LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੈਟਰੋਲ-ਡੀਜ਼ਲ ਦੀਆਂ ਤਾਜ਼ਾਂ ਕੀਮਤਾਂ ਜਾਰੀ, ਦੇਖੋ ਆਪਣੇ ਸ਼ਹਿਰ ਦਾ ਰੇਟ

17d petro

ਨਵੀਂ ਦਿੱਲੀ- ਸ਼ੁੱਕਰਵਾਰ ਸਵੇਰੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel prices) 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਪਿਛਲੇ ਮਹੀਨੇ ਤੋਂ ਤੇਲ ਕੰਪਨੀਆਂ (Oil companies) ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ ਰੱਖੀਆਂ ਹੋਈਆਂ ਹਨ। ਦੀਵਾਲੀ ਮੌਕੇ ਕੇਂਦਰ ਸਰਕਾਰ (Central Government) ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ (Excise duty) 'ਚ ਕਟੌਤੀ ਕੀਤੀ ਗਈ ਸੀ, ਜਿਸ ਤੋਂ ਬਾਅਦ ਹੁਣ ਤੱਕ ਤੇਲ ਕੰਪਨੀਆਂ ਨੇ ਕੀਮਤਾਂ 'ਚ ਵਾਧਾ ਨਹੀਂ ਕੀਤਾ ਹੈ। ਰਾਜਧਾਨੀ ਦਿੱਲੀ (Delhi) 'ਚ ਇਕ ਲੀਟਰ ਪੈਟਰੋਲ ਦੀ ਕੀਮਤ 95.41 ਰੁਪਏ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਬਰਕਰਾਰ ਹੈ।

Also Read: ਚੰਡੀਗੜ੍ਹ ਦੀ ਵੱਡੀ ਉਪਲਬਧੀ, ਅਪਰਾਧ ਰੋਕਣ 'ਚ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚੋਂ ਅੱਵਲ

iocl.com ਦੇ ਅਨੁਸਾਰ, ਜੇਕਰ ਅਸੀਂ ਦਿੱਲੀ ਦੇ ਨਾਲ ਲੱਗਦੇ ਨੋਇਡਾ ਦੀ ਗੱਲ ਕਰੀਏ ਤਾਂ ਇੱਥੇ ਇੱਕ ਲੀਟਰ ਪੈਟਰੋਲ ਦੀ ਕੀਮਤ 95.51 ਰੁਪਏ ਅਤੇ ਡੀਜ਼ਲ ਦੀ ਕੀਮਤ 87.01 ਰੁਪਏ ਹੈ। ਜਦਕਿ ਫਰੀਦਾਬਾਦ 'ਚ ਪੈਟਰੋਲ 96.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.42 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਇਸ ਤੋਂ ਇਲਾਵਾ ਪੋਰਟ ਬਲੇਅਰ 'ਚ ਪੈਟਰੋਲ 82.96 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 77.13 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ।

ਮਹਾਨਗਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ 'ਚ ਪੈਟਰੋਲ ਦੀ ਕੀਮਤ 109.98 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.14 ਰੁਪਏ ਪ੍ਰਤੀ ਲੀਟਰ ਹੈ। ਇਸ ਤੋਂ ਇਲਾਵਾ ਜੇਕਰ ਦੂਜੇ ਮਹਾਨਗਰਾਂ ਦੀ ਗੱਲ ਕਰੀਏ ਤਾਂ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ 'ਚ ਵੀ ਤੇਲ ਦੀਆਂ ਕੀਮਤਾਂ ਸਥਿਰ ਹਨ। ਕੋਲਕਾਤਾ ਵਿੱਚ ਪੈਟਰੋਲ 104.67 ਰੁਪਏ ਅਤੇ ਡੀਜ਼ਲ 89.79 ਰੁਪਏ ਵਿੱਚ ਉਪਲਬਧ ਹੈ। ਚੇੱਨਈ ਵਿੱਚ ਇੱਕ ਲੀਟਰ ਪੈਟਰੋਲ 101.40 ਰੁਪਏ ਅਤੇ ਇੱਕ ਲੀਟਰ ਡੀਜ਼ਲ 91.43 ਰੁਪਏ ਵਿੱਚ ਵਿਕ ਰਿਹਾ ਹੈ।

Also Read: 2 ਕਤਲ, 100 ਤੋਂ ਵਧੇਰੇ ਲਾਸ਼ਾਂ ਨਾਲ ਕੀਤਾ ਜਬਰ-ਜ਼ਨਾਹ, ਹੁਣ ਜੇਲ ’ਚ ਲੰਘੇਗੀ ਸਾਰੀ ਜ਼ਿੰਦਗੀ

ਰੋਜ਼ਾਨਾ ਸਵੇਰੇ ਜਾਰੀ ਕੀਤੀਆਂ ਜਾਂਦੀਆਂ ਹਨ ਤੇਲ ਦੀਆਂ ਕੀਮਤਾਂ 
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਰੋਜ਼ਾਨਾ ਅਪਡੇਟ ਕੀਤੀਆਂ ਜਾਂਦੀਆਂ ਹਨ। ਤੇਲ ਮਾਰਕੀਟਿੰਗ ਕੰਪਨੀਆਂ ਹਰ ਰੋਜ਼ ਕੀਮਤਾਂ ਦੀ ਸਮੀਖਿਆ ਕਰਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ ਵੱਖ-ਵੱਖ ਸ਼ਹਿਰਾਂ ਦੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਅਪਡੇਟ ਕਰਦੀਆਂ ਹਨ। ਤੁਸੀਂ ਹਰ ਰੋਜ਼ ਸਿਰਫ਼ ਇੱਕ SMS ਰਾਹੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇਸ ਦੇ ਲਈ ਇੰਡੀਅਨ ਆਇਲ (IOCL) ਦੇ ਗਾਹਕਾਂ ਨੂੰ RSP ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ।

In The Market