ਭੋਪਾਲ(ਇੰਟ)- ਮੱਧ ਪ੍ਰਦੇਸ਼ ਵਿਚ ਗੈਰ-ਕਾਨੂੰਨੀ ਸ਼ਰਾਬ ਵੇਚਣ ਵਾਲਿਆਂ ਖਿਲਾਫ ਹੁਣ ਸਖਤ ਕਾਰਵਾਈ ਕੀਤੀ ਜਾਵੇਗੀ। ਸੂਬੇ ਦੀ ਸ਼ਿਵਰਾਜ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜੇਕਰ ਕਿਸੇ ਦੀ ਨਾਜਾਇਜ਼ ਸ਼ਰਾਬ ਕਾਰਨ ਮੌਤ ਹੋ ਜਾਂਦੀ ਹੈ ਤਾਂ ਦੋਸ਼ੀ ਨੂੰ ਉਮਰ ਕੈਦ ਜਾਂ ਮੌਤ ਦੀ ਸਜ਼ਾ ਦਿੱਤੀ ਜਾਵੇਗੀ। ਪਹਿਲਾਂ ਇਸ ਦੇ ਲਈ ਵੱਧ ਤੋਂ ਵੱਧ 10 ਸਾਲ ਦੀ ਸਜ਼ਾ ਦੀ ਵਿਵਸਥਾ ਸੀ। ਇਸ ਤੋਂ ਇਲਾਵਾ ਜੁਰਮਾਨੇ ਦੀ ਰਕਮ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਕਰਨ ਦੀ ਵਿਵਸਥਾ ਕੀਤੀ ਗਈ ਹੈ।
ਪੜੋ ਹੋਰ ਖਬਰਾਂ: 15 ਅਗਸਤ ਨੂੰ ਲੈ ਕੇ ਖਾਲਿਸਤਾਨ ਸਮਰਥਕਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਦਿੱਤੀ ਧਮਕੀ
ਇਸ ਪ੍ਰਸਤਾਵ ਨੂੰ ਮੰਗਲਵਾਰ ਨੂੰ ਹੋਈ ਸ਼ਿਵਰਾਜ ਕੈਬਨਿਟ ਦੀ ਬੈਠਕ ਵਿੱਚ ਮਨਜ਼ੂਰੀ ਦੇ ਦਿੱਤੀ ਗਈ ਹੈ। ਵਿਧਾਨ ਸਭਾ ਦੇ ਇਸ ਸੈਸ਼ਨ ਵਿਚ ਇਸ ਸਬੰਧੀ ਇਕ ਬਿੱਲ ਲਿਆਂਦਾ ਜਾਵੇਗਾ। ਹਾਲ ਹੀ ਵਿਚ ਮੰਦਸੌਰ ਦੇ ਵੱਖ-ਵੱਖ ਖੇਤਰਾਂ ਵਿਚ ਨਕਲੀ ਸ਼ਰਾਬ ਕਾਰਨ ਲਗਭਗ 8 ਲੋਕਾਂ ਦੀ ਮੌਤ ਦੇ ਬਾਅਦ ਮੱਧ ਪ੍ਰਦੇਸ਼ ਸਰਕਾਰ ਦੀ ਸਖਤ ਆਲੋਚਨਾ ਹੋਈ ਸੀ। ਸ਼ਿਵਰਾਜ ਸਰਕਾਰ ਦੇ ਇਸ ਚੌਥੇ ਕਾਰਜਕਾਲ ਦੇ ਕਰੀਬ ਡੇਢ ਸਾਲ ਵਿਚ 40 ਤੋਂ ਵੱਧ ਲੋਕਾਂ ਦੀ ਨਾਜਾਇਜ਼ ਸ਼ਰਾਬ ਪੀਣ ਕਾਰਨ ਮੌਤ ਹੋ ਚੁੱਕੀ ਹੈ।
ਪੜੋ ਹੋਰ ਖਬਰਾਂ: ਮਹਿੰਗਾਈ ਖਿਲਾਫ ਰਾਹੁਲ ਗਾਂਧੀ ਦਾ ਸਾਈਕਲ ਮਾਰਚ, ਤਖ਼ਤੀਆਂ ਨਾਲ ਪਹੁੰਚੇ ਸੰਸਦ ਭਵਨ
ਦਰਅਸਲ, ਹਾਲ ਹੀ ਵਿਚ ਮੰਦਸੌਰ ਵਿਚ ਨਕਲੀ ਸ਼ਰਾਬ ਪੀਣ ਕਾਰਨ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਕਾਂਗਰਸ ਨੇ ਸਰਕਾਰ ਨੂੰ ਘੇਰ ਲਿਆ। ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਕਾਰਨ ਸ਼ਿਵਰਾਜ ਸਰਕਾਰ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪਿਆ। ਇਸ ਲਈ ਸਰਕਾਰ ਨੇ ਹੁਣ ਇਸ ਸਬੰਧੀ ਸਖਤ ਕਾਨੂੰਨ ਬਣਾਉਣ ਦੀ ਤਿਆਰੀ ਕਰ ਲਈ ਹੈ।
ਪੜੋ ਹੋਰ ਖਬਰਾਂ: ਦਸੂਹਾ ਨੈਸ਼ਨਲ ਹਾਈਵੇ 'ਤੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ, 3 ਦੀ ਮੌਤ
ਬੋਤਲਾਂ ਉੱਤੇ QR ਕੋਡ
ਮੱਧ ਪ੍ਰਦੇਸ਼ ਸਰਕਾਰ ਨੇ ਸ਼ਰਾਬ ਦੀ ਤਸਕਰੀ ਅਤੇ ਇਸਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਰੋਕਣ ਦੇ ਉਦੇਸ਼ ਨਾਲ 20 ਤੋਂ ਵੱਧ ਸੁਰੱਖਿਆ ਮਾਪਦੰਡਾਂ ਦੇ ਨਾਲ ਸ਼ਰਾਬ ਦੀਆਂ ਬੋਤਲਾਂ ਉੱਤੇ ਕਿਊਆਰ ਕੋਡ ਹੋਲੋਗ੍ਰਾਮ ਲਗਾਉਣ ਦਾ ਵੀ ਫੈਸਲਾ ਕੀਤਾ ਹੈ। ਇਹ ਫੈਸਲਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਲਿਆ ਗਿਆ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਹ ਵੀ ਕਿਹਾ ਕਿ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਵਿਚ ਸ਼ਾਮਲ ਲੋਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਵਿਚ ਕੋਈ ਢਿੱਲ ਜਾਂ ਅਣਗਹਿਲੀ ਨਹੀਂ ਹੋਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਗੁਆਂਢੀ ਰਾਜਾਂ ਤੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾਣਗੇ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर