LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

PM ਸੁਰੱਖਿਆ 'ਚ ਲਾਪਰਵਾਹੀ:  SC ਨੇ ਕੇਂਦਰ ਨੂੰ ਰਿਪੋਰਟ ਸੌਂਪੀ, ਪੁਲਿਸ ਅਫਸਰਾਂ 'ਤੇ ਡਿੱਗੇਗੀ ਗਾਜ

25 aug modi

ਨਵੀਂ ਦਿੱਲੀ- ਫਿਰੋਜ਼ਪੁਰ ਦੇ ਐੱਸਐੱਸਪੀ ਹਰਮਨਦੀਪ ਹੰਸ ਨੇ ਪੰਜਾਬ ਵਿੱਚ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਉਚਿਤ ਕਦਮ ਨਹੀਂ ਚੁੱਕੇ। ਉਨ੍ਹਾਂ ਨੇ ਪੀਐੱਮ ਦੀ ਸੁਰੱਖਿਆ 'ਚ ਤਾਇਨਾਤ ਕੇਂਦਰ ਦੇ ਅਧਿਕਾਰੀਆਂ ਨੂੰ ਸਹਿਯੋਗ ਨਹੀਂ ਦਿੱਤਾ। ਐੱਸਐੱਸਪੀ ਨੂੰ ਪ੍ਰਧਾਨ ਮੰਤਰੀ ਦੇ ਸੜਕੀ ਰਸਤੇ ਜਾਣ ਬਾਰੇ 2 ਘੰਟੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ। ਇਸ ਦੇ ਬਾਵਜੂਦ ਉਸ ਨੇ ਰਸਤਾ ਸਾਫ਼ ਨਹੀਂ ਕਰਵਾਇਆ। ਇਹ ਤੱਥ ਵੀਰਵਾਰ ਨੂੰ ਸੁਪਰੀਮ ਕੋਰਟ 'ਚ ਪ੍ਰਧਾਨ ਮੰਤਰੀ ਸੁਰੱਖਿਆ 'ਚ ਕਮੀ 'ਤੇ ਸੁਣਵਾਈ ਦੌਰਾਨ ਸਾਹਮਣੇ ਆਏ।

Also Read: ਮੂਸੇਵਾਲਾ ਦੇ ਇਨਸਾਫ਼ ਲਈ ਅੱਜ ਨਿਕਲੇਗਾ ਕੈਂਡਲ ਮਾਰਚ, ਫੈਨਸ ਨਾਲ ਸੜਕਾਂ 'ਤੇ ਉੱਤਰਨਗੇ ਮਾਪੇ

ਸੁਪਰੀਮ ਕੋਰਟ ਵੱਲੋਂ ਤਿਆਰ ਕੀਤੀ ਗਈ ਜਸਟਿਸ ਇੰਦੂ ਮਲਹੋਤਰਾ ਦੀ ਰਿਪੋਰਟ ਵਿਚ ਇਹ ਦੱਸਿਆ ਗਿਆ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੀਐੱਮ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਫੋਰਸ ਨੂੰ ਬਿਹਤਰ ਸਿਖਲਾਈ ਦੇਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਇਸ ਤੋਂ ਬਾਅਦ ਸਾਰਾ ਮਾਮਲਾ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਸ ਸਬੰਧੀ ਕਮੇਟੀ ਬਣਾਉਣ ਲਈ ਵੀ ਕਿਹਾ ਗਿਆ ਹੈ।

ਪੰਜਾਬ ਪੁਲਿਸ ਅਫਸਰਾਂ 'ਤੇ ਡਿੱਗੇਗੀ ਗਾਜ
ਸੁਪਰੀਮ ਕੋਰਟ 'ਚ ਸੁਣਵਾਈ ਤੋਂ ਬਾਅਦ ਹੁਣ ਪੰਜਾਬ ਪੁਲਿਸ ਦੇ ਕਈ ਅਫਸਰਾਂ 'ਤੇ ਦੋਸ਼ ਲੱਗ ਸਕਦੇ ਹਨ। ਖਾਸ ਤੌਰ 'ਤੇ ਉਸ ਸਮੇਂ ਫਿਰੋਜ਼ਪੁਰ ਦੇ ਐੱਸਐੱਸਪੀ ਅਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਨਿਭਾਉਣ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਹੋਣੀ ਤੈਅ ਹੈ। ਇਸ ਸਬੰਧੀ ਨਵੀਂ ਕਮੇਟੀ ਪੀਐਮ ਸੁਰੱਖਿਆ ਨਾਲ ਸਬੰਧਤ ਅਧਿਕਾਰੀਆਂ ਤੋਂ ਪੁੱਛਗਿੱਛ ਕਰ ਸਕਦੀ ਹੈ। ਸੁਪਰੀਮ ਕੋਰਟ ਨੇ ਜਸਟਿਸ ਇੰਦੂ ਮਲਹੋਤਰਾ ਦੀ ਜਾਂਚ ਰਿਪੋਰਟ ਕਾਰਵਾਈ ਲਈ ਕੇਂਦਰ ਸਰਕਾਰ ਯਾਨੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ।

ਕਾਂਗਰਸ ਸਰਕਾਰ ਵੇਲੇ ਹੋਈ ਸੁਰੱਖਿਆ ਵਿੱਚ ਚੂਕ
ਜਿਸ ਸਮੇਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਢਿੱਲ ਹੋਈ ਸੀ, ਉਸ ਸਮੇਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ। ਚਰਨਜੀਤ ਚੰਨੀ ਉਸ ਸਰਕਾਰ ਦੇ ਮੁੱਖ ਮੰਤਰੀ ਸਨ। ਜਦੋਂ ਪ੍ਰਧਾਨ ਮੰਤਰੀ ਫਿਰੋਜ਼ਪੁਰ ਵਿੱਚ ਰੈਲੀ ਵਿੱਚ ਹਿੱਸਾ ਲੈਣ ਜਾ ਰਹੇ ਸਨ ਤਾਂ ਕਿਸਾਨਾਂ ਨੇ ਹਾਈਵੇਅ ਜਾਮ ਕਰ ਦਿੱਤਾ। ਜਿਸ ਕਾਰਨ ਅਚਾਨਕ ਪੀਐਮ ਦਾ ਕਾਫਲਾ ਫਲਾਈਓਵਰ 'ਤੇ ਫਸ ਗਿਆ। ਇਹ ਫਲਾਈਓਵਰ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਵੀ ਸੀ। ਹਾਲਾਂਕਿ, ਮੁੱਖ ਮੰਤਰੀ ਚੰਨੀ ਨੇ ਇਸ ਨੂੰ ਸੁਰੱਖਿਆ ਦੀ ਕਮੀ ਮੰਨਣ ਤੋਂ ਇਨਕਾਰ ਕਰ ਦਿੱਤਾ। ਚੰਨੀ ਨੇ ਕਿਹਾ ਕਿ ਪੀਐਮ ਨੂੰ ਕੋਈ ਖਰੋਚ ਨਹੀਂ ਆਈ, ਫਿਰ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਕਿਵੇਂ ਹੋ ਸਕਦਾ ਹੈ?

ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ
ਸੁਰੱਖਿਆ ਵਿੱਚ ਢਿੱਲ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਪੰਜਾਬ ਦਾ ਦੌਰਾ ਕੀਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਾਨ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਨੂੰ ਪਿਛਲੀ ਵਾਰ ਸੁਰੱਖਿਆ ਵਿੱਚ ਕਮੀ ਕਾਰਨ ਵਾਪਸ ਪਰਤਣਾ ਪਿਆ ਸੀ। ਪ੍ਰਧਾਨ ਮੰਤਰੀ ਲਈ ਪੂਰੇ ਪ੍ਰਬੰਧ ਕਰਨਾ ਸਰਕਾਰ ਦਾ ਫਰਜ਼ ਹੈ।

In The Market