LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੋਵਿਡ-19 ਕਰਕੇ ਮੌਤ ਦੇ ਮੂੰਹ ਪਏ ਅਧਿਆਪਕਾਂ ਦੇ ਪਰਿਵਾਰ ਲਈ ਕੇਜਰੀਵਾਲ ਵੱਲੋਂ ਨਵੀਂ ਪਹਿਲ

donate money

ਨਵੀਂ ਦਿੱਲੀ: ਕੋਰੋਨਾ ਕਰਕੇ ਹੁਣ ਸਰਕਾਰੀ ਸਕੂਲਾਂ ਦੇ ਅਧਿਆਪਕ ਵੀ ਇਸ ਦੀ ਪਕੜ ਵਿਚ ਆ ਰਹੇ ਹਨ। ਇਸ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ (Corona)ਕੋਵਿਡ-19 ਕਰਕੇ ਮੌਤ ਦੇ ਮੂੰਹ ਪਏ ਅਧਿਆਪਕਾਂ ਦੇ ਪਰਿਵਾਰ ਵੱਲੋਂ ਕੇਜਰੀਵਾਲ ਵੱਲੋਂ ਨਵੀਂ ਪਹਿਲ ਕੀਤੀ ਗਈ ਹੈ। ਦਿੱਲੀ ਦੇ ਮੁੱਖ ਮੰਤਰੀ  (Arvind Kejriwal) ਅਰਵਿੰਦ ਕੇਜਰੀਵਾਲ ਨੇ ਕੋਰੋਨਾ ਕਰਕੇ (dead) ਮੌਤ ਦੇ ਮੂੰਹ ਪਏ ਸਰਕਾਰੀ ਸਕੂਲ ਦੇ ਅਧਿਆਪਕ (Teacher )ਨਿਤਿਨ ਤੰਵਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਮਦਦ ਦਿੱਤੀ ਹੈ। 

ਕੇਜਰੀਵਾਲ ਨੇ ਅੱਜ ਤੰਵਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਪਰਿਵਾਰਕ ਮੈਂਬਰਾਂ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਦਿਆਂ ਆਪਣੀ ਸਰਕਾਰ ਵੱਲੋਂ ਹਰ ਸੰਭਵ ਮਦਦ ਦਿਵਾਉਣ ਦਾ ਭਰੋਸਾ ਦਿੱਤਾ ਹੈ। ਕੇਜਰੀਵਾਲ ਦਾ ਕਹਿਣਾ ਹੈ ਕਿ ਅਸੀਂ ਮ੍ਰਿਤਕ ਦੀ ਪਤਨੀ ਨੂੰ ਅਧਿਆਪਕ ਦੀ ਨੌਕਰੀ ਦਿਵਾਉਣ ਦੀ ਕੋਸ਼ਿਸ਼ ਕਰਾਂਗੇ। ਨਿਤਿਨ ਤੰਵਰ ਦਿੱਲੀ ਦੇ ਇੱਕ ਸਰਕਾਰੀ ਸਕੂਲ ਵਿੱਚ ਅਧਿਆਪਕ ਸੀ ਅਤੇ ਕੋਰੋਨਾ ਡਿਊਟੀ ਦੌਰਾਨ ਇਨਫੈਕਸ਼ਨ ਕਾਰਨ ਉਸਦੀ ਮੌਤ ਹੋ ਗਈ।

ਇੱਥੇ ਪੜੋ ਹੋਰ ਖ਼ਬਰਾਂ: ਫਿਲਪੀਨ ਵਿਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ 'ਤੇ ਟੁੱਟਿਆਂ ਦੁੱਖਾਂ ਦਾ ਪਹਾੜ

ਕੇਜਰੀਵਾਲ ਨੇ ਕਿਹਾ ਕਿ ਤੰਵਰ ਇਕ ਮਿਹਨਤੀ ਅਧਿਆਪਕ ਸੀ। ਉਸਨੇ ਆਪਣੇ ਆਖਰੀ ਸਾਹ ਤੱਕ ਲੋਕਾਂ ਦੀ ਸੇਵਾ ਕੀਤੀ। ਅਸੀਂ ਉਨ੍ਹਾਂ ਦੀ ਘਾਟ ਨੂੰ ਪੂਰਾ ਨਹੀਂ ਕਰ ਸਕਦੇ, ਪਰ ਮੈਨੂੰ ਉਮੀਦ ਹੈ ਕਿ ਉਨ੍ਹਾਂ ਦੇ ਪਰਿਵਾਰ ਨੂੰ ਇਸ ਵਿੱਤੀ ਸਹਾਇਤਾ ਤੋਂ ਕੁਝ ਰਾਹਤ ਮਿਲੇਗੀ। ਮਹੱਤਵਪੂਰਣ ਗੱਲ ਹੈ ਕਿ ਵੀਰਵਾਰ ਨੂੰ ਕੇਜਰੀਵਾਲ ਨੇ ਮਰਹੂਮ ਕੋਰੋਨਰ ਵਾਰੀਅਰ ਸ਼ਯੋਜੀ ਮਿਸ਼ਰਾ ਦੇ ਰਿਸ਼ਤੇਦਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਇਸ ਤੋਂ ਇਲਾਵਾ ਉਸਨੇ ਆਪਣੇ ਪੁੱਤਰ ਨੂੰ ਦਿੱਲੀ ਸਰਕਾਰ ਵਿੱਚ ਨੌਕਰੀ ਦੇਣ ਦਾ ਐਲਾਨ ਵੀ ਕੀਤਾ।

In The Market