LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੇਂਦਰ ਦੀ ਸੂਬਾ ਸਰਕਾਰਾਂ ਨੂੰ ਚਿੱਠੀ, ਕਿਹਾ-'ਹਸਪਤਾਲਾਂ 'ਤੇ ਵਧ ਸਕਦੈ ਦਬਾਅ'

10j centre

ਨਵੀਂ ਦਿੱਲੀ- ਦੇਸ਼ ਵਿਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਵਿਚਾਲੇ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਸੋਮਵਾਰ ਨੂੰ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿਹਤ ਸਕੱਤਰਾਂ ਨੂੰ ਪੱਤਰ ਲਿਖਿਆ ਹੈ। ਰਾਜੇਸ਼ ਭੂਸ਼ਣ ਨੇ ਸਾਰੇ ਸੂਬਿਆਂ ਨੂੰ ਕੋਰੋਨਾ ਦੇ ਹਾਲਾਤ ਉੱਤੇ ਨਜ਼ਰ ਰੱਖਣ ਲਈ ਕਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬਿਆਂ ਨੂੰ ਪੱਤਰ ਵਿਚ ਕਿਹਾ ਹੈ ਕਿ ਵਰਤਮਾਨ ਵਿਚ ਕੋਰੋਨਾ ਮਾਮਲਿਆਂ ਵਿਚ ਆਏ ਉਛਾਲ ਦੇ ਵਿਚਾਲੇ 5 ਤੋਂ 10 ਫੀਸਦੀ ਸਰਗਰਮ ਮਾਮਲਿਆਂ ਨੂੰ ਹੀ ਹਸਪਤਾਲ ਵਿਚ ਦਾਖਲ ਹੋਣ ਦੀ ਲੋੜ ਪੈ ਰਹੀ ਹੈ। ਇਸ ਦੇ ਲਈ ਸਾਨੂੰ ਤਿਆਰ ਰਹਿਣ ਦੀ ਲੋੜ ਹੈ। 

Also Read: ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਮਨਜ਼ੂਰ ਹੋਈ ਜ਼ਮਾਨਤ ਪਟੀਸ਼ਨ

 

ਹਾਲਾਂਕਿ ਉਨ੍ਹਾਂ ਨੇ ਸੂਬਿਆਂ ਨੂੰ ਚਿਤਾਵਨੀ ਦਿੰਦੇ ਹੋਏ ਲਿਖਿਆ ਹੈ ਕਿ ਹਾਲਾਤ ਤੇਜ਼ੀ ਨਾਲ ਬਦਲ ਰਹੇ ਹਨ ਤੇ ਹਸਪਤਾਲਾਂ ਵਿਚ ਦਾਖਲ ਹੋਣ ਦੇ ਹਾਲਾਤ ਵੀ ਤੇਜ਼ੀ ਨਾਲ ਬਦਲ ਸਕਦੇ ਹਨ। ਉਨ੍ਹਾਂ ਨੇ ਸਾਰੇ ਸੂਬਿਆਂ ਨੂੰ ਕੋਰੋਨਾ ਦੇ ਐਕਟਿਵ ਮਾਮਲਿਆਂ ਉੱਤੇ ਨਜ਼ਰ ਰੱਖਣ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਭਾਰਤ ਵਿਚ ਇਕ ਦਿਨ ਵਿਚ ਕੋਰੋਨਾ ਵਾਇਰਸ ਦੇ 1,79,723 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੁੱਲ ਮਾਮਲਿਆਂ ਦੀ ਗਿਣਤੀ 3,57,07,727 ਉੱਤੇ ਪਹੁੰਚ ਗਈ ਹੈ, ਜਿਨ੍ਹਾਂ ਵਿਚੋਂ ਅਜੇ ਤੱਕ 27 ਸੂਬਿਆਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਤੋਂ ਆਏ ਓਮੀਕਰੋਨ ਦੇ 4033 ਮਾਮਲੇ ਵੀ ਸ਼ਾਮਲ ਹਨ।

Also Read:  OLX 'ਤੇ ਚੋਰੀ ਦੀਆਂ ਮੋਟਰਸਾਈਕਲਾਂ ਵੇਚ ਰਿਹਾ ਸੀ ਗਿਰੋਹ, ਇੰਝ ਖੁੱਲੀ ਪੋਲ

ਅੰਕੜਿਆਂ ਮੁਤਾਬਕ ਓਮੀਕਰੋਨ ਦੇ 4033 ਮਰੀਜ਼ਾਂ ਵਿਚੋਂ 1552 ਮਰੀਜ਼ ਸਿਹਤਮੰਦ ਹੋ ਗਏ ਹਨ ਜਾਂ ਦੇਸ਼ ਛੱਡ ਕੇ ਚਲੇ ਗਏ ਹਨ। ਮਹਾਰਾਸ਼ਟਰ ਵਿਚ ਓਮੀਕਰੋਨ ਦੇ ਸਭ ਤੋਂ ਵਧੇਰੇ ਮਾਮਲੇ 1216 ਹਨ। ਇਸ ਤੋਂ ਬਾਅਦ ਰਾਜਸਥਾਨ ਵਿਚ 529, ਦਿੱਲੀ ਵਿਚ 513, ਕਰਨਾਟਕ ਵਿਚ 441, ਕੇਰਲ ਵਿਚ 333 ਤੇ ਗੁਜਰਾਤ ਵਿਚ 236 ਮਾਮਲੇ ਸਾਹਮਣੇ ਆਏ ਹਨ। 

Also Read: ਕੋਰੋਨਾ ਸੰਕਟ: ਚੰਡੀਗੜ੍ਹ 'ਚ 50 ਫੀਸਦੀ ਸਮਰਥਾ ਨਾਲ ਖੁੱਲਣਗੇ ਸਾਰੇ ਦਫਤਰ

In The Market