LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੈਗਾਸਸ ਮਾਮਲੇ 'ਤੇ ਸੁਪਰੀਮ ਕੋਰਟ ਨੇ ਕੇਂਦਰ ਤੋਂ 10 ਦਿਨ ਦੇ ਅੰਦਰ ਮੰਗਿਆ ਜਵਾਬ

pegasas1

ਨਵੀਂ ਦਿੱਲੀ: ਸੁਪਰੀਮ ਕੋਰਟ ’ਚ ਮੰਗਲਵਾਰ ਨੂੰ ਪੈਗਾਸਸ ਮਾਮਲੇ ’ਚ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਗਈ। ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਦੀ ਮੰਗ ਕੀਤੀ ਹੈ। ਇਸ ਲਈ 10 ਦਿਨ ਦਾ ਸਮਾਂ ਵੀ ਦਿੱਤਾ ਗਿਆ ਹੈ। ਹੁਣ ਮਾਮਲੇ ’ਚ 10 ਦਿਨ ਬਾਅਦ ਫਿਰ ਤੋਂ ਸੁਣਵਾਈ ਕੀਤੀ ਜਾਵੇਗੀ। ਸੁਣਵਾਈ ਦੌਰਾਨ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ (Solicitor General Tushar Mehta ) ਨੇ ਕਿਹਾ, ‘ਸਾਡੇ ਕੋਲ ਲੁਕਾਉਣ ਲਈ ਕੁਝ ਨਹੀਂ ਹੈ। ਇਹੀ ਰਾਸ਼ਟਰੀ ਸੁਰੱਖਿਆ ਦਾ ਮਾਮਲਾ ਹੈ।’

ਪੜੋ ਹੋਰ ਖਬਰਾਂ: ਕਾਬੁਲ ਤੋਂ 120 ਭਾਰਤੀਆਂ ਨੂੰ ਲੈ ਜਾਮਨਗਰ ਪਹੁੰਚਿਆ ਏਅਰਫੋਰਸ ਦਾ ਜਹਾਜ਼

ਭਾਰਤ ਦੇ ਚੀਫ ਜਸਟਿਸ ਐੱਨਵੀ ਰਮਨਾ, ਜਸਟਿਸ ਸੂਰਿਆਕਾਂਤ ਤੇ ਅਨਿਰੁੱਧ ਬੋਸ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। ਕੋਰਟ ਨੇ ਕਿਹਾ, ‘ਮਾਮਲੇ ਨੂੰ 10 ਦਿਨਾਂ ਤੋਂ ਬਾਅਦ ਸੂਚੀਬੱਧ ਕੀਤਾ ਜਾਵੇਗਾ’ ਕੇਂਦਰ ਸਰਕਾਰ ਨੇ ਕੋਰਟ ਨੂੰ ਕਿਹਾ ਕਿ ਉਹ ਵਿਸ਼ੇਸ਼ ਕਮੇਟੀ ਨੂੰ ਪੈਗਾਸਸ ਬਾਰੇ ’ਚ ਵਿਵਰਣ ਦੇਣ ਤਿਆਰ ਹਨ ਪਰ ਇਸ ਨੂੰ ਕੋਰਟ ਦੇ ਸਾਹਮਣੇ ਜਨਤਕ ਨਹੀਂ ਕਰੇਗੀ ਇਸ ਨਾਲ ਰਾਸ਼ਟਰੀ ਸੁਰੱਖਿਆ ’ਤੇ ਪ੍ਰਭਾਵ ਪੈ ਸਕਦਾ ਹੈ।

ਪੜੋ ਹੋਰ ਖਬਰਾਂ: ਮਹਿੰਗਾਈ ਭੱਤੇ 'ਚ 25 ਫੀਸਦੀ ਦਾ ਵਾਧਾ, ਸਰਕਾਰ ਨੇ ਇਨ੍ਹਾਂ ਕੇਂਦਰੀ ਕਰਮਚਾਰੀਆਂ ਨੂੰ ਦਿੱਤਾ ਵੱਡਾ ਤੋਹਫਾ

ਕੋਰੋਨਾ ਕਾਲ ’ਚ ਘੱਟ ਰਹੀ ਸੁਣਨ ਦੀ ਸਮਰੱਥਾ, ਕਿਤੇ ਤੁਸੀਂ ਵੀ ਤਾਂ ਨਹੀਂ ਰਹੇ ਬੋਲੇਪਣ ਦਾ ਸ਼ਿਕਾਰ
ਸੁਪਰੀਮ ਕੋਰਟ ਨੇ ਅੱਜ ਮਾਮਲੇ ’ਚ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਨਾਲ ਹੀ ਇਹ ਸਪੱਸ਼ਟ ਕਰ ਦਿੱਤਾ ਕਿ ਇਹ ਅਜਿਹੀ ਕਿਸੇ ਗੱਲ ਦਾ ਖੁਲਾਸਾ ਨਹੀਂ ਚਾਹੁੰਦਾ ਜਿਸ ’ਚ ਦੇਸ਼ ਦੀ ਸੁਰੱਖਿਆ ਨੂੰ ਖਤਰਾ ਹੋਵੇ। ਸੁਣਵਾਈ ਦੌਰਾਨ ਸਾਲਿਸਿਟਰ ਜਨਰਲ ਤੁਸ਼ਾਰ ਮੇਹਤਾ ਨੇ ਸੋਮਵਾਰ ਨੂੰ ਕੇਂਦਰ ਵੱਲੋਂ ਕੋਰਟ ’ਚ ਦਾਇਰ ਕੀਤੇ ਗਏ ਹਲਫਨਾਮਾ ਨੂੰ ਕਾਫੀ ਦੱਸਿਆ ਤੇ ਕਿਹਾ, ‘ਪੈਗਾਸਸ ਮਾਮਲੇ ’ਚ ਸੁਪਰੀਮ ਕੋਰਟ ’ਚ ਦਾਇਰ ਕੀਤੀਆਂ ਗਈਆਂ ਸਾਰੀਆਂ ਪਟੀਸ਼ਨਾਂ ’ਚ ਇਹ ਜਾਣਕਾਰੀ ਮੰਗੀ ਗਈ ਹੈ ਕਿ ਸਰਕਾਰ ਨੇ ਪੈਗਾਸਸ ਦੀ ਵਰਤੋਂ ਕੀਤੀ ਜਾਂ ਨਹੀਂ। ਅਜਿਹੇ ਸਾਫਟ ਵੇਅਰ ਦਾ ਇਸਤੇਮਾਲ ਸਰਕਾਰ ਨਹੀਂ ਕਰਦੀ ਤੇ ਉਹ ਕੋਰਟ ਨੂੰ ਤੋਂ ਕੁਝ ਨਹੀਂ ਲੁਕਾ ਰਹੀ ਹੈ।’

In The Market