LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੁਰਾਣੇ ਗੜ੍ਹ ਤੋਂ ਜ਼ਿਮਨੀ ਚੋਣ ਲੜਨ ਲਈ ਮਮਤਾ ਦਾ ਰਾਹ ਹੋਇਆ ਪੱਧਰਾ, ਜਾਣੋ ਕੀ ਹੋਇਆ ਹੁਣ

mamataad

ਕੋਲਕਾਤਾ: ਪੱਛਮ ਬੰਗਾਲ  (West Bengal) ਵਿਚ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ (Mamata Banerjee) ਮਮਤਾ ਬੈਨਰਜੀ ਨੂੰ ਮੁੱਖ ਮੰਤਰੀ ਵਜੋਂ ਐਲਾਨਿਆ ਗਿਆ ਸੀ।  ਇਸ ਵਿਚਾਲੇ ਅੱਜ ਮਮਤਾ ਲਈ ਇਕ ਹੋਰ ਚੰਗੀ ਖ਼ਬਰ  ਸਾਹਮਣੇ ਆਈ ਹੈ। ਦੱਸ ਦੇਈਏ ਕਿ West Bengal ਦੇ ਖੇਤੀਬਾੜੀ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਆਗੂ ਸ਼ੋਭਨਦੇਬ ਚਟੋਪਾਧਿਆਏ (Sobhandeb Chattopadhyay)ਨੇ ਅੱਜ ਭਵਾਨੀਪੁਰ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਖੇਤੀਬਾੜੀ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਆਗੂ ਦੇ ਅਸਤੀਫ਼ਾ ਤੋਂ ਬਾਅਦ ਹੁਣ ਮਮਤਾ ਦਾ ਰਾਹ ਪੱਧਰਾ ਹੋ ਗਿਆ ਹੈ। 

ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ’ਚ ਨੰਦੀਗ੍ਰਾਮ ਤੋਂ ਚੋਣ ਹਾਰਨ ਮਗਰੋਂ  Mamata Banerjee ਨੂੰ ਛੇ ਮਹੀਨਿਆਂ ਦੇ ਅੰਦਰ ਅੰਦਰ ਵਿਧਾਨ ਸਭਾ ਲਈ ਚੁਣੇ ਜਾਣ ਦੀ ਲੋੜ ਹੈ। ਨਹੀਂ ਤਾਂ ਉਨ੍ਹਾਂ ਦੇ ਮੁੱਖ ਮੰਤਰੀ ਅਹੁਦੇ ਨੂੰ ਖ਼ਤਰਾ ਖੜ੍ਹਾ ਹੋ ਜਾਵੇਗਾ। ਮਮਤਾ ਬੈਨਰਜੀ ਨੈ 2011 ਅਤੇ 2016 ’ਚ ਭਵਾਨੀਪੁਰ ਤੋਂ ਜਿੱਤ ਹਾਸਲ ਕੀਤੀ ਸੀ। ਸ੍ਰੀ ਚਟੋਪਾਧਿਆਏ ਨੇ ਸੀਨੀਅਰ ਪਾਰਟੀ ਆਗੂ ਅਤੇ ਮੰਤਰੀ ਮੰਡਲ ਦੇ ਸਾਥੀ ਪਾਰਥਾ ਚੈਟਰਜੀ ਦੀ ਹਾਜ਼ਰੀ ’ਚ ਵਿਧਾਨ ਸਭਾ ਦੇ ਸਪੀਕਰ ਬਿਮਾਨ ਬੰਦੋਪਾਧਿਆਏ ਨੂੰ ਆਪਣਾ ਅਸਤੀਫ਼ਾ ਸੌਂਪਿਆ। 

ਸਪੀਕਰ ਨੂੰ ਮਿਲਣ ਤੋਂ ਪਹਿਲਾਂ ਉਨ੍ਹਾਂ ਖ਼ਬਰ ਏਜੰਸੀ ਨੂੰ ਦੱਸਿਆ ਕਿ ਉਹ ਭਵਾਨੀਪੁਰ ਹਲਕੇ ਤੋਂ ਵਿਧਾਇਕ ਵਜੋਂ ਅਸਤੀਫ਼ਾ ਦੇਣ ਜਾ ਰਹੇ ਹਨ ਅਤੇ ਉਹ ਪਾਰਟੀ ਦੇ ਫ਼ੈਸਲੇ ’ਤੇ ਖੁਸ਼ੀ-ਖੁਸ਼ੀ ਪਹਿਰਾ ਦੇਣਗੇ। ਸਪੀਕਰ ਨੇ ਕਿਹਾ,‘‘ਸ਼ੋਭਨਦੇਬ ਚੱਟੋਪਾਧਿਆਏ ਨੇ ਭਵਾਨੀਪੁਰ ਸੀਟ ਤੋਂ ਆਪਣੀ ਮਰਜ਼ੀ ਨਾਲ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਬਿਨਾਂ ਕਿਸੇ ਦਬਾਅ ਜਾਂ ਧਮਕੀ ਦੇ ਇਹ ਫ਼ੈਸਲਾ ਲਿਆ ਹੈ ਅਤੇ ਮੈਂ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ।’’ 

ਇੱਥੇ ਪੜੋ ਹੋਰ ਖ਼ਬਰਾਂ: ਕੋਰੋਨਾ ਪ੍ਰੋਟੋਕੋਲ ਬਾਰੇ ਭੁਪਿੰਦਰ ਸਿੰਘ ਹੁੱਡਾ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 'ਤੇ ਖੜ੍ਹੇ ਕੀਤੇ ਸਵਾਲ

In The Market