LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

NIA Raids: ਬਖਸ਼ੇ ਨਹੀਂ ਜਾਣਗੇ ਹੁਣ ਗੈਂਗਸਟਰ-ਅੱਤਵਾਦੀ, NIA ਨੇ 7 ਸੂਬਿਆਂ 'ਚ 122 ਥਾਵਾਂ 'ਤੇ ਕੀਤੀ ਛਾਪੇਮਾਰੀ

nia43

NIA Raids: ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਦਿੱਲੀ, ਯੂ.ਪੀ, ਪੰਜਾਬ ਤੋਂ ਲੈ ਕੇ ਰਾਜਸਥਾਨ ਤੱਕ ਦੇਸ਼ ਭਰ 'ਚ 122 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਗੈਂਗਸਟਰ-ਖਾਲਿਸਤਾਨੀ ਅੱਤਵਾਦੀ ਨੈੱਟਵਰਕ ਨਾਲ ਜੁੜੇ ਲੋਕਾਂ 'ਤੇ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ NIA ਵੱਲੋਂ ਇਹ ਛਾਪੇਮਾਰੀ ਲਾਰੇਂਸ ਬਿਸ਼ਨੋਈ, ਗੋਲਡੀ ਬਰਾੜ, ਨੀਰਜ ਬਵਾਨਾ ਸਮੇਤ ਇੱਕ ਦਰਜਨ ਦੇ ਕਰੀਬ ਗੈਂਗਸਟਰਾਂ ਦੇ ਕਰੀਬੀਆਂ 'ਤੇ ਕੀਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਦਿੱਲੀ-ਐੱਨ.ਸੀ.ਆਰ., ਹਰਿਆਣਾ, ਪੰਜਾਬ, ਰਾਜਸਥਾਨ, ਯੂ.ਪੀ., ਉੱਤਰਾਖੰਡ, ਮੱਧ ਪ੍ਰਦੇਸ਼ 'ਚ 122 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇਮਾਰੀ ਦਹਿਸ਼ਤੀ-ਨਸ਼ਾ ਸਮੱਗਲਰਾਂ-ਗੈਂਗਸਟਰਾਂ ਦੇ ਗਠਜੋੜ ਦੇ ਸਬੰਧ ਵਿੱਚ ਕੀਤੀ ਗਈ ਹੈ।

ਕਿੱਥੇ ਅਤੇ ਕਿੰਨੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ?

ਦਿੱਲੀ-ਐਨਸੀਆਰ: 32 ਥਾਵਾਂ 'ਤੇ NIA ਦੇ ਛਾਪੇ ਜਾਰੀ ਹਨ।
ਪੰਜਾਬ-ਚੰਡੀਗੜ੍ਹ : 65 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ। 
ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ, ਬਰੇਲੀ ਅਤੇ ਲਖੀਮਪੁਰ ਵਿੱਚ ਛਾਪੇਮਾਰੀ ਕੀਤੀ ਗਈ ਹੈ।
ਰਾਜਸਥਾਨ: NIA ਨੇ 18 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ।
ਮੱਧ ਪ੍ਰਦੇਸ਼: NIA 2 ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ।

NIA ਗੈਂਗਸਟਰਾਂ ਅਤੇ ਖਾਲਿਸਤਾਨੀ ਨੈੱਟਵਰਕ 'ਤੇ ਦਰਜ 5 ਮਾਮਲਿਆਂ 'ਚ ਤੇਜ਼ੀ ਨਾਲ ਛਾਪੇਮਾਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ਾਂ 'ਚ ਬੈਠੇ ਗੈਂਗਸਟਰਾਂ ਵੱਲੋਂ ਟੈਰਰ ਫੰਡਿੰਗ ਕਰਕੇ ਉਹ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹਾਲ ਹੀ ਵਿੱਚ NIA ਨੇ MHA ਨੂੰ 14 ਦੇਸ਼ਾਂ ਵਿੱਚ ਬੈਠੇ 28 ਗੈਂਗਸਟਰਾਂ ਦੀ ਸੂਚੀ ਸੌਂਪੀ ਸੀ।

MHA ਤੋਂ ਹਰੀ ਝੰਡੀ ਮਿਲਣ ਤੋਂ ਬਾਅਦ NIA ਨੇ ਵਿਦੇਸ਼ਾਂ 'ਚ ਬੈਠੇ ਗੈਂਗਸਟਰਾਂ ਖਿਲਾਫ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਆਉਣ ਵਾਲੇ ਦਿਨਾਂ 'ਚ NIA ਹੋਰ ਗੈਂਗਸਟਰਾਂ 'ਤੇ ਵੀ ਵੱਡੀ ਕਾਰਵਾਈ ਕਰ ਸਕਦੀ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਅਹਿਮ ਪਾਤਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਮੁੱਖ ਤੌਰ 'ਤੇ NIA ਦੇ ਨਿਸ਼ਾਨੇ 'ਤੇ ਹਨ।

In The Market