LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਵਿਆਹ ਵਿਚ ਛਾਇਆ ਮਾਤਮ, ਖੂਹ 'ਚ ਡਿੱਗੀਆਂ 13 ਔਰਤਾਂ ਦੀ ਮੌਤ

kushinagar

ਕੁਸ਼ੀਨਗਰ : ਉੱਤਰ ਪ੍ਰਦੇਸ਼ (Uttar Pradesh) ਦੇ ਕੁਸ਼ੀਨਗਰ (Kushinagar) ਵਿਚ ਬੁੱਧਵਾਰ ਦੀ ਰਾਤ ਹਲਦੀ ਦੀ ਰਸਮ ਦੌਰਾਨ ਦਿਲ ਦਹਿਲਾਉਣ ਵਾਲਾ ਹਾਦਸਾ ਹੋ ਗਿਆ। ਇਸ ਹਾਦਸੇ ਵਿਚ ਹੁਣ ਤੱਕ 13 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਮਰਨ ਵਾਲਿਆਂ ਵਿਚ ਔਰਤਾਂ ਅਤੇ ਬੱਚੀਆਂ (Women and girls) ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਪਿੰਡ ਵਿਚ ਇਕ ਵਿਆਹ ਸਮਾਰੋਹ (Wedding ceremony) ਤੋਂ ਪਹਿਲਾਂ ਹਲਦੀ ਰਸਮ ਦੌਰਾਨ ਸਾਰੀਆਂ ਔਰਤਾਂ ਖੂਹ ਦੀ ਜਾਲੀ 'ਤੇ ਬੈਠ ਕੇ ਪੂਰਾ ਕਰ ਰਹੀ ਸੀ। ਤਾਂ ਹੀ ਜਾਲੀ ਟੁੱਟ ਗਈ ਅਤੇ ਸਾਰੇ ਉਸ ਵਿਚ ਡਿੱਗ ਗਏ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ (Police) ਨੇ ਪਿੰਡ ਦੇ ਲੋਕਾਂ ਦੀ ਮਦਦ ਨਾਲ ਔਰਤਾਂ ਨੂੰ ਖੂਹ ਵਿਚੋਂ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। Also Read : ਪੰਜਾਬ ਚੋਣਾਂ ਵਿਚਾਲੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

UP: 13 dead, three injured after falling in well at wedding in Kushinagar |  Cities News,The Indian Express
ਕੁਸ਼ੀਨਗਰ ਵਿਚ ਹੋਏ ਇਸ ਹਾਦਸੇ ਤੋਂ ਬਾਅਦ ਪਿੰਡ ਦੇ ਹੀ ਇਕ ਨੌਜਵਾਨ ਨੇ ਦੱਸਿਆ ਕਿ ਐਂਬੂਲੈਂਸ ਲਈ ਕਈ ਵਾਰ ਫੋਨ ਕੀਤਾ ਗਿਆ ਸੀ। 10 ਲੋਕਾਂ ਨੇ ਸਮੇਂ-ਸਮੇਂ 'ਤੇ ਐਂਬੂਲੈਂਸ ਲਈ ਫੋਨ ਕੀਤਾ, ਪਰ ਮਦਦ ਕਰਨ ਕੋਈ ਐਂਬੂਲੈਂਸ ਨਹੀਂ ਪਹੁੰਚੀ। ਇਹ ਹਾਲਾਤ ਉਦੋਂ ਦੇਖਣ ਨੂੰ ਮਿਲੇ ਜਦੋਂ ਘਟਨਾ ਵਾਲੀ ਥਾਂ ਤੋਂ ਸਿਰਫ 3 ਕਿਲੋਮੀਟਰ ਦੂਰ ਹੀ ਇਕ ਹਸਪਤਾਲ ਮੌਜੂਦ ਹੈ। ਹਾਦਸੇ ਤੋਂ ਬਾਅਦ ਜਦੋਂ ਮੌਕੇ 'ਤੇ ਐਂਬੂਲੈਂਸ ਨਹੀਂ ਪਹੁੰਚੀ ਤਾਂ ਪ੍ਰਾਈਵੇਟ ਜੀਪ ਅਤੇ ਪੁਲਿਸ ਦੀਆਂ ਗੱਡੀਆਂ ਤੋਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। 


ਪ੍ਰਧਾਨ ਮੰਤਰੀ ਮੋਦੀ ਨੇ ਕੁਸ਼ੀਨਗਰ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ "ਸਥਾਨਕ ਪ੍ਰਸ਼ਾਸਨ ਦੁਆਰਾ ਸੰਭਵ ਮਦਦ ਦਿੱਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਯੂ.ਪੀ. ਦੇ ਕੁਸ਼ੀਨਗਰ ਵਿਚ ਕੱਲ੍ਹ ਰਾਤ ਇਕ ਵਿਆਹ ਸਮਾਗਮ ਦੌਰਾਨ ਅਚਾਨਕ ਖੂਹ ਵਿਚ ਡਿੱਗਣ ਕਾਰਨ 13 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਘਟਨਾ 'ਤੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

In The Market