ਨਵੀਂ ਦਿੱਲੀ- ਅਫ਼ਗਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਮਗਰੋਂ ਉੱਥੋਂ ਲੋਕਾਂ ਨੂੰ ਬਾਹਰ ਕੱਢਣ ਦੀ ਮੁਹਿੰਮ ਜਾਰੀ ਹੈ। ਭਾਰਤੀ ਹਵਾਈ ਫ਼ੌਜ ਦੇ ਜਵਾਨ ਜਾਨ ਜ਼ੋਖਮ ਵਿਚ ਪਾ ਕੇ ਅਫ਼ਗਾਨਿਸਤਾਨ ਤੋਂ ਲੋਕਾਂ ਨੂੰ ਏਅਰਲਿਫਟ ਕਰਨ ਵਿਚ ਲੱਗੇ ਹਨ। ਭਾਰਤੀ ਹਵਾਈ ਫ਼ੌਜ ਦਾ ਇਕ ਜਹਾਜ਼ ਜੰਗ ਪ੍ਰਭਾਵਿਤ ਅਫ਼ਗਾਨਿਸਤਾਨ ਤੋਂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਅਤੇ 78 ਲੋਕਾਂ ਨੂੰ ਲੈ ਕੇ ਭਾਰਤ ਪੁੱਜਾ ਹੈ। ਇਸ ’ਚ 25 ਭਾਰਤੀ ਨਾਗਰਿਕਾਂ ਸਮੇਤ 78 ਯਾਤਰੀ ਸਵਾਰ ਸਨ। ਇਹ ਸਾਰੇ ਅੱਜ ਯਾਨੀ ਕਿ ਮੰਗਲਵਾਰ ਦੀ ਸਵੇਰ ਨੂੰ ਦਿੱਲੀ ਹਵਾਈ ਅੱਡੇ ’ਤੇ ਪਹੁੰਚੇ।
ਵਾਹੁ ਵਾਹੁ ਬਾਣੀ ਨਿਰੰਕਾਰ ਹੈ
— Hardeep Singh Puri (@HardeepSPuri) August 24, 2021
ਤਿਸੁ ਜੇਵਡੁ ਅਵਰੁ ਨ ਕੋਇ ।।
ਕੁਝ ਸਮਾਂ ਪਹਿਲਾਂ ਕਾਬੁਲ ਤੋਂ ਦਿੱਲੀ ਆਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਵਿੱਤਰ ਸਰੂਪ ਪ੍ਰਾਪਤ ਕਰਨ ਅਤੇ ਉਨ੍ਹਾਂ ਨੂੰ ਮੱਥਾ ਟੇਕਣ ਦੀ ਬਖਸ਼ਿਸ਼ ਪ੍ਰਾਪਤ ਹੋਈ |
@narendramodi @PMOIndia @AmitShah @MEAIndia pic.twitter.com/dMalyCkMEQ
ਪੜੋ ਹੋਰ ਖਬਰਾਂ: ਨਵੇਂ ਵਿਵਾਦ 'ਚ ਫਸੇ ਗੁਰਦਾਸ ਮਾਨ, ਸਿੱਖ ਜਥੇਬੰਦੀਆਂ ਨੇ ਸ਼ੁਰੂ ਕੀਤੀ ਹੜ੍ਹਤਾਲ
ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਸਰੂਪ ਨੂੰ ਸਿਰ ’ਤੇ ਰੱਖ ਕੇ ਲਿਆਂਦਾ ਗਿਆ ਹੈ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਅਤੇ ਭਾਜਪਾ ਆਗੂ ਆਰ. ਪੀ. ਸਿੰਘ ਅੱਜ ਦਿੱਲੀ ਹਵਾਈ ਅੱਡੇ ’ਤੇ ਕਾਬੁਲ ਤੋਂ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਰਿਸੀਵ ਕਰਨ ਪੁੱਜੇ। ਪੁਰੀ ਪੂਰੀ ਮਰਿਆਦਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਆਪਣੇ ਸਿਰ ’ਤੇ ਲੈ ਕੇ ਹਵਾਈ ਅੱਡੇ ਤੋਂ ਬਾਹਰ ਨਿਕਲੇ। ਇਸ ਦੌਰਾਨ ਕੇਂਦਰੀ ਮੰਤਰੀ ਹਰਦੀਪ ਪੁਰੀ ਵਾਹਿਗੁਰੂ ਦਾ ਜਾਪ ਕਰ ਕਰਦੇ ਰਹੇ।
'Jo bole so nihaal, Sat sri akal'
Proud to see Union Minister of India
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर