LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ, ED ਨੂੰ ਮਿਲਿਆ 5 ਦਿਨ ਦਾ ਹੋਰ ਰਿਮਾਂਡ

manish sisodia1

Manish Sisodia news: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ED ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਫਿਰ ਸਿਸੋਦੀਆ ਨੂੰ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਇੱਕ ਵਾਰ ਫਿਰ ਮਨੀਸ਼ ਸਿਸੋਦੀਆ ਨੂੰ 5 ਦਿਨਾਂ ਲਈ ਈਡੀ ਰਿਮਾਂਡ 'ਤੇ ਸੌਂਪਣ ਦਾ ਨਿਰਦੇਸ਼ ਦਿੱਤਾ ਹੈ। ਅੱਜ ਇਸ ਕੇਸ ਨਾਲ ਸਬੰਧਤ ਕਈ ਨਵੇਂ ਤੱਥ ਅਦਾਲਤ ਦੇ ਸਾਹਮਣੇ ਰੱਖਦਿਆਂ ਈਡੀ ਨੇ ‘ਆਪ’ ਆਗੂ ਦਾ 7 ਦਿਨ ਹੋਰ ਰਿਮਾਂਡ ਮੰਗਿਆ ਸੀ।

ਰਾਉਸ ਐਵੇਨਿਊ ਅਦਾਲਤ ਨੇ 10 ਮਾਰਚ ਨੂੰ 51 ਸਾਲਾ ਸਿਸੋਦੀਆ ਨੂੰ 17 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਈਡੀ ਨੇ ਉਸ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਸਿਸੋਦੀਆ ਦੀ ਹਿਰਾਸਤ ਦੀ ਮੰਗ ਕੀਤੀ ਸੀ ਜਿਸ ਰਾਹੀਂ ਉਸ 'ਤੇ 'ਅਪਰਾਧ ਦੀ ਕਮਾਈ' ਵਜੋਂ 290 ਕਰੋੜ ਰੁਪਏ ਇਕੱਠੇ ਕਰਨ ਦਾ ਦੋਸ਼ ਹੈ। ਈਡੀ ਨੇ ਦਿੱਲੀ ਦੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸਿਸੋਦੀਆ ਨੂੰ 9 ਮਾਰਚ ਨੂੰ ਤਿਹਾੜ ਜੇਲ੍ਹ ਨੰਬਰ 51 ਤੋਂ ਗ੍ਰਿਫ਼ਤਾਰ ਕੀਤਾ ਸੀ।

CBI ਨੇ ਵੀ ਮਨੀਸ਼ ਸਿਸੋਦੀਆ ਖ਼ਿਲਾਫ਼ ਇੱਕ ਹੋਰ ਕੇਸ ਕੀਤਾ ਦਰਜ

ਹਾਲ ਹੀ ‘ਚ ਸੀਬੀਆਈ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਇੱਕ ਹੋਰ ਕੇਸ ਦਰਜ ਕੀਤਾ ਹੈ। ਮਨੀਸ਼ ਸਿਸੋਦੀਆ 'ਤੇ ਫੀਡਬੈਕ ਯੂਨਿਟ (FBU) ਦੇ ਗਠਨ ਅਤੇ ਨਿਯੁਕਤੀਆਂ 'ਚ ਭ੍ਰਿਸ਼ਟਾਚਾਰ ਦਾ ਦੋਸ਼ ਹੈ। ਸੀਬੀਆਈ ਨੇ ਮਨੀਸ਼ ਸਿਸੋਦੀਆ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਮਾਮਲਾ ਫੀਡ ਬੈਕ ਯੂਨਿਟ ਦੇ ਗਠਨ ਨਾਲ ਸਬੰਧਤ ਹੈ।

ਇਹ ਵੀ ਪੜ੍ਹੋ : ਧੋਨੀ ਨੇ 41 ਸਾਲ ਦੀ ਉਮਰ 'ਚ ਦਿਖਾਈ ਸ਼ਾਨਦਾਰ ਫਿੱਟਨੈੱਸ, ‘ਡੋਲੇ’ ਦੇਖ ਕੇ ਫੈਨਜ਼ ਹੋਏ ਹੈਰਾਨ

In The Market