LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲਖੀਮਪੁਰ ਖੀਰੀ ਘਟਨਾ: ਯੂਪੀ ਪੁਲਿਸ ਨੂੰ ਨਹੀਂ ਪਤਾ ਕਿਥੇ ਹੈ ਮੰਤਰੀ ਦਾ ਬੇਟਾ ਆਸ਼ੀਸ਼

7o kisan

ਲਖਨਊ: ਲਖੀਮਪੁਰ ਖੀਰੀ ਕਾਂਡ ਉੱਤੇ ਆਈਜੀ ਲਕਸ਼ਮੀ ਸਿੰਘ ਦਾ ਵੱਡਾ ਬਿਆਨ ਅਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਤਲਾਸ਼ ਜਾਰੀ ਹੈ ਤੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਲਕਸ਼ਮੀ ਸਿੰਘ ਦਾ ਬਿਆਨ ਇਸ ਪਾਸੇ ਇਸ਼ਾਰਾ ਕਰਦਾ ਹੈ ਕਿ ਪੁਲਿਸ ਨੂੰ ਇਹ ਜਾਣਕਾਰੀ ਨਹੀਂ ਹੈ ਕਿ ਆਸ਼ੀਸ਼ ਮਿਸ਼ਰਾ ਫਿਲਹਾਲ ਕਿਥੇ ਹੈ। ਜਦਕਿ ਕੁਝ ਦਿਨ ਪਹਿਲਾਂ ਤੱਕ ਅਸ਼ੀਸ਼ ਮੀਡੀਆ ਦੇ ਸਾਹਮਣੇ ਆਪਣੀ ਸਫਾਈ ਵਿਚ ਲਗਾਤਾਰ ਇੰਟਰਵਿਊ ਦੇ ਰਹੇ ਸਨ।

ਦੱਸ ਦਈਏ ਕਿ ਐਤਵਾਰ ਨੂੰ ਲਖੀਮਪੁਰ ਵਿਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗੱਡੀ ਨੇ ਕੁਚਲਿਆ ਸੀ, ਇਸ ਵਿਚ ਚਾਰ ਕਿਸਾਨਾਂ ਦੀ ਮੌਤ ਹੋਈ ਸੀ। ਇਸੇ ਘਟਨਾ ਵਿਚ ਚਾਰ ਹੋਰ ਲੋਕ ਮਾਰੇ ਗਏ ਸਨ, ਜਿਸ ਵਿਚ ਦੋ ਭਾਜਪਾ ਵਰਕਰ, ਇਕ ਡਰਾਈਵਰ ਤੇ ਇਕ ਪੱਤਰਕਾਰ ਸੀ। ਐਤਵਾਰ ਤੋਂ ਲੈ ਕੇ ਹੁਣ ਤੱਕ ਮਾਮਲੇ ਦੇ ਕਈ ਵੀਡੀਓ ਸਾਹਮਣੇ ਆ ਚੁੱਕੇ ਹਨ। ਪਰ ਹੁਣ ਤੱਕ ਨਾ ਤਾਂ ਕਿਸੇ ਤੋਂ ਪੁੱਛਗਿੱਛ ਹੋਈ ਤੇ ਨਾ ਹੀ ਕੋਈ ਗ੍ਰਿਫਤਾਰੀ। ਇਸ ਨੂੰ ਲੈ ਕੇ ਯੂਪੀ ਪੁਲਿਸ ਵੀ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ਉੱਤੇ ਸੀ।

ਆਸ਼ੀਸ਼ ਮਿਸ਼ਰਾ ਦੇ ਖਿਲਾਫ ਦਰਜ ਐੱਫਆਈਆਰ
ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਦੇ ਖਿਲਾਫ ਐੱਫਆਈਆਰ ਦਰਜ ਹੋ ਚੁੱਕੀ ਹੈ। ਇਹ ਐੱਫਆਈਆਰ ਬਹਰਾਈਚ ਦੇ ਜਗਜੀਤ ਸਿੰਘ ਨੇ ਦਰਜ ਕਰਵਾਈ ਹੈ। ਇਸ ਵਿਚ ਲਿਖਿਆ ਗਿਆ ਹੈ ਕਿ ਆਸ਼ੀਸ਼ ਮਿਸ਼ਰਾ ਨੇ ਕਿਸਾਨਾਂ ਨੂੰ ਗੱਡੀ ਨਾਲ ਕੁਚਲਿਆ ਸੀ ਤੇ ਫਾਇਰਿੰਗ ਵੀ ਕੀਤੀ ਸੀ।

ਹਾਲਾਂਕਿ ਮੀਡੀਆ ਨਾਲ ਗੱਲਬਾਤ ਵਿਚ ਆਸ਼ੀਸ਼ ਮਿਸ਼ਰਾ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਐੱਫਆਈਆਰ ਦਰਜ ਹੋਣ ਦੀ ਜਾਣਕਾਰੀ ਨਹੀਂ ਹੈ ਕਿਉਂਕਿ ਕਿਸੇ ਪੁਲਿਸ ਵਾਲੇ ਨੇ ਪੁੱਛਗਿੱਛ ਲਈ ਉਨ੍ਹਾਂ ਨਾਲ ਸੰਪਰਕ ਨਹੀਂ ਕੀਤਾ। ਇਸ ਤੋਂ ਬਾਅਦ ਬੁੱਧਵਾਰ ਨੂੰ ਇਹ ਖਬਰ ਵੀ ਸੀ ਕਿ ਆਸ਼ੀਸ਼ ਜਲਦੀ ਸਿਰੰਡਰ ਕਰ ਸਕਦੇ ਹਨ ਪਰ ਹੁਣ ਤੱਕ ਅਜਿਹਾ ਨਹੀਂ ਹੋਇਆ ਹੈ।

ਸਾਹਮਣੇ ਆਇਆ ਸੀ ਨਵਾਂ ਵੀਡੀਓ
ਬੁੱਧਵਾਰ ਰਾਤ ਨੂੰ ਲਖੀਮਪੁਰ ਦਾ ਇਕ ਨਵਾਂ ਵੀਡੀਓ ਸਾਹਮਣੇ ਆਇਆ ਸੀ। ਇਹ ਵੀਡੀਓ ਉਸ ਵੇਲੇ ਦਾ ਹੀ ਹੈ ਜਦੋਂ ਥਾਰ ਗੱਡੀ ਨੇ ਕਿਸਾਨਾਂ ਨੂੰ ਕੁਚਲਿਆ। ਇਸ ਵੀਡੀਓ ਦਾ ਕੁਝ ਹਿੱਸਾ ਪਹਿਲਾਂ ਵੀ ਸਾਹਮਣੇ ਆਇਆ ਸੀ, ਜਿਸ ਨੂੰ ਲੈ ਕੇ ਵਿਰੋਧੀ ਦਲਾਂ ਨੇ ਸਰਕਾਰ ਨੂੰ ਨਿਸ਼ਾਨੇ ਉੱਤੇ ਲਿਆ ਸੀ। ਤਾਜ਼ਾ ਵੀਡੀਓ ਪਹਿਲਾਂ ਦੇ ਮੁਕਾਬਲੇ ਜ਼ਿਆਦਾ ਲੰਬਾ ਤੇ ਸਾਫ ਹੈ। ਇਸ ਵਿਚ ਦਿਖ ਰਿਹਾ ਹੈ ਕਿ ਕਿਸ ਤਰ੍ਹਾਂ ਨਾਲ ਤੇਜ਼ੀ ਨਾਲ ਆਈ ਕਾਰ ਕਿਸਾਨਾਂ ਨੂੰ ਕੁਚਲਦੇ ਹੋਏ ਅੱਗੇ ਵਧ ਗਈ। ਪਰ ਫਿਰ ਕਾਰ ਖੁਦ ਵੀ ਅੱਗੇ ਜਾ ਕੇ ਰੁਕ ਗਈ, ਜਿਸ ਦੇ ਪਿੱਛੇ ਡਾਂਗਾ-ਸੋਟੇ ਲੈ ਕੇ ਪ੍ਰਦਰਸ਼ਨਕਾਰੀ ਕਿਸਾਨ ਭੱਜਦੇ ਦਿਖਦੇ ਹਨ।

In The Market