LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਿਸਾਨ ਮਹਾਪੰਚਾਇਤ ਨੇ ਲਾਠੀਚਾਰਜ ਖਿਲਾਫ ਲਏ ਵੱਡੇ ਫੈਸਲੇ, ਕੀਤੀ ਇਹ ਮੰਗ

30 maha

ਕਰਨਾਲ- ਕਰਨਾਲ ਵਿਚ ਪੁਲਿਸ ਵਲੋਂ ਕਿਸਾਨਾਂ ਵਿਰੁੱਧ ਲਾਠੀਚਾਰਜ ਦੀ ਕਾਰਵਾਈ ਬਾਰੇ ਵਿਚਾਰਾਂ ਕਰਨ ਲਈ ਕਿਸਾਨਾਂ ਨੇ ਮਹਾਂ ਪੰਚਾਇਤ ਰੱਖੀ ਸੀ। ਇਸ ਦੌਰਾਨ ਮਹਾਪੰਚਾਇਤ ਵਲੋਂ ਵੱਡੇ ਫੈਸਲੇ ਲਏ ਗਏ ਹਨ।

ਪੜੋ ਹੋਰ ਖਬਰਾਂ: ਅੰਮ੍ਰਿਤਸਰ 'ਚ ਨਵਜੋਤ ਸਿੰਘ ਸਿੱਧੂ ਦਾ ਸਥਾਨਕ ਲੋਕਾਂ ਵਲੋਂ ਵਿਰੋਧ

ਕਿਸਾਨ ਮਹਾਪੰਚਾਇਤ ਵਲੋਂ ਪਹਿਲਾ ਫੈਸਲਾ ਇਹ ਲਿਆ ਗਿਆ ਕਿ ਇਸ ਲਾਠੀਚਾਰਜ ਪਿੱਛੇ ਐੱਸਡੀਐੱਮ ਸਣੇ ਸਾਰੇ ਅਧਿਕਾਰੀਆਂ ਖਿਲਾਫ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਵਾਲਾ ਇਸ ਵਿਰੋਧ ਪ੍ਰਦਰਸ਼ਨ ਦੌਰਾਨ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਸਰਕਾਰ ਵਲੋਂ 25 ਲੱਖ ਰੁਪਏ ਮੁਆਵਜ਼ਾ ਤੇ ਸਰਕਾਰੀ ਨੌਕਰੀ ਦਿੱਤੀ ਜਾਣੀ ਚਾਹੀਦੀ ਹੈ। ਲਾਠੀਚਾਰਜ ਦੌਰਾਨ ਜ਼ਖਮੀਆਂ ਨੂੰ 2-2 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਇਸ ਦੌਰਾਨ ਸਰਕਾਰ ਨੂੰ ਮੰਗਾਂ ਮੰਨਣ ਲਈ 6 ਸਤੰਬਰ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ ਤੇ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪ੍ਰਦਰਸ਼ਨ ਹੋਰ ਤਿੱਖਾ ਕੀਤਾ ਜਾਵੇਗਾ। 

ਪੜੋ ਹੋਰ ਖਬਰਾਂ: ਹਲਕਾ ਸਮਰਾਲਾ ਤੋਂ ਪਰਮਜੀਤ ਸਿੰਘ ਢਿੱਲੋਂ ਹੋਣਗੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ

ਦੱਸਣਯੋਗ ਹੈ ਕਿ 28 ਅਗਸਤ ਨੂੰ ਮਹਾਪੰਚਾਇਤ ਵਿਚ ਬਸਤਾੜਾ ਟੋਲ ਪਲਾਜ਼ਾ 'ਤੇ ਕਿਸਾਨਾਂ 'ਤੇ ਹੋਏ ਲਾਠੀਚਾਰਜ ਦਾ ਵਿਰੋਧ ਵਿਚ ਹਰਿਆਣਾ ਸਮੇਤ ਪੰਜਾਬ ਵਿਚ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਗਏ ਰੋਡ ਜਾਮ ਕੀਤੇ ਗਏ। ਇਸ ਲਾਠੀਚਾਰਜ ਦੌਰਾਨ ਕਈ ਕਿਸਾਨ ਜ਼ਖਮੀ ਹੋਏ ਤੇ ਇਕ ਕਿਸਾਨ ਦੀ ਇਸ ਦੌਰਾਨ ਮੌਤ ਹੋ ਗਈ ਸੀ।

ਪੜੋ ਹੋਰ ਖਬਰਾਂ: ਸੱਤਾ 'ਚ ਆਉਂਦੇ ਹੀ ਤਾਲਿਬਾਨ ਦਾ ਫੁਰਮਾਨ, 'ਵਿਦਿਆਰਥਣਾਂ ਨੂੰ ਨਹੀਂ ਪੜਾ ਸਕਣਗੇ ਪੁਰਸ਼ ਟੀਚਰ'

In The Market