ਨਵੀਂ ਦਿੱਲੀ- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 3,712 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ 4,31,64,544 ਹੋ ਗਈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 19,509 'ਤੇ ਪਹੁੰਚ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ 'ਚ ਸੰਕਰਮਣ ਨਾਲ 5 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,24,641 ਹੋ ਗਈ ਹੈ।
Also Read: ਬਿਕਰਮ ਸਿੰਘ ਮਜੀਠੀਆ ਨੂੰ ਰਾਹਤ, ਫਿਰੋਜ਼ਪੁਰ ਅਦਾਲਤ ਤੋਂ ਮਿਲੀ ਜ਼ਮਾਨਤ
ਦੇਸ਼ 'ਚ ਇਲਾਜ ਅਧੀਨ ਕੋਰੋਨਾ ਮਰੀਜ਼ਾਂ ਦੀ ਗਿਣਤੀ 19,509 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.05 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 1,123 ਦਾ ਵਾਧਾ ਦਰਜ ਕੀਤਾ ਗਿਆ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.74 ਫੀਸਦੀ ਹੈ। ਅੰਕੜਿਆਂ ਅਨੁਸਾਰ, ਰੋਜ਼ਾਨਾ ਸੰਕਰਮਣ ਦਰ 0.84 ਫੀਸਦੀ ਹੈ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 0.67 ਫੀਸਦੀ ਹੈ। ਦੇਸ਼ 'ਚ ਹੁਣ ਤੱਕ ਕੁੱਲ 4,26,20,394 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.22 ਫੀਸਦੀ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 193.70 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।
Also Read: ਕੈਨੇਡਾ 'ਚ 10 ਲੱਖ ਤੋਂ ਵਧੇਰੇ ਨੌਕਰੀਆਂ ਖਾਲੀ! Statistics Canada ਦੀ ਰਿਪੋਰਟ 'ਚ ਖੁਲਾਸਾ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Masala Tea in Winters: सर्दियों में रोजाना करें मसाला चाय का सेवन, सर्दी-जुकाम से मिलेगा छुटकारा
Dates Benefits: सर्दियों में इस तरीके से खाएं खजूर, मिलेंगे अनगिनत फायदे
Gold-Silver Price Today : सोने-चांदी की कीमतों में उछली! चेक करें 22 कैरेट और 24 कैरेट गोल्ड रेट