LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ, ਪੰਜਾਬ ਕਾਂਗਰਸ ਦਾ ਕਲੇਸ਼ ਹੱਲ ਹੋਣ ਦੀ ਉਮੀਦ

gandhi harish

ਨਵੀਂ ਦਿੱਲੀ (ਇੰਟ.)- ਪੰਜਾਬ ਮਾਮਲਿਆਂ ਦੇ ਇੰਚਾਰਜ ਕਾਂਗਰਸ (Congress) ਦੇ ਜਨਰਲ ਸਕੱਤਰ ਹਰੀਸ਼ ਰਾਵਤ (Harish Rawat) ਦੀ ਪੰਜਾਬ (Punjab) ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਰਾਹੁਲ ਗਾਂਧੀ (Rahul Gandhi) ਨਾਲ ਮੁਲਾਕਾਤ ਹੋਈ। ਉਮੀਦ ਜਤਾਈ ਜਾ ਰਹੀ ਹੈ ਕਿ ਛੇਤੀ ਹੀ ਕਾਂਗਰਸ ਪਾਰਟੀ (Congress Party) ਵਿਚ ਚੱਲ ਰਹੇ ਕਲੇਸ਼ ਨੂੰ ਖਤਮ ਕਰ ਦਿੱਤਾ ਜਾਵੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ (Vidhan Sabha Election) ਦੀਆਂ ਤਿਆਰੀਆਂ ਵੱਲ ਧਿਆਨ ਕੇਂਦਰਿਤ ਕੀਤਾ ਜਾਵੇਗਾ। ਯਾਦ ਰਹੇ ਕਿ ਰਾਵਤ ਕਲ ਵੀ ਰਾਹੁਲ ਗਾਂਧੀ (Rahul Gandhi) ਨਾਲ ਮਿਲੇ ਸਨ ਉਨ੍ਹਾਂ ਨੇ ਅਗਲੇ ਤਿੰਨ ਤੋਂ ਚਾਰ ਦਿਨਾਂ ਵਿਚ ਪਾਰਟੀ ਵਿਚ ਚੱਲ ਰਹੇ ਰੇੜਕੇ ਨੂੰ ਖਤਮ ਕਰਨ ਦੀ ਗੱਲ ਕਹੀ ਸੀ।'ਤੇ ਨਿਕਲਣ ਦੀ ਗੱਲ ਕਹੀ ਸੀ। ਦਰਅਸਲ ਬੀਤੇ ਕੁਝ ਮਹੀਨਿਆਂ ਤੋਂ ਪੰਜਾਬ ਕਾਂਗਰਸ ਵਿਚ ਖੁੱਲ੍ਹ ਕੇ ਕਲੇਸ਼ ਦੇਖਣ ਨੂੰ ਮਿਲ ਰਿਹਾ ਹੈ। ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ (Navjot Singh Sidhu) ਅਤੇ ਕੁਝ ਹੋਰ ਨੇਤਾਵਆਂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। 


ਓਧਰ ਕਾਂਗਰਸ ਦੀ ਪੰਜਾਬ ਇਕਾਈ ਵਿਚ ਚੱਲ ਰਿਹਾ ਕਲੇਸ਼ ਵਿਚਾਲੇ 13 ਜੁਲਾਈ ਨੂੰ ਮੰਨੇ-ਪ੍ਰਮੰਨੇ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਮੰਗਲਵਾਰ ਨੂੰ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਹਾਲਾਂਕਿ ਪਾਰਟੀ ਦੇ ਸੀਨੀਅਰ ਨੇਤਾ ਹਰੀਸ਼ ਰਾਵਤ ਨੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ ਦੇ ਮੁੱਦੇ 'ਤੇ ਗੱਲਬਾਤ ਨਹੀਂ ਹੋਈ। ਸੂਤਰਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਅਤੇ ਪ੍ਰਸ਼ਾਂਤ ਕਿਸ਼ੋਰ ਦੀ ਮੁਲਾਕਾਤ ਦੌਰਾਨ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂੰਗੋਪਾਲ ਵੀ ਮੌਜੂਦ ਸਨ।

In The Market