LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੁੰਬਈ ਦੇ ਈਸਟ ਬਾਂਦਰਾ 'ਚ ਡਿੱਗੀ ਪੰਜ ਮੰਜ਼ਿਲਾ ਇਮਾਰਤ, ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

26j mumbai

ਮੁੰਬਈ : ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ (Economic Capital Mumbai) ਦੇ ਈਸਟ ਬਾਂਦਰਾ ਇਲਾਕੇ (East Bandra area) ਵਿਚ ਇਕ ਪੰਜ ਮੰਜ਼ਿਲਾ ਇਮਾਰਤ (Five storey building) ਦੇ ਡਿੱਗਣ ਦੀ ਖਬਰ ਸਾਹਮਮੇ ਆਈ ਹੈ। ਮੀਡੀਆ ਸੂਤਰਾਂ ਮੁਤਾਬਕ ਇਸ ਵਿਚ ਘੱਟੋ-ਘੱਟ 5 ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਜਾਣਕਾਰੀ ਮਿਲਦੇ ਹੀ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਵਿਚ ਜੁੱਟ ਗਿਆ। ਮੌਕੇ 'ਤੇ ਫਾਇਰ ਬ੍ਰਿਗੇਡ (Fire brigade) ਦੀਆਂ 5 ਗੱਡੀਆਂ ਅਤੇ 6 ਐਂਲੂਬੈਂਸ (Enlubens) ਪਹੁੰਚ ਚੁੱਕੀਆਂ ਹਨ। ਬੀ.ਐੱਮ.ਸੀ. ਨੇ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਾਦਸਾ ਬੇਹਰਾਮ ਨਗਰ ਇਲਾਕੇ ਵਿਚ ਹੋਇਆ ਹੈ। ਇਕ ਦਿਨ ਪਹਿਲਾਂ ਯਾਨੀ ਮੰਗਲਵਾਰ ਨੂੰ ਵੀ ਮੁੰਬਈ ਦੇ ਮਲਾਡ ਇਲਾਕੇ ਵਿਚ ਇਕ ਤਿੰਨ ਮੰਜ਼ਿਲਾ ਇਮਾਰਤ (Three storey building) ਡਿੱਗਣ ਦਾ ਮਾਮਲਾ ਸਾਹਮਣੇ ਆਇਆ ਸੀ। ਹਾਲਾਂਕਿ ਇਸ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਸੀ। ਹੁਣ ਇਸ ਇਮਾਰਤ ਦੇ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। Also Read : ਬਿਕਰਮ ਮਜੀਠੀਆ ਨੂੰ ਲੈ ਕੇ ਬੋਲੇ ਸੁਖਬੀਰ ਬਾਦਲ, ਨਵਜੋਤ ਸਿੱਧੂ ਦੀ ਜ਼ਮਾਨਤ ਜ਼ਬਤ ਕਰਵਾਏਗਾ ਸਾਡਾ 'ਜਰਨੈਲ'

Mumbai Bandra 5 people feared trapped 5 storey building collapses | India  News – India TV

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੁੰਬਈ ਦੇ ਤਾੜਦੇਵ ਇਲਾਕੇ ਦੀ ਇਕ ਬਹੁਮੰਜ਼ਿਲਾ ਇਮਾਰਤ ਕਮਲਾ ਬਿਲਡਿੰਗ ਵਿਚ ਅੱਗ ਲੱਗਣ ਨਾਲ 6 ਲੋਕਾਂ ਦੀ ਮੌਤ ਹੋ ਗਈ ਸੀ ਅਤੇ 23 ਹੋਰ ਜ਼ਖਮੀ ਹੋਏ ਸਨ। ਅੱਗ ਲੱਗਣ ਦਾ ਕਾਰਣ ਸ਼ਾਰਟਸਰਕਟ ਦੱਸਿਆ ਗਿਆ ਸੀ। ਘਟਨਾ ਤੋਂ ਬਾਅਦ ਮੁੰਬਈ ਮਹਾਨਗਰਪਾਲਿਕਾ (ਬੀ.ਐੱਮ.ਸੀ.) ਨੇ ਘਟਨਾ ਦੀ ਜਾਂਚ ਲਈ ਇਕ ਕਮੇਟੀ ਬਣਾਈ ਸੀ। ਅੱਗ ਅਤੇ ਧੂੰਏਂ ਦੀ ਲਪੇਟ ਵਿਚ ਆਏ ਤਕਰੀਬਨ 30 ਲੋਕਾਂ ਨੂੰ ਨੇੜਲੇ ਹਸਪਤਾਲਾਂ ਵਿਚ ਪਹੁੰਚਣਾ ਪਿਆ ਸੀ, ਜਿੱਥੇ 6 ਲੋਕਾਂ ਨੇ ਦਮ ਤੋੜ ਦਿੱਤਾ।

In The Market