LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦੀਵਾਲੀ ਤੋਂ ਪਹਿਲਾਂ 46 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ ਜਾਰੀ

1n3

ਲਖਨਊ- ਦੀਵਾਲੀ ਤੋਂ ਪਹਿਲਾਂ ਉੱਤਰ ਪ੍ਰਦੇਸ਼ ਨੂੰ ਹਿਲਾ ਦੇਣ ਵਾਲੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਹਲਚਲ ਮਚ ਗਈ ਹੈ। ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਨਾਂ 'ਤੇ ਮਿਲੇ ਧਮਕੀ ਭਰੇ ਪੱਤਰ 'ਚ ਕਿਹਾ ਗਿਆ ਹੈ ਕਿ ਲਖਨਊ, ਅਯੁੱਧਿਆ, ਕਾਨਪੁਰ, ਵਾਰਾਣਸੀ ਸਮੇਤ 46 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਅੱਤਵਾਦੀ ਹਮਲੇ ਬਾਰੇ ਮਿਲੀ ਖੁਫੀਆ ਅਲਰਟ ਤੋਂ ਬਾਅਦ ਰੇਲਵੇ ਵਿਭਾਗ 'ਚ ਹੜਕੰਪ ਮਚ ਗਿਆ ਹੈ। ਯੂਪੀ ਦੇ ਸਾਰੇ ਰੇਲਵੇ ਸਟੇਸ਼ਨਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।

Also Read: ਰਾਕੇਸ਼ ਟਿਕੈਤ ਦਾ ਕੇਂਦਰ ਸਰਕਾਰ ਨੂੰ 26 ਨਵੰਬਰ ਤੱਕ ਦਾ ਅਲਟੀਮੇਟਮ, ਹੋਵੇਗਾ ਅੰਦੋਲਨ ਤੇਜ਼

ਅਲਰਟ ਮਿਲਣ ਤੋਂ ਬਾਅਦ ਆਰਪੀਐੱਫ, ਜੀਆਰਪੀ ਅਤੇ ਪੁਲਿਸ ਨੇ ਡੌਗ ਸਕੁਐਡ ਦੇ ਨਾਲ ਲਖਨਊ, ਕਾਨਪੁਰ ਸਮੇਤ ਸਾਰੇ ਰੇਲਵੇ ਸਟੇਸ਼ਨਾਂ 'ਤੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਤਿੱਖੀ ਤਲਾਸ਼ੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਹਾਲਾਂਕਿ ਰੇਲਵੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹੀ ਧਮਕੀ ਪਹਿਲੀ ਵਾਰ ਨਹੀਂ ਮਿਲੀ ਹੈ। ਪਹਿਲਾਂ ਵੀ ਸਟੇਸ਼ਨਾਂ ਨੂੰ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਵਾਰ ਧਮਕੀ ਨੂੰ ਵੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਚੌਕਸੀ ਵਧਾ ਦਿੱਤੀ ਗਈ ਹੈ।

Also Read: ਮਿਸ ਪੂਜਾ ਨੇ ਪਹਿਲੀ ਵਾਰ ਸਾਂਝੀ ਕੀਤੀ ਬੇਟੇ ਨਾਲ ਤਸਵੀਰ, ਕਿਹਾ-'ਵਾਹਿਗੁਰੂ ਤੇਰਾ ਸ਼ੁਕਰ ਏ'

ਲਸ਼ਕਰ-ਏ-ਤੋਇਬਾ ਦੇ ਏਰੀਆ ਕਮਾਂਡਰ ਦੇ ਨਾਂ ਭੇਜਿਆ ਪੱਤਰ
ਰੇਲਵੇ ਸੁਰੱਖਿਆ ਬਲ ਅਤੇ ਜੀਆਰਪੀ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਲਸ਼ਕਰ-ਏ-ਤੋਇਬਾ ਦੇ ਏਰੀਆ ਕਮਾਂਡਰ ਦੇ ਨਾਂ 'ਤੇ ਪੱਤਰ ਭੇਜਿਆ ਗਿਆ ਹੈ, ਜਿਸ 'ਚ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 2018 ਵਿੱਚ ਵੀ ਇਸ ਅੱਤਵਾਦੀ ਸੰਗਠਨ ਵੱਲੋਂ ਅਜਿਹੀ ਧਮਕੀ ਦਿੱਤੀ ਗਈ ਸੀ। ਧਮਕੀ ਮਿਲਣ ਤੋਂ ਬਾਅਦ ਹੁਣ ਸਟੇਸ਼ਨ ਤੋਂ ਲੰਘਣ ਵਾਲੀਆਂ ਟਰੇਨਾਂ ਦੇ ਨਾਲ-ਨਾਲ ਇੱਥੋਂ ਰਵਾਨਾ ਹੋਣ ਵਾਲੀਆਂ ਟਰੇਨਾਂ ਦੀ ਵੀ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

Also Read: ਯੂਪੀ 'ਚ ਨਾਬਾਲਗ ਰੇਪ ਪੀੜਤਾ ਨਾਲ ਦਰਿੰਦਗੀ, ਕਤਲ ਕਰ ਦਰਖੱਤ ਨਾਲ ਲਟਕਾਈ ਲਾਸ਼

ਖਾਸ ਸਾਵਧਾਨੀ ਨਿਰਦੇਸ਼
ਜ਼ਿਕਰਯੋਗ ਹੈ ਕਿ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਆਰਪੀਐੱਫ ਅਤੇ ਜੀਆਰਪੀ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਸ਼ੱਕੀ ਹੈ ਤਾਂ ਉਸ ਦੀ ਤਲਾਸ਼ੀ ਲਈ ਜਾਵੇ। ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਕਰੋ। ਦੱਸ ਦੇਈਏ ਕਿ ਦੀਵਾਲੀ ਦੇ ਮੌਕੇ 'ਤੇ ਇਨ੍ਹੀਂ ਦਿਨੀਂ ਟਰੇਨਾਂ 'ਚ ਕਾਫੀ ਭੀੜ ਹੁੰਦੀ ਹੈ। ਇਸ ਲਈ ਵਿਸ਼ੇਸ਼ ਸਾਵਧਾਨੀ ਦੀ ਲੋੜ ਹੈ।

In The Market