ ਹੈ। ਕਿਸਾਨਾਂ ਅਤੇ ਸਰਕਾਰ ਵਿਚਕਾਰ ਸਹਿਮਤੀ ਬਣ ਗਈ ਹੈ। ਸੰਯੁਕਤ ਕਿਸਾਨ ਮੋਰਚਾ (SKM) ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ ਪੈਂਡਿੰਗ ਮੰਗਾਂ ਬਾਰੇ ਕੇਂਦਰ ਦੇ ਸੋਧੇ ਹੋਏ ਖਰੜੇ ਦੇ ਮਤੇ 'ਤੇ ਸਹਿਮਤੀ ਬਣ ਗਈ ਹੈ।ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਰਸਮੀ ਚਿੱਠੀ ਵੀ ਭੇਜੀ ਗਈ, ਜਿਸ 'ਤੇ ਕਿਸਾਨ ਜੱਥੇਬੰਦੀਆਂ ਵੱਲੋਂ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਕਿਸਾਨ ਅੰਦੋਲਨ ਖਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

Also Read: 'AAP' ਵਲੋਂ 2022 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ, 30 ਉਮੀਦਵਾਰਾਂ ਦੀ ਸੂਚੀ ਜਾਰੀ

ਇਸ ਮੀਟਿੰਗ ਵਿਚ ਕਿਸਾਨਾਂ ਵੱਲੋਂ ਅੰਦੋਲਨ ਖਤਮ ਕਰਨ ਨੂੰ ਲੈਕੇ ਵੱਡਾ ਐਲਾਨ ਕੀਤਾ ਗਿਆ ਹੈ। ਜੱਥੇਬੰਦੀਆਂ ਨੇ ਕਿਹਾ ਕਿ 9 ਦਸੰਬਰ ਨੂੰ ਸਿੰਘੂ ਬਾਰਡਰ 'ਤੇ 5:30 ਵਜੇ ਫਤਿਹ ਦੀ ਅਰਦਾਸ ਹੋਵੇਗੀ,11 ਦਸੰਬਰ ਨੂੰ ਸਿੰਘੂ ਬਾਰਡਰ 'ਤੇ ਟਿਕਰੀ ਬਾਰਡਰ ਤੋਂ ਸਵੇਰੇ 9 ਵਜੇ ਵਾਪਸੀ ਹੋਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ 13 ਦਸੰਬਰ ਨੂੰ ਕਿਸਾਨ ਜਾਥੇਬੰਦੀਆਂ ਦੇ ਆਗੂ ਅੰਮ੍ਰਿਤਸਰ ਦਰਬਾਰ ਸਾਹਿਬ ਨਤਮਸਤਕ ਹੋਣਗੀਆਂ ਅਤੇ 15 ਦਸੰਬਰ ਨੂੰ ਪੰਜਾਬ 'ਚ ਚਲਦੇ ਸਾਰੇ ਮੋਰਚੇ ਸਮਾਪਤ ਕੀਤੇ ਜਾਣਗੇ। ਦੱਸ ਦਈਏ ਕਿ 378 ਦਿਨਾਂ ਬਾਅਦ ਕਿਸਾਨਾਂ ਦੀ ਘਰ ਵਾਪਸੀ ਹੋਣ ਜਾ ਰਹੀ ਹੈ।ਬਲਬੀਰ ਸਿੰਘ ਰਾਜੇਵਾਲ ਨੇ ਐਲਾਨ ਕੀਤਾ ਹੈ ਕਿ 15 ਜਨਵਰੀ ਐਸਕੇਐਮ ਦੀ ਅਗਲੀ ਬੈਠਕ ਹੋਵੇਗੀ।

In The Market