LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰਾਜ ਸਭਾ 'ਚ ਹਰਭਜਨ ਸਿੰਘ ਨੇ ਚੁੱਕਿਆ ਅਫਗਾਨਿਸਤਾਨ 'ਚ ਸਿੱਖਾਂ 'ਤੇ ਹੁੰਦੇ ਹਮਲਿਆਂ ਦਾ ਮੁੱਦਾ 

bhaji

ਨਵੀਂ ਦਿੱਲੀ- ਅਫ਼ਗਾਨਿਸਤਾਨ 'ਚ ਸਿੱਖ ਕੌਮ 'ਤੇ ਹੁੰਦੇ ਹਮਲਿਆਂ ਦਾ ਮੁੱਦਾ ਪੰਜਾਬ ਤੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਵਲੋਂ ਰਾਜ ਸਭਾ 'ਚ ਚੁੱਕਿਆ ਗਿਆ। ਉਨ੍ਹਾਂ ਨੇ ਕਿਹਾ ਕਿ ਹਮਲੇ ਸਿਰਫ਼ ਸਿੱਖ ਕੌਮ 'ਤੇ ਹੀ ਕਿਉਂ ਹੁੰਦੇ ਹਨ। ਇਸ ਦੌਰਾਨ ਉਨ੍ਹਾਂ ਵਲੋਂ ਕਾਬੁਲ 'ਚ ਗੁਰਦੁਆਰੇ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੀ ਵੱਖਰੀ ਪਛਾਣ 'ਤੇ ਹਮਲਾ ਹੈ।
ਬੀਤੇ ਦਿਨੀਂ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ ਕਾਰਨ ਬਹੁਤ ਸਾਰੇ ਅਫ਼ਗਾਨ ਹਿੰਦੂ-ਸਿੱਖ ਭਾਈਚਾਰੇ ਦੇ ਲੋਕ ਹੁਣ ਭਾਰਤ ਆਉਣਾ ਚਾਹੁੰਦੇ ਹਨ। ਸੂਤਰਾਂ ਅਨੁਸਾਰ ਅਫ਼ਗਾਨਿਸਤਾਨ 'ਚ ਰਹਿ ਰਹੇ 109 ਅਫ਼ਗਾਨ ਸਿੱਖਾਂ ਅਤੇ ਹਿੰਦੂਆਂ ਨੂੰ ਭਾਰਤ ਸਰਕਾਰ ਤੋਂ ਐਮਰਜੈਂਸੀ ਈ-ਵੀਜ਼ੇ ਮਿਲ ਚੁੱਕੇ ਹਨ। 57 ਹੋਰ ਲੋਕਾਂ ਨੇ ਵੀ ਇਸ ਲਈ ਅਪਲਾਈ ਕਰ ਦਿੱਤਾ ਹੈ, ਜੋ ਇਕੱਠੇ ਭਾਰਤ ਆਉਣ ਦੀ ਥਾਂ 20-25 ਲੋਕਾਂ ਦੇ ਗਰੁੱਪ 'ਚ ਆਉਣਗੇ। 
ਦੱਸਣਯੋਗ ਹੈ ਕਿ ਅਫ਼ਗਾਨਿਸਤਾਨ ਦੇ ਕਾਬੁਲ ਤੋਂ ਅਫ਼ਗਾਨ ਸਿੱਖਾਂ ਦਾ ਇਕ ਗਰੁੱਪ ਬੁੱਧਵਾਰ ਨੂੰ ਭਾਰਤ ਵਾਪਸ ਪਰਤ ਰਿਹਾ ਹੈ। 30 ਸਿੱਖਾਂ ਦੇ ਇਸ ਗਰੁੱਪ ’ਚ ਕੁਝ ਬੱਚੇ ਵੀ ਵਿਸ਼ੇਸ਼ ਫਲਾਈਟ ’ਚ ਮੌਜੂਦ ਹਨ। ਇਕ ਨਿਊਜ਼ ਏਜੰਸੀ ਮੁਤਾਬਕ ਭਾਰਤ ਸਰਕਾਰ ਅਤੇ ਇੰਡੀਆ ਵਰਲਡ ਫੋਰਮ ਦੇ ਤਾਲਮੇਲ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ) ਵਲੋਂ ਨਿਕਾਸੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਦੱਸ ਦੇਈਏ ਕਿ ਪਿਛਲੇ ਮਹੀਨੇ ਤਾਲਿਬਾਨ ਸ਼ਾਸਿਤ ਅਫ਼ਗਾਨਿਸਤਾਨ ਤੋਂ 21 ਅਫ਼ਗਾਨ ਸਿੱਖਾਂ ਨੂੰ ਦੇਸ਼ ਵਾਪਸ ਲਿਆਏ ਜਾਣ ਦੇ ਇਕ ਮਹੀਨੇ ਬਾਅਦ ਇਹ ਨਿਕਾਸੀ ਹੋਈ ਹੈ।
ਜ਼ਿਕਰਯੋਗ ਹੈ ਕਿ ਅਫ਼ਗਾਨਿਸਤਾਨ ’ਚ ਸਿੱਖ ਭਾਈਚਾਰੇ ਸਮੇਤ ਧਾਰਮਿਕ ਘੱਟ ਗਿਣਤੀ ਜੰਗ ਪ੍ਰਭਾਵਿਤ ਖੇਤਰ ’ਚ ਹਿੰਸਾ ਦੇ ਨਿਸ਼ਾਨੇ ’ਤੇ ਰਹੇ ਹਨ। ਇਸ ਦਰਮਿਆਨ ਪਿਛਲੇ ਹਫ਼ਤੇ ਤਾਲਿਬਾਨ ਨੇ ਘੱਟ ਗਿਣਤੀ ਭਾਈਚਾਰਿਆਂ, ਹਿੰਦੂਆਂ ਅਤੇ ਸਿੱਖਾਂ ਨੂੰ ਅਫ਼ਗਾਨਿਸਤਾਨ ਪਰਤਣ ਦੀ ਅਪੀਲ ਕੀਤੀ ਸੀ। ਉਨ੍ਹਾਂ ਇਹ ਦਾਅਵਾ ਕੀਤਾ ਸੀ ਕਿ ਦੇਸ਼ ’ਚ ਸੁਰੱਖਿਆ ਦੀ ਸਥਿਤੀ ਹੱਲ ਹੋ ਗਈ ਹੈ। 

In The Market