LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲੋਕਾਂ ਨੂੰ ਮਹਿੰਗਾਈ ਦੀ ਮਾਰ, ਪੈਟਰੋਲ ਦੀਆਂ ਕੀਮਤਾਂ ਵਿਚ ਮੁੜ ਹੋਇਆ ਵਾਧਾ

petrol price hike3

ਨਵੀਂ ਦਿੱਲੀ: ਦੇਸ਼ ਵਿੱਚ ਮਹਿੰਗਾਈ ਦਿਨੋ ਦਿਨ ਵਧਦੀ ਜਾ ਰਹੀ ਹੈ। ਪੈਟਰੋਲ ਡੀਜ਼ਲ (Petrol Diesel)ਦੀਆਂ ਕੀਮਤਾਂ ਮੁੜ ਵਾਧਾ ਹੋਣ ਕਰਕੇ ਲੋਕਾਂ ਦਾ ਜੀਵਨ ਮੁਸ਼ਕਲ ਹੋ ਗਿਆ ਹੈ। ਪੈਟਰੋਲ ਦੀਆਂ ਕੀਮਤਾਂ ਵਿਚ ਅੱਜ ਇਕ ਵਾਰ ਫਿਰ ਵਾਧਾ ਹੋਇਆ ਹੈ ਅਤੇ ਰਾਜਧਾਨੀ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ 35 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਦਿੱਲੀ ਵਿੱਚ ਪੈਟਰੋਲ 99.16 ਰੁਪਏ ਹੋ ਗਿਆ ਹੈ।

ਡੀਜ਼ਲ ਦੀ ਕੀਮਤ ਵਿਚ ਅੱਜ ਕੋਈ ਵਾਧਾ ਨਹੀਂ ਹੋਇਆ ਹੈ। ਇਸ ਸਮੇਂ ਦਿੱਲੀ ਵਿੱਚ ਡੀਜ਼ਲ 89.18 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 105.24 ਰੁਪਏ ਅਤੇ ਡੀਜ਼ਲ ਦੀ ਕੀਮਤ 96.72 ਰੁਪਏ ਪ੍ਰਤੀ ਲੀਟਰ ਹੈ।

Read this:  ਲਾਲ ਕਿਲ੍ਹੇ ਹਿੰਸਾ ਮਾਮਲਾ: ਨੌਜਵਾਨ ਜੁਗਰਾਜ ਸਿੰਘ ਨੂੰ ਮਿਲੀ ਅਗਾਉਂ ਜ਼ਮਾਨਤ

100 ਰੁਪਏ ਤੋਂ ਪਾਰ ਹੋਇਆ ਪੈਟਰੋਲ ਦੀ ਕੀਮਤ
 ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ-ਕਸ਼ਮੀਰ ਅਤੇ ਲੱਦਾਖ ਵਿਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਇਸ ਤੋਂ ਇਲਾਵਾ ਮਹਾਂਨਗਰ ਮੁੰਬਈ, ਹੈਦਰਾਬਾਦ ਅਤੇ ਬੰਗਲੁਰੂ ਵਿਚ ਪੈਟਰੋਲ ਪਹਿਲਾਂ ਹੀ 100 ਰੁਪਏ ਪ੍ਰਤੀ ਲੀਟਰ ਦੇ ਅੰਕੜੇ ਨੂੰ ਪਾਰ ਕਰ ਚੁੱਕਾ ਹੈ।

Read this- ਅਮੁੱਲ ਦੁੱਧ ਹੋਇਆ ਮਹਿੰਗਾ, 1 ਜੁਲਾਈ ਤੋਂ ਲਾਗੂ ਹੋਵੇਗੀ ਨਵੀਂ ਕੀਮਤ

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ।  ਨਵੀਂਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹਨ। ਐਕਸਾਈਜ਼ ਡਿਉਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। 

In The Market