LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਹਿਸਾਰ 'ਚ ਕਿਸਾਨਾਂ 'ਤੇ ਹੋਏ ਲਾਠੀਚਾਰਜ 'ਤੇ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਸਰਕਾਰ ਜਾਣਬੁੱਝ ਕੇ ਕਿਸਾਨਾਂ ਨਾਲ ਲੈ ਰਹੀ ਪੰਗੇ

gurnam singh chundani

ਸੋਨੀਪਤ: ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ਉੱਪਰ ਕਿਸਾਨਾਂ ਦਾ ਧਰਨਾ ਜਾਰੀ ਹੈ। ਗਰਮੀ ਦੇ ਚੱਲਦੇ ਹੇਠਾਂ ਸੌਣ ਵਿਚ ਕਿਸਾਨਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿਚਾਲੇ ਅੱਜ ਹਿਸਾਰ 'ਚ ਕਿਸਾਨਾਂ 'ਤੇ ਲਾਠੀਚਾਰਜ ਹੋਣ ਦੀ ਖ਼ਬਰ ਮਿਲੀ ਹੈ। ਇਸ ਬਾਰੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਅੱਜ ਹਿਸਾਰ 'ਚ ਕਿਸਾਨਾਂ ਤੇ ਪਲਾਸਟਿਕ ਦੀਆਂ ਗੋਲ਼ੀਆਂ ਚਲਾਈਆਂ ਗਈਆਂ ਤੇ ਅੱਥਰੂ ਗੈਸ ਦੇ ਗੋਲ਼ੇ ਦਾਗੇ ਗਏ।

ਇਸ ਦੌਰਾਨ ਅੱਜ ਸੈਂਕੜੇ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਕਈ ਕਿਸਾਨਾਂ ਦੇ ਸੱਟਾਂ ਵੀ ਲੱਗੀਆਂ ਹਨ। ਗੁਰਨਾਮ ਸਿੰਘ ਚੜੂਨੀ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਜੇਕਰ ਕੋਵਿਡ-19 ਦੌਰਾਨ ਲੋਕਾਂ ਦੇ ਇਕੱਠੇ ਹੋਣ 'ਤੇ ਰੋਕ ਹੈ ਤਾਂ ਉਦਘਾਟਨ ਸਮਾਗਮ 'ਚ 500 ਲੋਕ ਇਕੱਠੇ ਕਿਉਂ ਹੋ ਰਹੇ ਹਨ। ਉਦਘਾਟਨ ਆਨਲਾਈਨ ਵੀ ਹੋ ਸਕਦਾ ਹੈ। ਉਨ੍ਹਾਂ ਕਿਹਾ ਸਰਕਾਰ ਕਿਸਾਨਾਂ ਨਾਲ ਜਾਣਬੁੱਝ ਕੇ ਪੰਗੇ ਲੈ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਬੀਜੇਪੀ ਤੇ ਜੇਜੇਪੀ ਲੀਡਰ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦਾ ਕੰਮ ਕਰ ਰਹੇ ਹਨ।

In The Market