ਜੰਮੂ- ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਹੈ। ਡੀ.ਸੀ. ਚਰਨਦੀਪ ਸਿੰਘ ਨੇ ਸ਼ੁੱਕਰਵਾਰ ਦੁਪਹਿਰ 2 ਵਜੇ ਤੋਂ ਸੋਮਵਾਰ ਸਵੇਰੇ 6 ਵਜੇ ਤਕ ਲਗਾਈਆਂ ਜਾਣ ਵਾਲੀਆਂ ਵੀਕੈਂਡ ਪਾਬੰਦੀਆਂ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ, ਹੁਣ ਮਾਤਾ ਵੈਸ਼ਣੋ ਦੇਵੀ ਦੇ ਨਾਲ ਹੀ ਜ਼ਿਲ੍ਹੇ ਦੇ ਦੂਜੇ ਸਭ ਤੋਂ ਵੱਡੇ ਧਾਰਮਿਕ ਸਥਾਨ ਸ਼ਿਵਖੋੜੀ ਧਾਮ ’ਚ ਆਉਣ ਵਾਲੇ ਸ਼ਰਧਾਲੂਆਂ ’ਤੇ ਕੋਰੋਨਾ ਪਾਬੰਦੀਆਂ ਲਾਗੂ ਨਹੀਂ ਹੋਣਗੀਆਂ।
Also Read: SC ਦਾ EC ਨੂੰ ਨੋਟਿਸ, ਮੁਫਤ ਦੇ ਵਾਅਦੇ ਕਰਨ ਵਾਲੀਆਂ ਸਿਆਸੀ ਪਾਰਟੀਆਂ 'ਤੇ ਕਰੋ ਕਾਰਵਾਈ
ਕਿਸੇ ਵੀ ਖੇਤਰ ਤੋਂ ਆਉਣ ਵਾਲੇ ਸ਼ਰਧਾਲੂ ਪਾਬੰਦੀਆਂ ਦਰਮਿਆਨ ਆਪਣੀ ਯਾਤਰਾ ਨੂੰ ਜਾਰੀ ਰੱਖ ਸਕਦੇ ਹਨ। ਹਾਲਾਂਕਿ, ਉਨ੍ਹਾਂ ਲਈ ਕੋਰੋਨਾ ਟੈਸਟ ਕਰਵਾਉਣਾ ਜ਼ਰੂਰੀ ਹੋਵੇਗਾ। ਇਸ ਦੇ ਨਾਲ ਹੀ ਪਾਬੰਦੀਆਂ ਦੌਰਾਨ ਜ਼ਿਲ੍ਹੇ ’ਚ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਨੂੰ ਵੀ ਹੁਣ ਖੋਲ੍ਹਿਆ ਜਾ ਸਕੇਗਾ। ਬੇਸ ਕੈਂਪ ਕਟੜਾ ਅਤੇ ਰਣਸੂ ’ਚ ਮੌਜੂਦ ਢਾਬੇ, ਟੀ-ਸਟਾਲ, ਹੋਟਲਾਂ ਅਤੇ ਦੁਕਾਨਾਂ ਨੂੰ ਸਵੇਰੇ 6 ਵਜੇ ਤੋਂ ਰਾਤ 11 ਵਜੇ ਤਕ ਖੋਲ੍ਹਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ। ਜ਼ਿਲ੍ਹੇ ’ਚ ਨਾਈਟ ਕਰਫਿਊ ਰੋਜ਼ਾਨਾ ਰਾਤ 9 ਵਜੇ ਤੋਂ ਸਵੇਰੇ 6 ਵਜੇ ਤਕ ਜਾਰੀ ਰਹੇਗਾ।
Also Read: 27 ਜਨਵਰੀ ਨੂੰ ਰਾਹੁਲ ਗਾਂਧੀ ਪੰਜਾਬ ਦਾ ਸਿਆਸੀ ਮਾਹੌਲ ਕਰਨਗੇ ਗਰਮ, ਜਲੰਧਰ ਛਾਉਣੀ 'ਚ ਕਰਨਗੇ ਡਿਜੀਟਲ ਰੈਲੀ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Chandigarh News: अज्ञात युवक का शव बरामद; नहीं हो पाई पहचान, जांच में जुटी चंडीगढ़ पुलिस
Miss Universe 2024 : 21 वर्षीय Victoria Kjaer ने अपने नाम किया मिस यूनिवर्स का खिताब
Punjab Accident News: कोहरे के कारण कपूरथला में मिनीबस की टक्कर में 3 की मौत, 2 घायल