ਅੰਬਾਲਾ: ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਹੱਦਾਂ ਤੇ ਡਟੇ ਹੋਏ ਹਨ। ਇਸ ਵਿਚਾਲੇ ਬੀਤੇ ਦਿਨੀ ਹਿਸਾਰ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕਰਨ ਕਿਸਾਨਾਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਦੌਰਾਨ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ। ਕਿਸਾਨਾਂ 'ਤੇ ਲਾਠੀਚਾਰਜ ਦੇ ਰੋਸ ਵਜੋਂ ਕਿਸਾਨਾਂ ਨੇ 'ਤੇ ਅੰਬਾਲੇ ਕੋਲ ਸ਼ੰਭੂ ਟੋਲ ਪਲਾਜ਼ਾ 'ਤੇ ਹਰਿਆਣਾ-ਪੰਜਾਬ ਹਾਈਵੇਅ ਜਾਮ ਕਰ ਦਿੱਤਾ ਹੈ।
Farmers block the highway at Haryana-Punjab border at Shambhu toll plaza near Ambala after police baton-charged farmers protesting against CM Manohar Lal Khattar in Hisar
— ANI (@ANI) May 16, 2021
"This is a symbolic protest to express solidarity with our brothers in Hisar," says a farmer pic.twitter.com/0MluxTRoRZ
ਕਿਸਾਨਾਂ ਦਾ ਕਹਿਣਾ ਹੈ ਕਿ ਸਾਡੇ ਭਰਾਵਾਂ ਤੇ ਹਿਸਾਰ 'ਚ ਕੀਤੇ ਲਾਠੀਚਾਰਜ ਖਿਲਾਫ ਇਹ ਸਾਡਾ ਰੋਸ ਪ੍ਰਗਟਾਵਾ ਹੈ। ਦੱਸ ਦੇਈਏ ਕਿ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਵਿੱਢੀ ਬੈਠੇ ਕਿਸਾਨਾਂ ਨੇ ਸਾਫ ਕਿਹਾ ਹੋਇਆ ਕਿ ਉਹ ਬੀਜੇਪੀ ਤੇ ਜੇਜੇਪੀ ਲੀਡਰਾਂ ਦਾ ਕਿਸੇ ਵੀ ਸਮਾਗਮ 'ਚ ਪਹੁੰਚਣ 'ਤੇ ਵਿਰੋਧ ਕਰਨਗੇ। ਇਸ ਤਹਿਤ ਹੀ ਅੱਜ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕੀਤਾ ਗਿਆ। ਜਿੱਥੇ ਉਹ ਇਕ ਹਸਪਤਾਲ ਦਾ ਉਦਘਾਟਨ ਕਰਨ ਪਹੁੰਚੇ ਸਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Donald Trump News: डोनलड ट्रंप का बदलता रुख; 18,000 अवैध प्रवासियों को वापस भेजने की तैयारी
Dry Day: चार दिनों तक बंद रहेंगी शराब की दुकानें
Delhi Crime News: लुटेरों ने तोड़ा कार का शीशा, 1 करोड़ रुपये के जेवर लूटकर हुए फरार