ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਕੋਰੋਨਾ ਸੰਕਰਮਣ 'ਚ ਤੇਜ਼ ਵਾਧਾ ਦੇਖਦੇ ਹੋਏ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੂਰੀ ਮਾਤਰਾ 'ਚ ਕੋਰੋਨਾ ਦਵਾਈ, ਆਕਸੀਜਨ ਅਤੇ ਸਹਾਇਕ ਉਪਕਰਣਾਂ ਦਾ ਭੰਡਾਰਨ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ ਹਨ।
Also Read: ਕੈਪਟਨ ਅਮਰਿੰਦਰ ਸਿੰਘ ਹੋਏ ਕੋਰੋਨਾ ਪਾਜ਼ੇਟਿਵ, ਖੁਦ ਟਵੀਟ ਕਰ ਦਿੱਤੀ ਜਾਣਕਾਰੀ
COVID-19: Union Health Secretary Rajesh Bhushan writes to chief secretaries of all States/UTs for taking immediate measures to ensure optimal availability of medical oxygen at health facilities pic.twitter.com/do43sU8xve
— ANI (@ANI) January 12, 2022
ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਦੇ ਸਕੱਤਰ ਰਾਜੇਸ਼ ਭੂਸ਼ਣ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪ੍ਰਧਾਨ ਸਕੱਤਰਾਂ ਅਤੇ ਸਿਹਤ ਸਕੱਤਰਾਂ ਨੂੰ ਲਿਖੀ ਚਿੱਠੀ 'ਚ ਕਿਹਾ ਹੈ ਕਿ ਕੋਰੋਨਾ ਸੰਕਰਮਣ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੋਰੋਨਾ ਇਲਾਜ 'ਚ ਕੰਮ ਆਉਣ ਵਾਲੀਆਂ ਸਾਰੀਆਂ ਦਵਾਈਆਂ, ਆਕਸੀਜਨ ਅਤੇ ਸਹਾਇਕ ਉਪਕਰਣਾਂ ਦਾ ਭੰਡਾਰਨ ਅਤੇ ਉਨ੍ਹਾਂ ਦੀ ਉਪਲੱਬਧਤਾ ਯਕੀਨੀ ਕੀਤੀ ਜਾਣੀ ਚਾਹੀਦੀ ਹੈ। ਮੰਗਲਵਾਰ ਨੂੰ ਦੇਰ ਸ਼ਾਮ ਲਿਖੀ ਗਈ ਇਸ ਚਿੱਠੀ ਦੀ ਕਾਪੀ ਬੁੱਧਵਾਰ ਨੂੰ ਜਾਰੀ ਕੀਤੀ ਗਈ। ਸਿਹਤ ਸਕੱਤਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇਸ਼ ਭਰ 'ਚ ਆਕਸੀਜਨ ਪਲਾਂਟਾਂ ਅਤੇ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਮਜ਼ਬੂਤ ਕਰਨ ਲਈ ਹਰ ਸੰਭਵ ਸਹਿਯੋਗ ਉਪਲੱਬਧ ਕਰਵਾ ਰਹੀ ਹੈ। ਮਹਾਮਾਰੀ ਦੇ ਪ੍ਰਭਾਵ ਨਾਲ ਨਜਿੱਠਣ 'ਚ ਮੈਡੀਕਲ ਆਕਸੀਜਨ ਮਹੱਤਵਪੂਰਨ ਤੱਤ ਹੈ। ਇਸ ਲਈ ਕੇਂਦਰ ਸਰਕਾਰ ਆਕਸੀਜਨ ਪਲਾਂਟ ਲਗਾਉਣ ਅਤੇ ਮਰੀਜ਼ਾਂ ਤੱਕ ਇਸ ਦੀ ਸਪਲਾਈ ਯਕੀਨੀ ਕਰਨ 'ਚ ਮਦਦ ਦੇ ਸਕਦੀ ਹੈ।
Also Read: ਮਹਿੰਗਾ ਹੋ ਸਕਦੈ ਪੈਟਰੋਲ-ਡੀਜ਼ਲ, ਜਨਵਰੀ 2022 'ਚ ਕੱਚੇ ਤੇਲ ਦੀਆਂ ਕੀਮਤਾਂ 8 ਫੀਸਦੀ ਵਧੀਆਂ
ਸ਼੍ਰੀ ਭੂਸ਼ਣ ਨੇ ਕਿਹਾ ਕਿ ਕੋਰੋਨਾ ਸਥਿਤੀ ਨੂੰ ਦੇਖਦੇ ਹੋਏ ਸਾਰੇ ਸਿਹਤ ਸੇਵਾ ਕੇਂਦਰਾਂ 'ਚ ਆਕਸੀਜਨ ਦੀ ਉਪਲੱਬਧਤਾ ਯਕੀਨੀ ਕੀਤੀ ਜਾਣੀ ਚਾਹੀਦੀ ਹੈ। ਹਸਪਤਾਲਾਂ 'ਚ ਕੋਰੋਨਾ ਦੇ ਇਲਾਜ 'ਚ ਕੰਮ ਆਉਣ ਵਾਲੀਆਂ ਦਵਾਈਆਂ ਅਤੇ ਆਕਸੀਜਨ ਦਾ ਘੱਟੋ-ਘੱਟ ਅਗਲੇ 48 ਘੰਟੇ ਲਈ ਪੂਰਾ ਭੰਡਾਰਨ ਹੋਣਾ ਚਾਹੀਦਾ। ਹਸਪਤਾਲ 'ਚ ਆਕਸੀਜਨ ਟੈਂਕਰ ਭਰੇ ਹੋਣੇ ਚਾਹੀਦੇ ਹਨ ਅਤੇ ਸਪਲਾਈ ਪ੍ਰਣਾਲੀ ਸਹੀ ਹੋਣੀ ਚਾਹੀਦੀ। ਚਿੱਠੀ 'ਚ ਕਿਹਾ ਗਿਆ ਹੈ ਕਿ ਦੇਸ਼ 'ਚ ਪੂਰੀ ਮੈਡੀਕਲ ਆਕਸੀਜਨ ਉਤਪਾਦਨ ਪਲਾਂਟ ਹਨ ਅਤੇ ਇਨ੍ਹਾਂ ਦਾ ਸੰਚਾਲਣ ਯਕੀਨੀ ਕੀਤਾ ਜਾਣਾ ਚਾਹੀਦਾ। ਆਕਸੀਜਨ ਸਿਲੰਡਰ ਭਰੇ ਹੋਣੇ ਚਾਹੀਦੇ ਹਨ ਅਤੇ ਪ੍ਰਯੋਗ ਕਰਨ ਦੀ ਹਾਲਤ 'ਚ ਹੋਣੇ ਚਾਹੀਦੇ।
Also Read: ਉੱਤਰੀ ਭਾਰਤ 'ਚ ਠੰਡ ਦਾ ਕਹਿਰ, ਇਸ ਸੂਬੇ 'ਚ ਮੌਸਮ ਵਿਭਾਗ ਦਾ ਯੈਲੋ ਅਲਰਟ ਜਾਰੀ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Sarkari Naukri 2025: नए साल पर इन सरकारी नौकरियों के लिए करें अपलाई, चेक करें 2025 की पूरी लिस्ट
EPFO ATM Card: PF निकालना होगा बेहद आसान! बिना वेटिंग, कागजी कार्रवाई के निकलेगा पैसा
भारत के इस शहर में भीख मांगने पर होगी कानूनी कार्रवाई, भिक्षावृत्ति की सूचना देने पर मिलेगा इनाम