LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਘੁੰਮਣ ਦੇ ਸ਼ੌਕੀਨ ਸਾਵਧਾਨ! ਇਸ ਸੂਬੇ ਨੇ RT-PCR ਨੈਗੇਟਿਵ ਰਿਪੋਰਟ ਕੀਤੀ ਲਾਜ਼ਮੀ

hima

ਸ਼ਿਮਲਾ- ਹਿਮਾਚਲ ਪ੍ਰਦੇਸ਼ ਸਰਕਾਰ ਨੇ ਰਾਜ 'ਚ ਕੋਰੋਨਾ ਸੰਕਰਮਣ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਸੈਲਾਨੀਆਂ ਅਤੇ ਹੋਰ ਲੋਕਾਂ ਲਈ ਫਿਰ ਪਾਬੰਦੀਆਂ ਲਾਗੂ ਕਰਦੇ ਹੋਏ ਆਰ.ਟੀ.-ਪੀ.ਸੀ.ਆਰ. ਰਿਪੋਰਟ ਲਿਆਉਣਾ ਜ਼ਰੂਰੀ ਕਰ ਦਿੱਤਾ ਹੈ। 

ਪੜੋ ਹੋਰ ਖਬਰਾਂ: ਸੋਨ ਤਮਗੇ ਤੋਂ ਖੁੰਝੀ ਮਹਿਲਾ ਹਾਕੀ ਟੀਮ, ਸੈਮੀਫਾਈਨਲ 'ਚ ਅਰਜਨਟੀਨਾ ਨੇ 2-1 ਨਾਲ ਮਾਰੀ ਬਾਜ਼ੀ

ਮੁੱਖ ਮੰਤਰੀ ਜੈਰਾਮ ਠਾਕੁਰ ਨੇ ਇੱਥੇ ਦੱਸਿਆ ਕਿ ਰਾਜ 'ਚ ਆਉਣ ਵਾਲੇ ਸੈਲਾਨੀਆਂ ਅਤੇ ਹੋਰ ਲੋਕਾਂ ਨੂੰ ਆਰ.ਟੀ.-ਪੀ.ਸੀ.ਆਰ. ਨੈਗੇਟਿਵ ਰਿਪੋਰਟ ਜਾਂ ਕੋਰੋਨਾ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਲੈਣ ਦਾ ਵੀ ਪ੍ਰਮਾਣ ਪੱਤਰ ਦਿਖਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਰਾਜ 'ਚ ਕੋਰੋਨਾ ਸੰਕਰਮਣ ਮਾਮਲੇ ਮੁੜ ਵੱਧਣ ਲੱਗੇ ਹਨ, ਅਜਿਹੇ 'ਚ ਤੀਜੀ ਲਹਿਰ ਦਾ ਖ਼ਦਸ਼ਾ ਵੱਧ ਗਿਆ ਹੈ। ਜਿਸ ਨੂੰ ਦੇਖਦੇ ਹੋਏ ਸਰਕਾਰ ਨੇ ਇਸ ਸੰਬੰਧ 'ਚ ਫਿਰ ਤੋਂ ਕੁਝ ਪਾਬੰਦੀਆਂ ਲਾਉਣ ਦਾ ਫ਼ੈਸਲਾ ਲਿਆ ਹੈ। 

ਪੜੋ ਹੋਰ ਖਬਰਾਂ: ਗੁਰਜੀਤ ਕੌਰ ਦੇ ਨਾਂ 'ਤੇ ਉਸ ਦੇ ਜੱਦੀ ਪਿੰਡ ਮਿਆਦੀਆਂ 'ਚ ਬਣੇਗਾ ਖੇਡ ਸਟੇਡੀਅਮ

ਜੈਰਾਮ ਠਾਕੁਰ ਨੇ ਕਿਹਾ ਕਿ ਕੈਬਨਿਟ ਨੇ ਮੰਗਲਵਾਰ ਨੂੰ ਆਪਣੀ ਬੈਠਕ 'ਚ ਮਹਾਮਾਰੀ ਦੀ ਸਥਿਤੀ 'ਤੇ ਚਰਚਾ ਕੀਤੀ ਅਤੇ ਇਹ ਮਹਿਸੂਸ ਕੀਤਾ ਗਿਆ ਕਿ ਕੁਝ ਪਾਬੰਦੀਆਂ ਲਗਾਉਣੀਆਂ ਹੋਣਗੀਆਂ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਨਤਕ ਆਵਾਜਾਈ ਵਾਹਨਾਂ 'ਚ ਵੱਧ ਭੀੜ ਨਹੀਂ ਹੋਣ ਦਿੱਤੀ ਜਾਵੇਗੀ।

In The Market