LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਭਾਰਤ 'ਚ ਜਾਨਸਨ ਐਂਡ ਜਾਨਸਨ ਦੀ ਸਿੰਗਲ ਡੋਜ਼ ਵੈਕਸੀਨ ਨੂੰ ਮਿਲੀ ਮਨਜ਼ੂਰੀ

7john

ਨਵੀਂ ਦਿੱਲੀ: ਭਾਰਤ ’ਚ ਜਾਨਸਨ ਐਂਡ ਜਾਨਸਨ (Johnson & Johnson) ਦੇ ਇਕ ਖ਼ੁਰਾਕ (Single Dose) ਵਾਲੇ ਕੋਵਿਡ-19 (Cpvid-19) ਰੋਕੂ ਟੀਕੇ ਦੇ ਐਮਰਜੈਂਸੀ ਇਸਤੇਮਾਲ (Emergency Use) ਨੂੰ ਮਨਜ਼ੂਰੀ ਮਿਲ ਗਈ ਹੈ। ਇਹ ਜਾਣਕਾਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਦਿੱਤੀ। ਸਿਹਤ ਮੰਤਰੀ (Health Minister) ਨੇ ਕਿਹਾ ਕਿ ਇਸ ਨਾਲ ਵਾਇਰਸ ਖ਼ਿਲਾਫ਼ ਲੜਾਈ ’ਚ ਦੇਸ਼ ਦੀਆਂ ਕੋਸ਼ਿਸ਼ਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਮੰਡਾਵੀਆ ਨੇ ਟਵੀਟ ਕੀਤਾ ਕਿ ਭਾਰਤ ਨੇ ਟੀਕੇ ਦੀ ਆਪਣੀ ਬਾਸਕੇਟ ਨੂੰ ਹੋਰ ਵੱਡਾ ਕੀਤਾ। ਭਾਰਤ ’ਚ ਜਾਨਸਨ ਐਂਡ ਜਾਨਸਨ ਦੀ ਇਕ ਖ਼ੁਰਾਕ ਵਾਲੇ ਕੋਵਿਡ-19 ਰੋਕੂ ਟੀਕੇ ਦੇ ਐਮਰਜੈਂਸੀ ਇਸਤੇਮਾਲ ਨੂੰ ਮਨਜ਼ੂਰੀ ਮਿਲੀ। ਹੁਣ ਭਾਰਤ ਕੋਲ ਐਮਰਜੈਂਸੀ ਇਸਤੇਮਾਲ ਲਈ 5 ਟੀਕੇ ਹਨ। 

ਪੜੋ ਹੋਰ ਖਬਰਾਂ: ਬੰਬੇ ਹਾਈ ਕੋਰਟ 'ਚ ਰਾਜ ਕੁੰਦਰਾ ਦੀ ਪਟੀਸ਼ਨ ਖਾਰਿਜ, ਗ੍ਰਿਫਤਾਰੀ ਨੂੰ ਲੈ ਕੇ ਕੀਤਾ ਸੀ ਚੈਲੇਂਜ

ਜ਼ਿਕਰਯੋਗ ਹੈ ਕਿ ਜਾਨਸਨ ਐਂਡ ਜਾਨਸਨ ਅਮਰੀਕਾ ਕੰਪਨੀ ਦਾ ਕੋਵਿਡ-19 ਰੋਕੂ ਟੀਕਾ ਹੈ। ਅਮਰੀਕਾ ਦੀ ਦਵਾਈ ਕੰਪਨੀ ਨੇ ਆਪਣੇ ਟੀਕੇ ਦੇ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ ਲਈ ਸ਼ੁੱਕਰਵਾਰ ਨੂੰ ਬੇਨਤੀ ਕੀਤੀ ਸੀ। ਭਾਰਤ ਦੇ ਡਰੱਗਜ਼ ਕੰਟਰੋਲਰ ਜਨਰਲ (ਡੀ. ਸੀ. ਜੀ. ਆਈ.) ਨੇ ਇਸ ਨੂੰ  ਮਨਜ਼ੂਰੀ ਦੇ ਦਿੱਤੀ ਹੈ। 

ਪੜੋ ਹੋਰ ਖਬਰਾਂ: Tokyo Olympics: ਤਮਗੇ ਤੋਂ ਖੁੰਝੀ ਭਾਰਤੀ ਗੋਲਫਰ ਅਦਿਤੀ ਅਸ਼ੋਕ, ਹਾਸਲ ਕੀਤਾ ਚੌਥਾ ਸਥਾਨ

ਭਾਰਤ ’ਚ ਮਨਜ਼ੂਰੀ ਪ੍ਰਾਪਤ ਕਰਨ ਵਾਲੀ ਇਹ 5ਵੀਂ ਵੈਕਸੀਨ ਹੈ। ਇਸ ਤੋਂ ਪਹਿਲਾਂ ਭਾਰਤ ’ਚ ਬਾਇਓਟੈੱਕ ਦੀ ਕੋਵੈਕਸੀਨ, ਸੀਰਮ ਦੀ ਕੋਵਿਸ਼ੀਲਡ, ਰੂਸ ਦੀ ਸਪੂਤਨਿਕ ਅਤੇ ਅਮਰੀਕਾ ਦੀ ਮੌਡਰਨਾ ਵੈਕਸੀਨ ਨੂੰ ਇਸਤੇਮਾਲ ਦੀ ਮਨਜ਼ੂਰੀ ਮਿਲੀ ਹੈ। ਇਨ੍ਹਾਂ ਵੈਕਸੀਨਾਂ ਦਾ ਭਾਰਤ ’ਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਵੱਡੇ ਪੱਧਰ ’ਤੇ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਦੱਸ ਦੇਈਏ ਕਿ ਭਾਰਤ ’ਚ ਬੀਤੇ ਸ਼ੁੱਕਰਵਾਰ ਯਾਨੀ ਕਿ ਭਲਕੇ 50 ਕਰੋੜ ਲੋਕਾਂ ਨੂੰ ਟੀਕਾ ਲਾਉਣ ਦਾ ਟੀਚਾ ਹਾਸਲ ਕੀਤਾ ਗਿਆ ਹੈ।

In The Market