ਨਵੀਂ ਦਿੱਲੀ: ਪੰਜਾਬ ਕਾਂਗਰਸ (Punjab Congress) ਵਿਚ ਜਾਰੀ ਕਲੇਸ਼ ਅਜੇ ਮੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਵਿਚਾਲੇ ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ ਨੇ ਅੱਜ ਪਾਰਟੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਹੈਂਡਲ 'ਤੇ ਪ੍ਰਿਯੰਕਾ ਨਾਲ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ "ਪ੍ਰਿਅੰਕਾ ਗਾਂਧੀ ਵਾਡਰਾ ਨਾਲ ਲੰਬੀ ਮੀਟਿੰਗ ਹੋਈ।
Had a long meeting with @priyankagandhi Ji pic.twitter.com/Wd4FYXFrhr
— Navjot Singh Sidhu (@sherryontopp) June 30, 2021
Read this- ਧਰਮ ਪਰਿਵਰਤਨ ਮਾਮਲਾ : ਇਕ ਲੜਕੀ ਦੀ ਹੋਈ ਘਰ ਵਾਪਸੀ, ਮਨਜਿੰਦਰ ਸਿਰਸਾ ਟਵੀਟ ਕਰ ਦਿੱਤੀ ਜਾਣਕਾਰੀ
ਨਵਜੋਤ ਸਿੰਘ ਸਿੱਧੂ ਮੰਗਲਵਾਰ ਨੂੰ ਪਟਿਆਲੇ ਤੋਂ ਦਿੱਲੀ ਆਏ ਸਨ ਅਤੇ ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਵਾਲੇ ਸਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਨੇ ਹੁਣ ਤਕ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਦਾ ਸਮਾਂ ਤੈਅ ਨਹੀਂ ਕੀਤਾ ਹੈ।
ਦੱਸ ਦੇਈਏ ਕਿ ਅੱਜ ਇਹ ਮੀਟਿੰਗ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਵਿਚਾਲੇ ਚੱਲ ਰਹੇ ਕਾਟੋ ਕਲੇਸ਼ ਨੂੰ ਲੈ ਕੇ ਕੀਤੀ ਗਈ ਹੈ। ਇਸ ਦੌਰਾਨ ਹੁਣ ਨਵਜੋਤ ਸਿੱਧੂ ਵਲੋਂ ਇਹ ਤਸਵੀਰ ਹੁਣ ਤੋਂ ਕੁਝ ਸਮਾਂ ਪਹਿਲਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਹੈ ਪਰ ਇਸ ਸਬੰਧੀ ਨਵਜੋਤ ਸਿੱਧੂ ਵਲੋਂ ਅਜੇ ਤਕ ਕੋਈ ਵੇਰਵਾ ਜਨਤਕ ਨਹੀਂ ਕੀਤਾ।
ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਕਾਂਗਰਸ ਹਾਈ ਕਮਾਨ ਨਾਲ ਮੁਲਾਕਾਤ ਨੂੰ ਲੈ ਕੇ ਸ਼ੰਕੇ ਕਾਇਮ ਹਨ। ਇੱਕ ਦਿਨ ਪਹਿਲਾਂ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਸਿੱਧੂ ਨਾਲ ਉਨ੍ਹਾਂ ਦੀ ਕੋਈ ਤੈਅ ਮੁਲਾਕਾਤ ਨਹੀਂ। ਹਾਲਾਂਕਿ ਸਿੱਧੂ ਦੇ ਨੇੜਲੇ ਸੂਤਰ ਕਹਿੰਦੇ ਹਨ ਕਿ ਉਹ ਦਿੱਲੀ ਪਹੁੰਚ ਗਏ ਹਨ ਤੇ ਰਾਹੁਲ ਗਾਂਧੀ ਨੂੰ ਮਿਲ ਸਕਦੇ ਹਨ।
Read this- ਨਵਜੋਤ ਸਿੱਧੂ ਨਾਲ ਮਿਲਣ ਦਾ ਕੋਈ ਪ੍ਰੋਗਰਾਮ ਨਹੀਂ ਸੀ : ਰਾਹੁਲ ਗਾਂਧੀ
ਗੋਰਤਲਬ ਹੈ ਕਿ ਇਸ ਦੌਰਾਨ ਨਵਜੋਤ ਸਿੰਘ ਸਿੱਧੂ (Navjot Singh sidhu) ਅਤੇ ਰਾਹੁਲ ਗਾਂਧੀ (Rahul Gandhi) ਦੀ ਮੰਗਲਵਾਰ ਨੂੰ ਕੋਈ ਮੁਲਾਕਾਤ ਨਹੀਂ ਹੋਈ। ਇਸ ਦੀ ਪੁਸ਼ਟੀ ਖੁਦ ਰਾਹੁਲ ਗਾਂਧੀ ਨੇ ਹੀ ਕੀਤੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर