ਨਵੀਂ ਦਿੱਲੀ- ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਉਤਾਰ-ਚੜਾਅ ਜਾਰੀ ਹੈ। ਪਿਛਲੇ ਦਿਨ ਦੇਸ਼ ਵਿਚ ਕੋਰੋਨਾ ਵਾਇਰਸ ਦੀ ਲਾਗ ਦੇ 34 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਦੇਸ਼ ਵਿਚ ਕੋਰੋਨਾ ਕਾਰਨ 300 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੜੋ ਹੋਰ ਖਬਰਾਂ: ਸ਼੍ਰੋਮਣੀ ਅਕਾਲੀ ਦਲ ਦਾ ਸੰਸਦ ਤੱਕ ਦਾ ਰੋਸ ਮਾਰਚ ਸ਼ੁਰੂ, ਥਾਂ-ਥਾਂ ਪੁਲਿਸ ਨੇ ਕੀਤੀ ਬੈਰੀਕੇਡਿੰਗ
ਕੇਂਦਰੀ ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿਚ ਦੇਸ਼ ਵਿਚ ਕੋਰੋਨਾ ਦੇ 34,403 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਇਨਫੈਕਸ਼ਨ ਕਾਰਨ 320 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਜਿਹੀ ਸਥਿਤੀ ਵਿਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 3.39 ਲੱਖ ਹੈ। ਦੂਜੇ ਪਾਸੇ ਜੇ ਅਸੀਂ ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਇਹ 97.64 ਫੀਸਦੀ ਹੈ। ਪਿਛਲੇ 24 ਘੰਟਿਆਂ ਵਿਚ 37,950 ਲੋਕ ਕੋਰੋਨਾ ਤੋਂ ਠੀਕ ਹੋਏ ਹਨ ਜਦਕਿ ਕੋਰੋਨਾ ਤੋਂ ਠੀਕ ਹੋਏ ਲੋਕਾਂ ਦੀ ਕੁੱਲ ਗਿਣਤੀ 3,25,98,424 ਹੋ ਗਈ ਹੈ।
ਪੜੋ ਹੋਰ ਖਬਰਾਂ: ਭਾਰਤ-ਪਾਕਿ ਸਰਹੱਦ ਫਿਰ ਦਿਖਿਆ ਡਰੋਨ, BSF ਜਵਾਨਾਂ ਨੇ ਕੀਤੀ ਫਾਇਰਿੰਗ
ਕੇਰਲ ਵਿਚ ਸਭ ਤੋਂ ਵੱਧ ਮਾਮਲੇ
ਵੀਰਵਾਰ ਨੂੰ ਕੇਰਲ ਵਿਚ ਕੋਰੋਨਾ ਵਾਇਰਸ ਦੀ ਲਾਗ ਦੇ 22,182 ਨਵੇਂ ਮਾਮਲੇ ਸਾਹਮਣੇ ਆਏ ਅਤੇ ਮਹਾਮਾਰੀ ਕਾਰਨ 178 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇਸਦੇ ਨਾਲ ਕੁੱਲ ਕੇਸ 44,46,228 ਹੋ ਗਏ ਅਤੇ ਮੌਤਾਂ ਦੀ ਗਿਣਤੀ 23,165 ਤੱਕ ਪਹੁੰਚ ਗਈ। ਇੱਕ ਸਰਕਾਰੀ ਰੀਲੀਜ਼ ਅਨੁਸਾਰ ਪਿਛਲੇ ਇੱਕ ਦਿਨ ਵਿਚ 26,563 ਮਰੀਜ਼ ਠੀਕ ਹੋਏ ਹਨ। ਹੁਣ ਤੱਕ ਕੋਵਿਡ-19 ਦੇ 42,36,309 ਮਰੀਜ਼ ਇਨਫੈਕਸ਼ਨ ਮੁਕਤ ਹੋ ਗਏ ਹਨ। ਇਸ ਵੇਲੇ ਰਾਜ ਵਿਚ 1,86,190 ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਪੜੋ ਹੋਰ ਖਬਰਾਂ: ਕਿਸਾਨ ਮੋਰਚੇ ਦੇ ਕਿਸਾਨਾਂ ਦਾ ਅਨਿਲ ਵਿਜ 'ਤੇ ਫੁੱਟਿਆ ਗੁੱਸਾ, ਕਿਹਾ-'ਗੱਦਾਰਾਂ ਨਾਲ ਤਾਂ ਗਦਰ ਕਰਨਾ ਪਏਗਾ'
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Jammu-Kashmir : कश्मीर में सीजन की पहली बर्फबारी,पहाड़ों पर दिखी बर्फ की सफेद चादर
China News: चीन में एक छात्र ने लोगों पर किया हथियार से हमला, 8 की मौत,17 से अधिक घायल
Philippines News: फिलीपींस में तूफान ने मचाई तबाही, 250,000 से अधिक लोग बेघर