LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੰਸਦ 'ਚ ਰਾਹੁਲ ਗਾਂਧੀ ਨੇ ਕਿਹਾ ਮੇਰੇ ਕੋਲ ਮ੍ਰਿਤਕ ਕਿਸਾਨਾਂ ਦੇ ਨਾਂ, ਮੁਆਵਜ਼ਾ ਦੇਵੇ ਸਰਕਾਰ

parilament

ਨਵੀਂ ਦਿੱਲੀ : ਕਾਂਗਰਸ (Congress) ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Former President Rahul Gandhi) ਨੇ ਸੰਸਦ ਵਿਚ ਕਿਸਾਨਾਂ ਦੇ ਮੁੱਦੇ 'ਤੇ ਕੇਂਦਰ ਸਰਕਾਰ (Central Government) 'ਤੇ ਨਿਸ਼ਾਨਾ ਵਿੰਨ੍ਹਿਆ। ਲੋਕਸਭਾ (Lok Sabha) ਵਿਚ ਰਾਹੁਲ ਗਾਂਧੀ (Rahul Gandhi) ਨੇ ਕਿਸਾਨਾਂ ਦਾ ਮੁੱਦਾ ਚੁੱਕਦੇ ਹੋਏ ਮੰਗ ਕੀਤੀ ਕਿ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ (Movement against agricultural laws) ਦੌਰਾਨ ਮਾਰੇ ਗਏ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

Also Read : 'ਓਮੀਕ੍ਰੋਨ' ਕਾਰਣ ਬ੍ਰਿਟੇਨ ਦੇ ਕਈ ਇਲਾਕਿਆਂ ਵਿਚ ਕਹਿਰ, ਹੋਣ ਲੱਗਾ ਕਮਿਊਨਿਟੀ ਸਪ੍ਰੈਡ

ਰਾਹੁਲ ਗਾਂਧੀ ਨੇ ਕਿਹਾ ਕਿ ਤੁਹਾਡੀ ਸਰਕਾਰ ਕਹਿ ਰਹੀ ਹੈ ਕਿ ਕੋਈ ਕਿਸਾਨ ਸ਼ਹੀਦ ਨਹੀਂ ਹੋਇਆ ਹੈ ਜਾਂ ਤੁਹਾਡੇ ਕੋਲ ਕਿਸਾਨਾਂ ਦੇ ਨਾਂ ਨਹੀਂ ਹਨ ਤਾਂ ਇਹ ਡੇਟਾ ਤੁਹਾਨੂੰ ਦੇਣਾ ਚਾਹੁੰਦਾ ਹਾਂ। ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਚਾਹੁੰਦਾ ਹਾਂ ਇਨ੍ਹਾਂ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਮਿਲੇ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਮੁਆਵਜ਼ਾ ਦਿੱਤਾ ਜਾਵੇ।

700 ਕਿਸਾਨਾਂ ਦੀ ਹੋਈ ਹੈ ਮੌਤ
ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨ ਅੰਦੋਲਨ ਵਿਚ 700 ਕਿਸਾਨਾਂ ਦੀ ਮੌਤ ਹੋਈ। ਪੀ.ਐੱਮ. ਮੋਦੀ ਨੇ ਦੇਸ਼ ਅਤੇ ਕਿਸਾਨਾਂ ਤੋਂ ਮੁਆਫੀ ਮੰਗੀ। ਉਨ੍ਹਾਂ ਨੇ ਆਪਣੀ ਗਲਤੀ ਕਬੂਲ ਕੀਤੀ ਪਰ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਤੋਂ ਜਦੋਂ ਪੁੱਛਿਆ ਗਿਆ ਕਿ ਅੰਦੋਲਨ ਵਿਚ ਕਿੰਨੇ ਕਿਸਾਨਾਂ ਦੀ ਮੌਤ ਹੋਈ ਤਾਂ ਉਨ੍ਹਾਂ ਨੇ ਕਿਹਾ ਕਿ ਕੋਈ ਡੇਟਾ ਨਹੀਂ ਹੈ।

Also Read : ਪੀ.ਐੱਮ. ਮੋਦੀ ਏਮਸ ਸਣੇ ਦੇਸ਼ ਨੂੰ ਸੌਂਪਣਗੇ 10,000 ਕਰੋੜ ਦੇ ਪ੍ਰਾਜੈਕਟ
ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਨੇ 400 ਕਿਸਾਨਾਂ ਨੂੰ 5 ਲੱਖ ਰੁਪਏ ਆਰਥਿਕ ਮਦਦ ਦਿੱਤੀ। 152 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੁਜ਼ਗਾਰ ਦਿੱਤਾ ਗਿਆ। ਹਰਿਆਣਾ ਦੇ 70 ਕਿਸਾਨਾਂ ਦੀ ਇਸ ਦੌਰਾਨ ਮੌਤ ਹੋਈ ਹੈ। ਇਹ ਵੀ ਰਿਪੋਰਟ ਵਿਚ ਦੇ ਦਿਆਂਗਾ। ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਜੋ ਕਿਸਾਨਾਂ ਦਾ ਹੱਕ ਹੈ ਉਹ ਉਨ੍ਹਾਂ ਨੂੰ ਮਿਲੇ। ਖੇਤੀ ਕਾਨੂੰਨਾਂ ਨੂੰ ਲੈ ਕੇ ਪੀ.ਐੱਮ. ਮੋਦੀ ਨੇ ਮੁਆਫੀ ਮੰਗੀ ਹੈ। ਹੁਣ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਮਿਲਣਾ ਚਾਹੀਦਾ ਹੈ।

In The Market