LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

PM ਮੋਦੀ ਤੇ CM ਭਗਵੰਤ ਮਾਨ ਵਿਚਾਲੇ ਹੋਈ ਮੁਲਾਕਾਤ, ਕੀਤੀ 1 ਲੱਖ ਕਰੋੜ ਰੁਪਏ ਦੀ ਮੰਗ (ਵੀਡੀਓ)

24m modi bhagwant

ਨਵੀਂ ਦਿੱਲੀ : ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਿਲਣ ਪਹੁੰਚੇ ਹਨ। ਇਸ ਮੁਲਾਕਾਤ ਦੌਰਾਨ ਪੰਜਾਬ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ 1 ਲੱਖ ਕਰੋੜ ਰੁਪਏ ਦਾ ਵਿੱਤੀ ਪੈਕੇਜ ਦੇਣ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਇਹ ਮੁਲਾਕਾਤ ਸੰਸਦ ਭਵਨ ਵਿਚ ਹੋਈ ਹੈ।

Also Read: ਮਹਿੰਗਾਈ ਦਾ ਅਸਰ! ਪੈਟਰੋਲ-ਡੀਜ਼ਲ ਤੋਂ ਬਾਅਦ CNG-PNG ਦੀ ਵਧੀ ਕੀਮਤ

ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਪੰਜਾਬ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਸਹਿਯੋਗ ਮੰਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ ਕਿ ਇਸ ਵੇਲੇ ਪੰਜਾਬ ਦੀ ਹਾਲਤ ਬਹੁਤ ਖਰਾਬ ਹੈ। ਸਾਰੇ ਮਾਫੀਆ ਨੂੰ ਖਤਮ ਕਰਕੇ ਪੰਜਾਬ ਨੂੰ ਸੰਭਾਲਣ ਦੀ ਲੋੜ ਹੈ। ਇਸ ਲਈ ਪੰਜਾਬ ਨੂੰ ਦੋ ਸਾਲਾਂ ਲਈ ਹਰ ਸਾਲ 50 ਹਜ਼ਾਰ ਕਰੋੜ ਦਾ ਪੈਕੇਜ ਦਿੱਤਾ ਜਾਵੇ ਤਾਂ ਜੋ ਪੰਜਾਬ ਦੇ ਹਾਲਤ ਸੁਧਰ ਸਕਣ। ਪੰਜਾਬ ਦੇ ਨੌਜਵਾਨਾਂ ਨੇ ਦੇਸ਼ ਦੀ ਆਜ਼ਾਦੀ ਲਈ 90 ਫੀਸਦੀ ਤੋਂ ਵਧੇਰੇ ਕੁਰਬਾਨੀਆਂ ਦਿੱਤੀਆਂ ਹਨ। ਪੰਜਾਬ ਨੂੰ ਦੁਬਾਰਾ ਰੰਗਲਾ ਪੰਜਾਬ ਬਣਾਉਣਾ ਜ਼ਰੂਰੀ ਹੈ। ਮੈਨੂੰ ਆਸ ਹੈ ਕਿ ਪ੍ਰਧਾਨ ਮੰਤਰੀ ਜੀ ਫਾਈਨਾਂਸ ਮਨਿਸਟਰ ਨਾਲ ਗੱਲ਼ ਕਰਕੇ ਸਹਿਯੋਗ ਕਰਨਗੇ।

Also Read: 41 ਸਾਲਾ ਵਿਅਕਤੀ ਨੇ ਆਪਣੇ ਸਰੀਰ 'ਤੇ ਬਣਵਾਏ 40 ਲੱਖ ਦੇ ਟੈਟੂ

 

ਦੱਸ ਦਈਏ ਕਿ ਪਿਛਲੇ ਹਫ਼ਤੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ ਹੈ। ਦੱਸ ਦਈਏ ਕਿ ਇਸ ਮੁਲਾਕਾਤ ਤੋਂ ਪਹਿਲਾਂ ਮਾਨ ਅਤੇ ਮੋਦੀ ਨੇ 16 ਮਾਰਚ ਨੂੰ ਟਵਿੱਟਰ 'ਤੇ ਇੱਕ ਦੂਜੇ ਨੂੰ ਮੈਸੇਜ ਕੀਤੇ ਸਨ ਜਦੋਂ ਪ੍ਰਧਾਨ ਮੰਤਰੀ ਨੇ 'ਆਪ' ਨੇਤਾ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਲਈ ਵਧਾਈ ਦਿੱਤੀ ਸੀ। ਮੋਦੀ ਨੇ ਟਵੀਟ ਕੀਤਾ, "ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ। ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਾਂਗੇ।" ਮਾਨ ਨੇ ਇਹ ਕਹਿ ਕੇ ਜਵਾਬ ਦਿੱਤਾ, "ਧੰਨਵਾਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ।"

ਦੇਖੋ ਵੀਡੀਓ

 

In The Market