LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਹਰੀਸ਼ ਰਾਵਤ, 'ਸਭ ਕੁਝ ਕੰਟਰੋਲ 'ਚ'

27 harish rawat

ਨਵੀਂ ਦਿੱਲੀ: ਪੰਜਾਬ ਕਾਂਗਰਸ ਵਿਚ ਸਿਆਸੀ ਭੂਚਾਲ ਵਿਚਾਲੇ ਸੂਬਾ ਕਾਂਗਰਸ ਇੰਚਾਰਜ ਹਰੀਸ਼ ਰਾਵਤ ਕਾਂਗਰਸ ਸੁਪਰੀਮੋ ਸੋਨੀਆ ਗਾਂਧੀ ਨਾਲ ਮੁਲਾਕਾਤ ਲਈ ਦਿੱਲੀ ਪਹੁੰਚ ਸਨ। ਇਸ ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਭ ਕੁਝ ਕੰਟਰੋਲ ਵਿਚ ਹੈ।

ਪੜੋ ਹੋਰ ਖਬਰਾਂ: ਕਾਂਗਰਸ ਵਿਚ ਕਲੇਸ਼ ਵਿਚਾਲੇ ਭਲਕੇ ਸੋਨੀਆ-ਰਾਹੁਲ ਨਾਲ ਮੁਲਾਕਾਤ ਕਰਨਗੇ ਹਰੀਸ਼ ਰਾਵਤ

 

ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਕਾਂਗਰਸ ਸੁਪਰੀਮੋ ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਕਾਂਗਰਸ ਪ੍ਰਧਾਨ ਨੂੰ ਸੂਚਿਤ ਕਰ ਦਿੱਤਾ ਹੈ। ਮੈਂ ਉਨ੍ਹਾਂ ਨੂੰ ਕਿਹਾ ਹੈ ਕਿ ਸਾਰੀਆਂ ਪਾਰਟੀਆਂ ਉਸਦੇ ਨਿਰਦੇਸ਼ਾਂ ਦੀ ਪਾਲਣਾ ਕਰਨਗੀਆਂ। ਇੱਥੇ ਕੁਝ ਸਮੱਸਿਆਵਾਂ ਆਈਆਂ ਹਨ ਪਰ ਅਸੀਂ ਉਨ੍ਹਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਸਥਿਤੀ ਕੰਟਰੋਲ ਵਿਚ ਹਨ।

ਪੜੋ ਹੋਰ ਖਬਰਾਂ: ਗੁਰਦਾਸ ਮਾਨ ਦੇ ਹੱਕ 'ਚ ਨਿੱਤਰੇ ਰਾਜਾ ਵੜਿੰਗ, ਕਿਹਾ-'ਰੱਦ ਕਰਵਾਵਾਂਗੇ ਪਰਚਾ'

 

ਇਥੇ ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਵਿਚਾਲੇ ਬੀਤੇ ਕੁਝ ਦਿਨਾਂ ਤੋਂ ਸਿਆਸੀ ਕਲੇਸ਼ ਚੱਲ ਰਿਹਾ ਹੈ। ਕੈਬਨਿਟ ਮੰਤਰੀਆਂ ਸਣੇ ਕੁਝ ਵਿਧਾਇਕ ਪੰਜਾਬ ਮੁੱਖ ਮੰਤਰੀ ਤੋਂ ਨਾਰਾਜ਼ ਚੱਲ ਰਹੇ ਹਨ। ਇਸ ਦੌਰਾਨ ਇਨ੍ਹਾਂ ਮੰਤਰੀਆਂ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਵੀ ਕੀਤੀ ਗਈ ਸੀ ਪਰ ਇਸ ਦੌਰਾਨ ਹਰੀਸ਼ ਰਾਵਤ ਵਲੋਂ ਸਾਫ ਕਰ ਦਿੱਤਾ ਗਿਆ ਕਿ 2022 ਦੀਆਂ ਚੋਣਾਂ ਕਾਂਗਰਸ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਲੜੇਗੀ।

ਪੜੋ ਹੋਰ ਖਬਰਾਂ: ਪੰਜਾਬ 'ਚ ਕਾਂਗਰਸ ਦੇ ਕਲੇਸ਼ ਵਿਚਾਲੇ ਵੱਡੀ ਖਬਰ, ਉੱਠੀ ਫਲੋਰ ਟੈਸਟ ਦੀ ਮੰਗ!

In The Market