LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਸਮੇਤ ਇਨ੍ਹਾਂ ਸੂਬਿਆਂ ਲਈ ਫਿਰ IMD ਦਾ ਅਲਰਟ, ਭਾਰੀ ਮੀਂਹ ਤੇ ਗੜ੍ਹੇਮਾਰੀ ਦੀ ਵੀ ਸੰਭਾਵਨਾ

6j rain

ਨਵੀਂ ਦਿੱਲੀ- ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ 'ਤੇ ਪੱਛਮੀ ਗੜਬੜੀ ਬਣ ਜਾਣ ਕਾਰਨ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ 'ਚ ਬਾਰਿਸ਼ ਸ਼ੁਰੂ ਹੋ ਗਈ ਹੈ। ਇਨ੍ਹਾਂ ਇਲਾਕਿਆਂ 'ਚ ਬੁੱਧਵਾਰ ਸਵੇਰ ਤੋਂ ਹੀ ਲੋਕਾਂ ਨੂੰ ਮੀਂਹ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਠੰਡ ਹੋਰ ਵਧ ਗਈ ਹੈ। ਸਕਾਈਮੇਟ ਵੈਦਰ ਮੁਤਾਬਕ ਆਉਣ ਵਾਲੇ ਦੋ ਦਿਨਾਂ 'ਚ ਮੀਂਹ ਲੋਕਾਂ ਨੂੰ ਹੋਰ ਪ੍ਰੇਸ਼ਾਨ ਕਰੇਗਾ। ਇਸ ਦੇ ਨਾਲ ਹੀ ਕੁਝ ਇਲਾਕਿਆਂ 'ਚ ਗੜੇ ਪੈਣ ਦੀ ਸੰਭਾਵਨਾ ਹੈ।

Also Read: PM ਮੋਦੀ ਦੀ ਸੁਰੱਖਿਆ ਦਾ ਮਾਮਲਾ ਪੁੱਜਾ ਸੁਪਰੀਮ ਕੋਰਟ, ਭਲਕੇ ਹੋਵੇਗੀ ਸੁਣਵਾਈ

7 ​​ਅਤੇ 8 ਜਨਵਰੀ ਦੇ ਨੇੜੇ ਬਹੁਤ ਤੇਜ਼ ਹਵਾ ਦਾ ਪੈਟਰਨ ਦੇਖਿਆ ਜਾ ਰਿਹਾ ਹੈ ਜਿਸ ਦੇ ਨਤੀਜੇ ਵਜੋਂ ਭਾਰੀ ਬਾਰਸ਼ ਹੋਵੇਗੀ। ਮੌਸਮ ਦੀ ਅਜਿਹੀ ਗਤੀਵਿਧੀ ਕਾਰਨ 9 ਜਨਵਰੀ ਨੂੰ ਵੀ ਕੁਝ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 7 ਅਤੇ 8 ਜਨਵਰੀ ਨੂੰ ਦਿੱਲੀ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਦੇ ਉੱਤਰੀ ਹਿੱਸਿਆਂ ਵਿਚ ਗੜੇਮਾਰੀ ਵੀ ਹੋ ਸਕਦੀ ਹੈ। ਇਹ ਇਨ੍ਹਾਂ ਰਾਜਾਂ ਲਈ ਚਿੰਤਾਜਨਕ ਸਥਿਤੀ ਹੋ ਸਕਦੀ ਹੈ, ਜਿੱਥੇ ਬਹੁਤ ਜ਼ਿਆਦਾ ਮੀਂਹ ਪੈਣ ਅਤੇ ਕੁਝ ਫਸਲਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ ਹੈ।

Also Read: PM ਮੋਦੀ ਸੁਰੱਖਿਆ ਮਾਮਲਾ: ਪੰਜਾਬ ਸਰਕਾਰ ਨੇ ਗਠਿਤ ਕੀਤੀ ਹਾਈਲੈਵਲ ਕਮੇਟੀ

ਇਸ ਦੇ ਨਾਲ ਹੀ ਪਹਾੜੀ ਰਾਜਾਂ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਰਫਬਾਰੀ ਨੇ ਜਨਜੀਵਨ ਪ੍ਰਭਾਵਿਤ ਕੀਤਾ ਹੈ। ਕਈ ਥਾਵਾਂ 'ਤੇ ਆਵਾਜਾਈ ਠੱਪ ਹੋ ਗਈ ਹੈ। ਉੱਤਰਾਖੰਡ ਦੇ ਕਈ ਪਿੰਡਾਂ ਦਾ ਸੰਪਰਕ ਕੱਟਿਆ ਗਿਆ ਹੈ। ਕੇਦਾਰਨਾਥ ਵਿੱਚ ਤਿੰਨ ਫੁੱਟ ਬਰਫ਼ ਜੰਮ ਗਈ ਹੈ।

Also Read: ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਦਿਵਿਆਂਗ ਵਿਅਕਤੀਆਂ ਅਤੇ ਆਸ਼ਰਿਤ ਬੱਚਿਆਂ ਨੂੰ ਚੰਨੀ ਸਰਕਾਰ ਦਾ ਤੋਹਫਾ

ਮੌਸਮ ਵਿਭਾਗ ਨੇ ਵੀਰਵਾਰ ਨੂੰ ਵੀ ਕਈ ਰਾਜਾਂ ਵਿੱਚ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਉੱਤਰਾਖੰਡ ਦੇ ਪਹਾੜੀ ਇਲਾਕਿਆਂ 'ਚ ਭਾਰੀ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ 'ਚ ਬੁੱਧਵਾਰ ਨੂੰ ਬਾਰਿਸ਼ ਜਾਰੀ ਰਹੀ। ਮਸੂਰੀ ਦੇ ਆਲੇ-ਦੁਆਲੇ ਦੀਆਂ ਚੋਟੀਆਂ 'ਤੇ ਬਰਫਬਾਰੀ ਹੋਈ। ਮੀਂਹ ਕਾਰਨ ਪਾਰਾ ਅੱਠ ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਬੁੱਧਵਾਰ ਸ਼ਾਮ ਤੱਕ ਗੁਰੇਜ਼, ਗੁਲਮਰਗ, ਜ਼ੋਜਿਲਾ ਸਮੇਤ ਕਈ ਉੱਚੇ ਪਹਾੜੀ ਇਲਾਕਿਆਂ ਵਿੱਚ ਛੇ ਇੰਚ ਤੋਂ ਲੈ ਕੇ ਦੋ ਫੁੱਟ ਤੱਕ ਬਰਫਬਾਰੀ ਹੋਈ ਸੀ।

In The Market