LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲਖੀਮਪੁਰ ਮਾਮਲਾ: ਸੁਪਰੀਮ ਕੋਰਟ ਨੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਕੀਤੀ ਖਾਰਿਜ, ਦਿੱਤੇ ਇਹ ਹੁਕਮ

18a ashish

ਨਵੀਂ ਦਿੱਲੀ- ਲਖੀਮਪੁਰ ਖੇੜੀ 'ਚ ਹਿੰਸਾ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ। ਉਨ੍ਹਾਂ ਨੂੰ ਇੱਕ ਹਫ਼ਤੇ ਦੇ ਅੰਦਰ ਆਤਮ ਸਮਰਪਣ ਕਰਨਾ ਹੋਵੇਗਾ। ਦੱਸ ਦੇਈਏ ਕਿ ਆਸ਼ੀਸ਼ ਮਿਸ਼ਰਾ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਹਨ। ਲਖੀਮਪੁਰ 'ਚ ਕਿਸਾਨਾਂ ਉੱਤੇ ਕਾਰ ਚੜਾਉਣ ਦੇ ਮਾਮਲੇ 'ਚ ਆਸ਼ੀਸ਼ ਮਿਸ਼ਰਾ ਦਾ ਨਾਂ ਆਇਆ ਸੀ। ਇਸ ਮਾਮਲੇ 'ਚ ਸੁਪਰੀਮ ਕੋਰਟ ਨੇ 4 ਅਪ੍ਰੈਲ ਨੂੰ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣ ਸੁਣਵਾਈ ਪੂਰੀ ਕਰਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Also Read: ਸਾਬਕਾ ਪ੍ਰਧਾਨ ਨੇ ਵਧਾਈ ਕਾਂਗਰਸ ਦੀ ਮੁਸੀਬਤ: ਨਹੀਂ ਦਿੱਤਾ ਨੋਟਿਸ ਦਾ ਜਵਾਬ, ਅੱਜ ਆਖਰੀ ਦਿਨ

ਦੱਸ ਦੇਈਏ ਕਿ ਅਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਨੇ ਜ਼ਮਾਨਤ ਦਿੱਤੀ ਸੀ, ਜਿਸ ਨੂੰ ਹੁਣ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਲਾਹਾਬਾਦ ਹਾਈ ਕੋਰਟ ਨੇ ਪੀੜਤ ਧਿਰ ਦਾ ਧਿਆਨ ਨਹੀਂ ਰੱਖਿਆ। ਪੀੜਤ ਧਿਰ ਦੀ ਕੋਈ ਸੁਣਵਾਈ ਨਹੀਂ ਹੋਈ।

ਸੁਪਰੀਮ ਕੋਰਟ ਨੇ ਕਿਹਾ- ਹਾਈਕੋਰਟ ਮੁੜ ਵਿਚਾਰ ਕਰੇ
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਹਾਈ ਕੋਰਟ ਨੂੰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਪੀੜਤ ਧਿਰਾਂ ਦੇ ਵਕੀਲ ਦੁਸ਼ਯੰਤ ਦਵੇ ਨੇ ਅਪੀਲ ਕੀਤੀ ਕਿ ਸੁਪਰੀਮ ਕੋਰਟ ਨੂੰ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਕਹਿਣਾ ਚਾਹੀਦਾ ਹੈ ਕਿ ਇਸ ਵਾਰ ਇਹ ਮਾਮਲਾ ਕਿਸੇ ਹੋਰ ਬੈਂਚ ਅੱਗੇ ਜਾਣਾ ਚਾਹੀਦਾ ਹੈ। ਇਸ 'ਤੇ ਚੀਫ ਜਸਟਿਸ ਨੇ ਕਿਹਾ ਕਿ ਅਜਿਹਾ ਹੁਕਮ ਦੇਣਾ ਸਹੀ ਨਹੀਂ ਹੋਵੇਗਾ। ਸਾਨੂੰ ਯਕੀਨ ਹੈ ਕਿ ਉਹੀ ਜੱਜ ਇਸ ਮਾਮਲੇ ਦੀ ਦੁਬਾਰਾ ਸੁਣਵਾਈ ਨਹੀਂ ਕਰਨਾ ਚਾਹੇਗਾ।

Also Read: ਭਾਰਤ 'ਚ ਮੁੜ ਵਧੀ ਕੋਰੋਨਾ ਵਾਇਰਸ ਦੀ ਰਫਤਾਰ, 24 ਘੰਟਿਆਂ 'ਚ 214 ਲੋਕਾਂ ਦੀ ਮੌਤ

8 ਲੋਕਾਂ ਦੀ ਹੋਈ ਸੀ ਮੌਤ
3 ਅਕਤੂਬਰ 2021 ਨੂੰ ਲਖੀਮਪੁਰ ਦੇ ਟਿਕੁਨੀਆ ਵਿੱਚ ਹਿੰਸਾ ਵਿੱਚ 8 ਲੋਕ ਮਾਰੇ ਗਏ ਸਨ। ਦੋਸ਼ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਨੇ ਆਪਣੀ ਜੀਪ ਨਾਲ ਕਿਸਾਨਾਂ ਨੂੰ ਕੁਚਲ ਦਿੱਤਾ। ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਐੱਸਆਈਟੀ ਨੇ 5000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਐੱਸਆਈਟੀ ਨੇ ਆਸ਼ੀਸ਼ ਮਿਸ਼ਰਾ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ। ਇੰਨਾ ਹੀ ਨਹੀਂ ਐੱਸਆਈਟੀ ਮੁਤਾਬਕ ਆਸ਼ੀਸ਼ ਮੌਕੇ 'ਤੇ ਮੌਜੂਦ ਸੀ। ਇਸ ਮਾਮਲੇ 'ਚ ਇਲਾਹਾਬਾਦ ਹਾਈਕੋਰਟ ਨੇ ਫਰਵਰੀ 'ਚ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ।

In The Market