ਨਵੀਂ ਦਿੱਲੀ: ਬਿਲਕਿਸ ਬਾਨੋ ਕੇਸ ਦੇ 11 ਦੋਸ਼ੀਆਂ ਦੀ ਜਲਦੀ ਰਿਹਾਈ ਦੇ ਖਿਲਾਫ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਦੱਸ ਦੇਈਏ ਕਿ 2002 ਦੇ ਗੁਜਰਾਤ ਦੰਗਿਆਂ ਦੌਰਾਨ 11 ਦੋਸ਼ੀਆਂ ਨੇ ਬਿਲਕਿਸ ਬਾਨੋ ਨਾਲ ਸਮੂਹਿਕ ਬਲਾਤਕਾਰ ਕੀਤਾ ਸੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਕਰ ਦਿੱਤੀ ਸੀ। ਗੁਜਰਾਤ ਸਰਕਾਰ ਨੇ 15 ਅਗਸਤ 2022 ਨੂੰ ਦੋਸ਼ੀਆਂ ਨੂੰ ਰਾਹਤ ਦਿੰਦਿਆਂ ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਸੀ। ਇਸ ਦੇ ਖਿਲਾਫ ਬਿਲਕਿਸ ਬਾਨੋ ਨੇ ਮੁੜ ਸੁਪਰੀਮ ਕੋਰਟ ਜਾ ਕੇ ਪਟੀਸ਼ਨ ਦਾਇਰ ਕੀਤੀ ਹੈ। ਜਿਸ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ।
ਸੁਪਰੀਮ ਕੋਰਟ ਦੀ ਨਵੀਂ ਬੈਂਚ ਸੁਣਵਾਈ ਕਰੇਗੀ
ਜਸਟਿਸ ਕੇਐਮ ਜੋਸੇਫ ਅਤੇ ਜਸਟਿਸ ਬੀਵੀ ਨਗਰਰਤਨ ਦੀ ਬੈਂਚ ਬਿਲਕਿਸ ਬਾਨੋ ਦੀ ਪਟੀਸ਼ਨ 'ਤੇ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ 22 ਮਾਰਚ ਨੂੰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਬਿਲਕਿਸ ਬਾਨੋ ਦੀ ਪਟੀਸ਼ਨ 'ਤੇ ਸੁਣਵਾਈ ਲਈ ਨਵੇਂ ਬੈਂਚ ਦੇ ਗਠਨ ਦਾ ਭਰੋਸਾ ਦਿੱਤਾ ਸੀ। ਬਿਲਕਿਸ ਬਾਨੋ ਵੱਲੋਂ ਦੋਸ਼ੀਆਂ ਦੀ ਜਲਦੀ ਰਿਹਾਈ ਵਿਰੁੱਧ ਦਾਇਰ ਪਟੀਸ਼ਨ ਦੇ ਨਾਲ ਹੀ ਇੱਕ ਹੋਰ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ। ਜਿਸ 'ਚ ਬਿਲਕਿਸ ਬਾਨੋ ਨੇ ਸੁਪਰੀਮ ਕੋਰਟ ਤੋਂ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਮੰਗ ਵੀ ਕੀਤੀ ਹੈ, ਜਿਸ 'ਚ ਅਦਾਲਤ ਨੇ ਗੁਜਰਾਤ ਸਰਕਾਰ ਨੂੰ ਦੋਸ਼ੀਆਂ ਨੂੰ ਜਲਦ ਰਿਹਾਅ ਕਰਨ 'ਤੇ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਸਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Winter Ladoos Benefits: सर्दी में रोजाना खाएं एक लड्डू, मिलेगी गरमाहट, ताकत-स्टेमिना की नहीं रहेगी कमी
Jaggery Benefits in Winters: सर्दियों में शरीर को स्वस्थ बनाए रखने के लिए करें गुड़ का सेवन, मिलेगी भरपूर ताजगी
Firozpur Accident News : बेटी की शादी के कार्ड बांटने जा रहे माता-पिता के साथ हुआ बयानक सड़क हादसा, हालात गंभीर