LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਗੁਰਪੁਰਬ 'ਤੇ ਕਰਤਾਰਪੁਰ ਲਾਂਘਾ ਖੁੱਲ੍ਹੇਗਾ ਜਾਂ ਨਹੀਂ, ਭਾਰਤ ਸਰਕਾਰ ਨੇ ਕੀਤਾ ਸਪੱਸ਼ਟ

11n9

ਨਵੀਂ ਦਿੱਲੀ: ਗੁਰਪੁਰਬ ਮੌਕੇ ਵੀ ਕਰਤਾਰਪੁਰ ਲਾਂਘਾ ਨਹੀਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ 1500 ਸ਼ਰਧਾਲੂਆਂ ਦਾ ਜੱਥਾ ਅਟਾਰੀ ਵਾਘਾ ਬਾਰਡਰ ਰਾਹੀਂ ਪਾਕਿਸਤਾਨ ਜਾ ਸਕੇਗਾ। ਜਾਣਕਾਰੀ ਮੁਤਾਬਕ 17 ਤੋਂ 26 ਨਵੰਬਰ ਦੇ ਵਿਚਾਲੇ ਲੈਂਡ ਬਾਰਡਰ ਯਾਨੀ ਅਟਾਰੀ ਵਾਘਾ ਰਾਹੀਂ ਇਹ ਜੱਥਾ ਪਾਕਿਸਤਾਨ ਜਾ ਸਕੇਗਾ।

Also Read: 'PUBG' Lovers ਲਈ ਖੁਸ਼ਖਬਰੀ! ਭਾਰਤ 'ਚ ਨਵੇਂ ਅਵਤਾਰ 'ਚ ਲਾਂਚ, ਇੰਝ ਕਰੋ ਡਾਊਨਲੋਡ

ਦੱਸਣਾ ਬਣਦਾ ਹੈ ਕਿ ਪਿਛਲੇ ਦਿਨਾਂ ਦੌਰਾਨ ਪੰਜਾਬ ਦੀਆਂ ਕਈ ਸਿਆਸੀ ਧਿਰਾਂ ਦੇ ਆਗੂਆਂ ਵੱਲੋਂ ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਮੰਗ ਕੀਤੀ ਗਈ ਹੈ। ਇਥੋਂ ਤੱਕ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਵੀ ਵਿਸ਼ੇਸ਼ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਸੀ।

Also Read: ਬਿਜਲੀ ਸਮਝੌਤਿਆਂ 'ਤੇ PPA ਰੱਦ ਕਰਨ ਲਈ ਪੰਜਾਬ ਸਰਕਾਰ ਵਲੋਂ ਵ੍ਹਾਈਟ ਪੇਪਰ ਪੇਸ਼

ਵੀਰਵਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੀਆਂ ਕਿਆਸਰਾਈਆਂ ਦੇ ਸਵਾਲ 'ਤੇ ਵਿਦੇਸ਼ ਮੰਤਰਾਲੇ ਦਾ ਇਹ ਬਿਆਨ ਆਇਆ ਹੈ। ਦੱਸਣਾ ਬਣਦਾ ਹੈ ਕਿ ਕਰਤਾਰਪੁਰ ਸਾਹਿਬ ਕੋਰੀਡੋਰ ਮਾਰਚ 2020 ਤੋਂ ਕੋਰੋਨਾ ਖਤਰੇ ਦੇ ਮੱਦੇਨਜ਼ਰ ਬੰਦ ਹੈ। ਇਸਤੋਂ ਇਲਾਵਾ ਪਾਕਿਸਤਾਨ ਨੇ ਵੀ ਭਾਰਤ ਨੂੰ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਸਿੱਖ ਸ਼ਰਧਾਲੂਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਜਸ਼ਨਾਂ ਲਈ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਸੀ। ਭਾਰਤ-ਪਾਕਿ ਦੋਵੇਂ ਦੇਸ਼ਾਂ ਵਿਚਕਾਰ ਜ਼ਮੀਨੀ ਰਸਤੇ ਰਾਹੀਂ ਬਹੁਤ ਹੀ ਸੀਮਤ ਆਵਾਜਾਈ ਅਟਾਰੀ-ਵਾਹਘਾ ਸਰਹੱਦ ਚੈਕ ਪੁਆਇੰਟ ਰਾਹੀਂ ਹੀ ਹੋ ਰਹੀ ਹੈ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 1500 ਤੀਰਥ ਯਾਤਰੀਆਂ ਦਾ ਇੱਕ ਜੱਥਾ 17 ਤੋਂ 26 ਨਵੰਬਰ ਤੱਕ ਪਾਕਿਸਤਾਨ ਜਾ ਰਿਹਾ ਹੈ, ਪਰ ਇਹ ਯਾਤਰਾ ਅਟਾਰੀ-ਵਾਹਘਾ ਚੈਕ ਪੁਆਇੰਟ ਤੋਂ ਹੀ ਹੋਵੇਗੀ।

Also Read: ਸ਼ੈਲਰ ਮਲਿਕ ਨੇ ਪਨਸਪ ਦੇ ਅਧਿਕਾਰੀਆਂ ਨਾਲ ਮਿਲ ਗਾਇਬ ਕੀਤੀਆਂ ਝੋਨੇ ਦੀਆਂ 96 ਹਜ਼ਾਰ ਬੋਰੀਆਂ

ਇਸ ਦੌਰਾਨ ਇਹ ਜਥਾ ਗੁਰਦੁਆਰਾ ਨਨਕਾਣਾ ਸਾਹਿਬ, ਪੰਜਾ ਸਾਹਿਬ, ਦੇਹਰਾ ਸਾਹਿਬ, ਕਰਤਾਰਪੁਰ ਸਾਹਿਬ ਸਣੇ 6 ਧਾਰਮਿਕ ਸਥਾਨਾਂ ਦੀ ਯਾਤਰਾ ਕਰੇਗਾ। ਇਹ ਯਾਤਰਾ 1974 ਦੇ ਤੀਰਥ ਯਾਤਰਾ ਪ੍ਰੋਟੋਕੋਲ ਤਹਿਤ ਹੋਵੇਗੀ। ਹਾਲਾਂਕਿ ਇਸਤੋਂ ਪਹਿਲਾਂ ਪਾਕਿਸਤਾਨ ਸਰਕਾਰ ਨੇ ਜੂਨ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਭਾਰਤੀ ਸ਼ਰਧਾਲੂਆਂ ਨੂੰ ਮਨਜੂਰੀ ਨਹੀਂ ਦਿੱਤੀ ਸੀ।

Also Read: 'ਸਦਨ 'ਚ SAD ਵਿਧਾਇਕਾਂ ਨਾਲ ਹੋਈ ਧੱਕੇਸ਼ਾਹੀ'-ਬਿਕਰਮ ਸਿੰਘ ਮਜੀਠੀਆ

In The Market