ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸ਼ਨੀਵਾਰ ਨੂੰ ਇਕ ਮਿਊਜ਼ੀਅਮ ਦੇ ਨਿਰਮਾਣ ਦਾ ਐਲਾਨ ਕੀਤਾ, ਜਿਸ 'ਚ ਸਿੱਖ ਗੁਰੂਆਂ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਉਜਾਗਰ ਕੀਤਾ ਜਾਵੇਗਾ। ਕਰਨਾਲ 'ਚ ਗੁਰਦੁਆਰਾ ਡੇਰਾ ਕਾਰ ਸੇਵਾ ਕਾਲੰਦਰੀ ਗੇਟ 'ਤੇ ਸ਼ਰਧਾਲੂਆਂ ਨੂੰ ਸੰਬੋਧਨ ਕਰਨ ਦੌਰਾਨ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ। ਸਰਕਾਰ ਵਲੋਂ ਜਾਰੀ ਬਿਆਨ 'ਚ ਦੱਸਿਆ ਗਿਆ ਕਿ ਇਹ ਬੈਠਕ 24 ਅਪ੍ਰੈਲ ਨੂੰ ਸ੍ਰੀ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ 'ਤੇ ਆਯੋਜਿਤ ਹੋਣ ਵਾਲੇ ਸਮਾਗਮ 'ਤੇ ਚਰਚਾ ਲਈ ਬੁਲਾਈ ਗਈ ਸੀ।
Also Read: ਪੰਜਾਬ 'ਚ ਰੇਲਵੇ ਦੀ ਵੱਡੀ ਕਾਰਵਾਈ, ਹੁਣ ਇਨ੍ਹਾਂ ਸਟੇਸ਼ਨਾਂ 'ਤੇ ਨਹੀਂ ਰੁਕਣਗੀਆਂ ਰੇਲਾਂ
ਖੱਟੜ ਨੇ ਕਿਹਾ ਕਿ ਮੁਗਲ ਸ਼ਾਸਨ ਕਾਲ 'ਚ ਦੇਸ਼ ਵਾਸੀਆਂ ਨੂੰ ਅੱਤਿਆਚਾਰਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਗੁਰੂਆਂ ਦੇ ਬਲੀਦਾਨ ਕਾਰਨ ਹੀ ਲੋਕਾਂ ਨੂੰ ਬਚਾਇਆ ਜਾ ਸਕਿਆ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਦਲਾਂ ਦੀ ਸਰਕਾਰ 'ਚ ਗੁਰੂਆਂ ਅਤੇ ਸੰਤਾਂ ਦੇ ਬਲੀਦਾਨ 'ਤੇ ਧਿਆਨ ਨਹੀਂ ਦਿੱਤਾ ਗਿਆ ਅਤੇ ਨਾ ਹੀ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਨੌਜਵਾਨ ਪੀੜ੍ਹੀ ਨਾਲ ਸਾਂਝਾ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੀ ਮੌਜੂਦਾ ਸਰਕਾਰ ਨੇ ਸੰਤ ਮਹਾਪੁਰਸ਼ ਵਿਚਾਰ ਪ੍ਰਸਾਰ ਯੋਜਨਾ ਸ਼ੁਰੂ ਕੀਤੀ ਹੈ, ਜਿਸ ਦੇ ਅਧੀਨ ਮਹਾਪੁਰਸ਼ਾਂ ਅਤੇ ਗੁਰੂਆਂ ਦੀ ਜਯੰਤੀ ਮਨਾਉਣ ਦੀ ਪਰੰਪਰਾ ਸ਼ੁਰੂ ਹੋਈ ਹੈ।
Also Read: ਲਾਪਰਵਾਹ ਪੁਲਿਸ ਮੁਲਾਜ਼ਮਾਂ 'ਤੇ ਮਾਨ ਸਰਕਾਰ ਦਾ ਵੱਡਾ ਐਕਸ਼ਨ, 12 ਅਧਿਕਾਰੀ ਮੁਅੱਤਲ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Chandigarh News: अज्ञात युवक का शव बरामद; नहीं हो पाई पहचान, जांच में जुटी चंडीगढ़ पुलिस
Miss Universe 2024 : 21 वर्षीय Victoria Kjaer ने अपने नाम किया मिस यूनिवर्स का खिताब
Punjab Accident News: कोहरे के कारण कपूरथला में मिनीबस की टक्कर में 3 की मौत, 2 घायल