LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਅਹਿਮ ਖਬਰ, ਜਾਣੋ ਨਵੇਂ ਸਾਲ 'ਤੇ ਕੀ ਰਿਹਾ ਅਸਰ

1jan 3

ਨਵੀਂ ਦਿੱਲੀ : ਤੇਲ ਕੰਪਨੀਆਂ (Oil companies) ਨੇ ਅੱਜ (ਸ਼ਨੀਵਾਰ) 1 ਜਨਵਰੀ 2022 ਦੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਨਵੇਂ ਸਾਲ (New year) ਦੇ ਪਹਿਲੇ ਦਿਨ ਅੱਜ ਯਾਨੀ 1 ਜਨਵਰੀ ਨੂੰ ਰਾਸ਼ਟਰੀ ਪੱਧਰ 'ਤੇ ਵਾਹਨ ਈਂਧਨ ਪੈਟਰੋਲ (Vehicle Fuel Petrol) ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ। ਪੂਰੇ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਸਥਿਰ ਹੈ। Also Read : ਸ੍ਰੀ ਦਰਬਾਰ ਸਾਹਿਬ 'ਚ 'ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ' ਨਾਲ ਸੰਗਤ ਨੇ ਕੀਤਾ ਨਵੇਂ ਸਾਲ ਦਾ ਸਵਾਗਤ

petrole price - Latest News in Telugu, Photos, Videos, Today Telugu News on  petrole price | Sakshi

ਭਾਰਤੀ ਪੈਟਰੋਲੀਅਮ ਵੰਡ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਮੁਤਾਬਕ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਇੰਡੀਅਨ ਆਇਲ ਦੇ ਪੰਪ 'ਤੇ 01 ਜਨਵਰੀ ਨੂੰ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲਿਟਰ 'ਤੇ ਟਿਕੀ ਹੋਈ ਹੈ। ਉਥੇ ਹੀ ਡੀਜ਼ਲ ਦੀ ਕੀਮਤ ਵੀ 86.67 ਰੁਪਏ ਪ੍ਰਤੀ ਲਿਟਰ 'ਤੇ ਸਥਿਰ ਹੈ। ਤੇਲ 'ਤੇ ਵੈਟ ਅਤੇ ਭਾੜਾ ਦਰ ਕਾਰਣ ਸੂਬਿਆਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਖ-ਵੱਖ ਹੁੰਦੀਆਂ ਹਨ। Also Read : ਸ਼ਿਮਲਾ ਦੇ ਰਿਜ ਮੈਦਾਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ  ਤੋਂ ਬਾਅਦ ਪੁਲਿਸ ਨੇ ਲਿਆ ਐਕਸ਼ਨ 

Petrol pump strike in West Bengal on Tuesday | Kolkata News - Times of India

ਚਾਰ ਪ੍ਰਮੁੱਖ ਮਹਾਨਗਰਾਂ (ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਈ) ਦੀ ਗੱਲ ਕਰੀਏ ਤਾਂ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਵਿਚ ਈਂਧਨ ਦੇ ਰੇਟ ਸਭ ਤੋਂ ਜ਼ਿਆਦਾ ਹੈ। ਮੁੰਬਈ ਵਿਚ ਪੈਟਰੋਲ 110 ਰੁਪਏ ਦੇ ਨੇੜੇ ਜਦੋਂ ਕਿ ਡੀਜ਼ਲ 94 ਰੁਪਏ ਲਿਟਰ ਦੇ ਪਾਰ ਹੈ। ਇਸ ਤੋਂ ਇਲਾਵਾ ਬਿਹਾਰ ਅਤੇ ਮੱਧ ਪ੍ਰਦੇਸ਼ ਦੇ ਕਈ ਜ਼ਿਲਿਆਂ ਵਿਚ ਪੈਟਰੋਲ 100 ਰੁਪਏ ਪ੍ਰਤੀ ਲਿਟਰ ਪਾਰ ਵਿਕ ਰਿਹਾ ਹੈ। Also Read : ਮਾਤਾ ਵੈਸ਼ਨੋ ਦੇਵੀ ਭਵਨ 'ਚ ਮਚੀ ਭਾਜੜ ਕਾਰਣ 10 ਸ਼ਰਧਾਲੂਆਂ ਦੀ ਮੌਤ 14 ਜ਼ਖਮੀ


ਕੌਮਾਂਤਰੀ ਬਾਜ਼ਾਰ ਵਿਚ ਕਰੂਡ ਆਇਲ ਦੀ ਕੀਮਤ ਦੇ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਰੋਜ਼ਾਨਾ ਅਪਡੇਟ ਕੀਤੀ ਜਾਂਦੀ ਹੈ। ਆਇਲ ਮਾਰਕੀਟਿੰਗ ਕੰਪਨੀਆਂ ਕੀਮਤਾਂ ਦੀ ਸਮੀਖਿਆ ਤੋਂ ਬਾਅਦ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕੀਤੀਆਂ ਜਾਂਦੀਆਂ ਹਨ। ਇੰਡੀਅਨ ਆਇਲ ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਹਰ ਦਿਨ ਸਵੇਰੇ ਵੱਖ-ਵੱਖ ਸ਼ਹਿਰਾਂ ਦੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਅਪਡੇਟ ਕਰਦੀ ਹੈ।

 

In The Market