LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੋਰੋਨਾ ਮਾਮਲਿਆਂ 'ਚ ਉਤਾਰ-ਚੜਾਅ ਜਾਰੀ, 24 ਘੰਟਿਆਂ 'ਚ ਸਾਹਮਣੇ ਆਏ 27 ਹਜ਼ਾਰ ਨਵੇਂ ਮਾਮਲੇ

22s6

ਨਵੀਂ ਦਿੱਲੀ- ਕੋਰੋਨਾ ਮਾਮਲਿਆਂ ਵਿਚ ਉਤਾਰ-ਚੜਾਅ ਜਾਰੀ ਹੈ। ਸਿਹਤ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ ਕੋਰੋਨਾ ਦੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ ਹਨ। ਮੰਤਰਾਲਾ ਮੁਤਾਬਕ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਕ ਦਿਨ ਪਹਿਲਾਂ 26,115 ਕੇਸ ਸਾਹਮਣੇ ਆਏ ਸਨ। ਉਥੇ ਹੀ ਪਿਛਲੇ 24 ਘੰਟਿਆਂ ਵਿਚ 383 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। 34,167 ਲੋਕਾਂ ਕੋਰੋਨਾ ਤੋਂ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਯਾਨੀ 7,586 ਐਕਟਿਵ ਮਾਮਲੇ ਘੱਟ ਹੋ ਗਏ।

ਪੜੋ ਹੋਰ ਖਬਰਾਂ: ਭੂਚਾਲ ਦੇ ਝਟਕਿਆਂ ਨਾਲ ਕੰਬਿਆ ਆਸਟ੍ਰੇਲੀਆ, ਕਈ ਥਾਂ ਭਾਰੀ ਨੁਕਸਾਨ

ਕੇਰਲ ਵਿਚ ਸਭ ਤੋਂ ਵਧੇਰੇ ਮਾਮਲੇ
ਕੇਰਲ ਵਿਚ ਮੰਗਲਵਾਰ ਨੂੰ ਕੋਵਿਡ ਦੇ 15,768 ਨਵੇਂ ਮਾਮਲੇ ਸਾਹਮਣੇ ਆਏ ਜਦਕਿ ਇਨਫੈਕਸ਼ਨ ਕਾਰਨ ਪ੍ਰਦੇਸ਼ ਵਿਚ 214 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪ੍ਰਦੇਸ਼ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 45,39,953 ਜਦਕਿ ਮਰਨ ਵਾਲਿਆਂ ਦੀ ਗਿਣਤੀ 23,897 ਹੋ ਗਈ ਹੈ। ਪ੍ਰਦੇਸ਼ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ 1,61,195 ਹੈ।

ਪੜੋ ਹੋਰ ਖਬਰਾਂ: 27 ਸਤੰਬਰ ਦੇ ਬੰਦ ਲਈ ਗੁਰਨਾਮ ਸਿੰਘ ਚੜੂਨੀ ਨੇ ਦੇਸ਼ ਵਾਸੀਆਂ ਨੂੰ ਕੀਤੀ ਅਪੀਲ

ਦੇਸ਼ ਵਿਚ ਕੋਰਨਾ ਇਨਫੈਕਸ਼ਨ ਦੇ ਹਾਲਾਤ
ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 3,35,31,000 ਲੋਕ ਇਨਫੈਕਟਿਡ ਹੋਏ ਹਨ। ਇਨ੍ਹਾਂ ਵਿਚੋਂ 4,45,768 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3,27,83,000 ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਤਕਰੀਬਨ 3 ਲੱਖ ਹੈ। ਕੁੱਲ 3,01,989 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਪੜੋ ਹੋਰ ਖਬਰਾਂ: 'ਡੇਰਾ ਸੱਚਖੰਡ ਬੱਲਾਂ' ਵਿਖੇ ਅੱਜ ਨਤਮਸਤਕ ਹੋਣਗੇ ਚਰਨਜੀਤ ਸਿੰਘ ਚੰਨੀ

In The Market