ਨਵੀਂ ਦਿੱਲੀ: ਦਿੱਲੀ ਦੇ ਸਰਕਾਰੀ ਕਰਮਚਾਰੀਆਂ ਦੇ ਲਈ ਵੱਡੀ ਖਬਰ ਆ ਰਹੀ ਹੈ। ਦਿੱਲੀ ਆਪਦਾ ਪ੍ਰਬੰਧਨ ਅਥਾਰਟੀ ਨੇ ਆਪਣੇ ਅਹਿਮ ਹੁਕਮਾਂ ਵਿਚ ਕਿਹਾ ਕਿ ਦਿੱਲੀ ਦੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ 15 ਅਕਤੂਬਰ ਤੱਕ ਕੋਰੋਨਾ ਦੀ ਵੈਕਸੀਨ ਦੀ ਪਹਿਲੀ ਡੋਜ਼ ਲੈਣੀ ਹੀ ਹੋਵੇਗੀ। ਜੇਕਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ ਤਾਂ ਗੈਰ-ਹਾਜ਼ਰ ਮੰਨਦੇ ਹੋਏ 'ਆਨ ਲੀਵ' ਮਾਰਕ ਕੀਤਾ ਜਾਵੇਗਾ, ਯਾਨੀ ਇਸ ਦੌਰਾਨ ਉਨ੍ਹਾਂ ਦੀ ਸੈਲਰੀ ਵੀ ਕੱਟੀ ਜਾਵੇਗੀ।
Also Read: ਮੋਦੀ ਸਰਕਾਰ ਦੇ ਮੁੱਖ ਆਰਥਿਕ ਸਲਾਹਕਾਰ KV Subramanian ਨੇ ਦਿੱਤਾ ਅਸਤੀਫਾ
ਜ਼ਿਕਰਯੋਗ ਹੈ ਕਿ ਦਿੱਲੀ ਆਪਦਾ ਪ੍ਰਬੰਧਨ ਅਥਾਰਟੀ ਵਲੋਂ ਸ਼ੁੱਕਰਵਾਰ ਨੂੰ ਜਾਰੀ ਹੁਕਮ ਮੁਤਾਬਕ ਸਰਕਾਰੀ ਕਰਮਚਾਰੀਆਂ ਨੂੰ 15 ਅਕਤੂਬਰ ਤੱਕ ਕੋਰੋਨਾ ਵੈਕਸੀਨ ਦਾ ਡੋਜ਼ ਲੈਣਾ ਲਾਜ਼ਮੀ ਹੈ। ਅਜਿਹੇ ਵਿਚ ਜੇਕਰ ਕੋਈ ਇਸ ਦੀ ਪਾਲਣਾ ਨਹੀਂ ਕਰੇਗਾ ਤਾਂ ਉਸ ਨੂੰ ਗੈਰ-ਹਾਜ਼ਰ ਮੰਨਿਆ ਜਾਵੇਗਾ। ਇਸ ਤੋਂ ਪਹਿਲਾਂ 30 ਸਤੰਬਰ ਨੂੰ ਡੀਡੀਐੱਮਏ ਨੇ ਆਪਣੇ ਹੁਕਮ ਵਿਚ ਸਿਰਫ ਅਧਿਆਪਕਾਂ ਦੇ ਲਈ ਹੀ ਕੋਰੋਨਾ ਟੀਕਾ ਲੈਣਾ ਲਾਜ਼ਮੀ ਕੀਤਾ ਸੀ ਪਰ ਹੁਣ ਇਹ ਹੁਕਮ ਸਾਰੇ ਸਰਕਾਰੀ ਅਧਿਆਪਕਾਂ ਉੱਤੇ ਲਾਗੂ ਹੋਵੇਗਾ।
Also Read: ਸ਼ਾਹਰੁਖ ਖਾਨ ਦੇ ਬੇਟੇ ਦੀ ਜ਼ਮਾਨਤ ਪਟੀਸ਼ਨ ਖਾਰਿਜ, ਰਹਿਣਗੇ ਜੇਲ 'ਚ
ਡੀਡੀਐੱਮਏ ਦੇ ਸਟੇਟ ਐਗਜ਼ੀਕਿਊਟਿਵ ਕਮੇਟੀ ਦੇ ਚੇਅਰਮੈਨ ਤੇ ਦਿੱਲੀ ਦੇ ਚੀਫ ਸੈਕ੍ਰੇਟਰੀ ਵਿਜੇ ਦੇਵ ਵਲੋਂ ਇਹ ਹੁਕਮ ਸ਼ੁੱਕਰਵਾਰ ਨੂੰ ਜਾਰੀ ਕੀਤਾ ਗਿਆ। ਇਸ ਵਿਚ ਸਾਫ ਤੇ ਸਪੱਸ਼ਟ ਹੁਕਮ ਦਿੱਤੇ ਗਏ ਹਨ ਕਿ 15 ਅਕਤੂਬਰ ਤੋਂ ਪਹਿਲਾਂ ਸਾਰੇ ਸਰਕਾਰੀ ਕਰਮਚਾਰੀ ਆਪਣਾ ਕੋਰੋਨਾ ਵੈਕਸੀਨੇਸ਼ਨ ਕਰਵਾ ਲੈਣ। ਨਹੀਂ ਤਾਂ ਉਨ੍ਹਾਂ ਨੂੰ ਗੈਰ-ਹਾਜ਼ਰ ਮੰਨਿਆ ਜਾਵੇਗਾ।
Also Read: ਲਖੀਮਪੁਰ ਹਿੰਸਾ ਦੌਰਾਨ ਚੱਲੀ ਸੀ ਗੋਲੀ, ਕੀ ਹੁਣ ਹੋਵੇਗੀ ਕੋਈ ਗ੍ਰਿਫਤਾਰੀ?(ਵੀਡੀਓ)
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana CM : हरियाणा के मुख्यमंत्री का जींद रैली विवाद पहुंचा हाई कोर्ट, याचिका दायर
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट