LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬਾਈਕ 'ਤੇ ਹੁਣ ਬੱਚਿਆਂ ਲਈ ਵੀ ਲਾਜ਼ਮੀ ਹੋਵੇਗਾ ਹੈਲਮਟ, ਇਨ੍ਹਾਂ ਨਿਯਮਾਂ ਦਾ ਰੱਖਣਾ ਪਵੇਗਾ ਧਿਆਨ

17f helmet

ਨਵੀਂ ਦਿੱਲੀ : ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਬੱਚਿਆਂ ਲਈ ਸੜਕ ਸੁਰੱਖਿਆ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਤੋਂ ਬਾਅਦ ਹੁਣ 9 ਮਹੀਨਿਆਂ ਤੋਂ ਚਾਰ ਸਾਲ ਦੇ ਬੱਚਿਆਂ ਨੂੰ ਬਾਈਕ 'ਤੇ ਸਫਰ ਕਰਵਾਉਣ ਲਈ ਲੋਕਾਂ ਨੂੰ ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਪਵੇਗੀ।  ਇਸ ਨਵੇਂ ਨਿਯਮ ਵਿੱਚ, ਦੋਪਹੀਆ ਵਾਹਨ ਚਾਲਕਾਂ ਲਈ ਬੱਚਿਆਂ ਲਈ ਹੈਲਮੇਟ ਅਤੇ ਹਾਰਨੈੱਸ ਬੈਲਟ ਦੀ ਵਰਤੋਂ ਕਰਨਾ ਲਾਜ਼ਮੀ ਹੋਵੇਗਾ ਅਤੇ ਵਾਹਨ ਦੀ ਗਤੀ ਨੂੰ ਸਿਰਫ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਰੱਖਣੀ ਹੋਵੇਗੀ । ਇਸ ਦੇ ਨਾਲ ਹੀ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਜੁਰਮਾਨਾ ਭਰਨਾ ਪੈ ਸਕਦਾ ਹੈ।

Also Read: ਭਗਵੰਤ ਮਾਨ ਨੂੰ ਪਟਿਆਲਾ 'ਚ ਚੋਣ ਪ੍ਰਚਾਰ ਕਰਨ ਤੋਂ ਰੋਕਿਆ, ਕੈਪਟਨ 'ਤੇ ਵਰ੍ਹੇ ਆਪ ਉਮੀਦਵਾਰ

ਉਲੰਘਣਾ ਲਈ ਜੁਰਮਾਨਾ
ਨਵੇਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ 1000 ਦਾ ਜੁਰਮਾਨਾ ਅਤੇ ਤਿੰਨ ਮਹੀਨਿਆਂ ਲਈ ਡਰਾਈਵਿੰਗ ਲਾਇਸੈਂਸ ਮੁਅੱਤਲ ਕੀਤਾ ਜਾ ਸਕਦਾ ਹੈ। ਦੋ ਪਹੀਆ ਵਾਹਨਾਂ 'ਤੇ ਪਿੱਛੇ ਬੈਠਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਮੋਟਰ ਵਹੀਕਲ ਐਕਟ ਵਿੱਚ ਇੱਕ ਨਵਾਂ ਨਿਯਮ ਸ਼ਾਮਲ ਕਰਨ ਲਈ ਸੋਧ ਕੀਤੀ ਗਈ ਹੈ। ਇਹ ਨਿਯਮ ਚਾਰ ਸਾਲ ਦੀ ਉਮਰ ਤੱਕ ਦੇ ਬੱਚਿਆਂ ਨੂੰ ਕਵਰ ਕਰਦਾ ਹੈ।


Also Read: ਸੋਨੂੰ ਸੂਦ ਦੀ ਭੈਣ ਮਾਲਵਿਕਾ ਦੇ ਹੱਕ ਵਿਚ ਰਾਹੁਲ ਗਾਂਧੀ ਅੱਜ ਕਰਨਗੇ ਪ੍ਰਚਾਰ

ਨਵੇਂ ਨਿਯਮਾਂ ਦੇ ਅਨੁਸਾਰ
ਬੱਚਿਆਂ ਲਈ ਵਰਤੇ ਜਾਣ ਵਾਲੇ ਸੇਫਟੀ ਹਾਰਨੇਸ ਹਲਕੇ, ਵਾਟਰਪ੍ਰੂਫ, ਗੱਦੀ ਵਾਲੇ ਹੋਣੇ ਚਾਹੀਦੇ ਹਨ ਇਸ ਵਿੱਚ 30 ਕਿਲੋ ਭਾਰ ਚੁੱਕਣ ਦੀ ਸਮਰੱਥਾ ਹੋਣੀ ਚਾਹੀਦੀ ਹੈ। ਯਾਤਰਾ ਦੇ ਪੂਰੇ ਸਮੇਂ ਦੌਰਾਨ ਬੱਚੇ ਨੂੰ ਸੁਰੱਖਿਅਤ ਰੱਖਣ ਲਈ ਡਰਾਈਵਰ ਨੂੰ ਬਾਲ ਸੁਰੱਖਿਆ ਹਾਰਨੈੱਸ ਬੰਨ੍ਹਣਾ ਪੈਂਦਾ ਹੈ, ਜੋ ਕਿ ਦੋ ਪੱਟੀਆਂ ਨਾਲ ਆਉਂਦਾ ਹੈ। ਬੱਚੇ ਨੂੰ ਸਫ਼ਰ ਦੌਰਾਨ ਕਰੈਸ਼ ਹੈਲਮੇਟ ਜਾਂ ਸਾਈਕਲ ਹੈਲਮੇਟ ਪਾਉਣਾ ਵੀ ਜ਼ਰੂਰੀ ਹੋਵੇਗਾ। ਦੋ ਪਹੀਆ ਵਾਹਨ ਸਵਾਰਾਂ ਲਈ ਇਹ ਯਕੀਨੀ ਬਣਾਉਣਾ ਵੀ ਲਾਜ਼ਮੀ ਹੈ ਕਿ ਬੱਚਿਆਂ ਦੇ ਨਾਲ ਯਾਤਰਾ ਕਰਦੇ ਸਮੇਂ ਵਾਹਨ ਦੀ ਗਤੀ 40 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਨਾ ਹੋਵੇ।

Also Read: ਕੱਚੇ ਤੇਲ ਦੀਆਂ ਕੀਮਤਾਂ ਵਿਚ ਸੁਸਤੀ, ਜਾਣੋ ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਅਕਤੂਬਰ 2021 ਵਿੱਚ ਮੰਤਰਾਲੇ ਨੇ ਇੱਕ ਡਰਾਫਟ ਨੋਟੀਫਿਕੇਸ਼ਨ ਜਾਰੀ ਕਰਕੇ ਨਿਯਮ ਵਿੱਚ ਬਦਲਾਅ ਦਾ ਪ੍ਰਸਤਾਵ ਦਿੱਤਾ ਸੀ। ਇਸ ਵਿੱਚ ਵਾਹਨਾਂ ਦੇ ਚਾਲਕਾਂ ਲਈ ਸੇਫਟੀ ਹਾਰਨੈਸ ਅਤੇ ਕਰੈਸ਼ ਹੈਲਮੇਟ ਦੀ ਵਰਤੋਂ ਨੂੰ ਲਾਜ਼ਮੀ ਬਣਾਉਣ ਦਾ ਪ੍ਰਸਤਾਵ ਰੱਖਿਆ ਗਿਆ ਸੀ।

In The Market